Punjab Weather Update: ਪੰਜਾਬ ਦੇ ਕਈ ਥਾਵਾਂ ਉੱਤੇ ਬੀਤੇ ਦਿਨੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੀ ਰਾਤ ਅੰਮ੍ਰਿਤਸਰ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਇਸ ਦੌਰਾਨ ਹਰਿਮੰਦਰ ਸਾਹਿਬ ਦਾ ਖੂਬਸੂਰਤ ਨਜ਼ਾਰਾ ਦੇਖਣ ਨੂੰ ਮਿਲਿਆ।
Trending Photos
Punjab Weather Update: ਪੰਜਾਬ ਵਿੱਚ ਜਿੱਥੇ ਅੱਤ ਦੀ ਗਰਮੀ ਪੈ ਰਹੀ ਹੈ ਉੱਥੇ ਹੀ ਪੰਜਾਬ ਦੇ ਕਈ ਥਾਵਾਂ ਤੋਂ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ। ਗੁਰੂ ਨਗਰੀ ਅੰਮ੍ਰਿਤਸਰ ਦੇ ਵਿੱਚ ਬੀਤੇ ਦਿਨੀ ਬਾਰਿਸ਼ ਹੋਣ ਤੋਂ ਬਾਅਦ ਲੋਕਾਂ ਨੂੰ ਹੀ ਥੋੜੀ ਗਰਮੀ ਤੋਂ ਰਾਹਤ ਮਹਿਸੂਸ ਹੋਈ। ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲੇ ਅਤੇ ਮੌਸਮ ਦਾ ਆਨੰਦ ਲਿਆ।
ਅੰਮ੍ਰਿਤਸਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਉਹਨਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਸੀ ਜਿਸ ਕਰਕੇ ਉਹ ਆਪਣੇ ਘਰ ਤੋਂ ਬਾਹਰ ਨਹੀਂ ਨਿਕਲ ਰਹੇ ਸੀ। ਪਰ ਅੱਜ ਕੁਦਰਤ ਦੇ ਵੱਲੋਂ ਅੱਜ ਅੰਮ੍ਰਿਤਸਰ ਦੇ ਕਈ ਹਿੱਸਿਆਂ ਦੇ ਵਿੱਚ ਬਾਰਿਸ਼ ਹੋਈ ਜਿਸ ਤੋਂ ਬਾਅਦ ਅੰਮ੍ਰਿਤਸਰ ਵਾਸੀਆਂ ਨੇ ਥੋੜੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਅੰਮ੍ਰਿਤਸਰ ਵਾਸੀਆਂ ਨੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਅੰਮ੍ਰਿਤਸਰ ਦੇ ਵਿੱਚ ਕਾਫੀ ਗਰਮੀ ਪੈ ਰਹੀ ਸੀ
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਪਰ ਅੱਜ ਬਾਰਿਸ਼ ਹੋਣ ਤੋਂ ਬਾਅਦ ਥੋੜੀ ਰਾਤ ਮਹਿਸੂਸ ਹੋਈ ਜਿਸ ਤੋਂ ਬਾਅਦ ਉਹਨਾਂ ਨੇ ਕਾਫੀ ਚੰਗਾ ਮਹਿਸੂਸ ਕੀਤਾ। ਉਨਾਂ ਨੇ ਕਿਹਾ ਕਿ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਪਾਰਾ 44 ਡਿਗਰੀ ਤੱਕ ਦਰਜ ਕੀਤਾ ਜਾਂਦਾ ਸੀ ਪਰ ਬਾਰਿਸ਼ ਹੋਣ ਤੋਂ ਬਾਅਦ ਪਾਰਾ ਜਿਹੜਾ 28 ਡਿਗਰੀ ਤੱਕ ਘੱਟ ਦਰਜ ਹੋਇਆ ਜਿਸ ਤੋਂ ਬਾਅਦ ਉਹਨਾਂ ਨੂੰ ਕਾਫੀ ਗਰਮੀ ਤੋਂ ਰਾਹਤ ਮਿਲੀ ਉਹਨਾਂ ਨੂੰ ਕਾਫੀ ਚੰਗਾ ਮਹਿਸੂਸ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 42 ਤੋਂ 45 ਡਿਗਰੀ ਦੇ ਵਿਚਕਾਰ ਡਿੱਗ ਗਿਆ ਸੀ, ਹੁਣ ਇਹ ਅਚਾਨਕ ਵੱਧ ਜਾਵੇਗਾ।
ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਦੱਖਣੀ-ਪੱਛਮੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45-46 ਡਿਗਰੀ ਦੇ ਵਿਚਕਾਰ ਰਿਹਾ। ਜਦੋਂ ਕਿ ਚੰਡੀਗੜ੍ਹ ਸਾਹਿਬ ਦੇ ਉੱਤਰੀ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 39-42 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।
ਇਹ ਵੀ ਪੜ੍ਹੋ: Punjab Heat wave Alert: ਗਰਮੀ ਕਾਰਨ ਲਗਾਤਾਰ ਵੱਧ ਰਹੇ ਹਸਪਤਾਲਾਂ 'ਚ ਮਰੀਜ਼, ਡਾਕਟਰਾਂ ਨੇ ਲੋਕਾਂ ਨੂੰ ਕੀਤੀ ਇਹ ਅਪੀਲ