Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ! ਜਾਣੋ ਹੁਣ ਕਿਸ ਦਿਨ ਪਵੇਗਾ ਮੀਂਹ
Advertisement
Article Detail0/zeephh/zeephh2367187

Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ! ਜਾਣੋ ਹੁਣ ਕਿਸ ਦਿਨ ਪਵੇਗਾ ਮੀਂਹ

Punjab Weather Update: ਪੰਜਾਬ ਵਿਚ ਬੀਤੇ ਦਿਨੀ ਗਰਮੀ ਦੇ ਨਾਲ ਤਾਪਮਾਨ ਵਧਿਆ ਹੈ ਅਤੇ ਇਸ ਦੇ ਨਾਲ ਹੁਣ ਅਜੇ ਮੀਂਹ ਦਾ ਕੋਈ ਅਲਰਟ ਨਹੀਂ ਹੈ ਪਰ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ।

Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ 'ਚ ਅੱਜ ਯੈਲੋ ਅਲਰਟ! ਜਾਣੋ ਹੁਣ ਕਿਸ ਦਿਨ ਪਵੇਗਾ ਮੀਂਹ

Punjab Weather Update: ਪਹਾੜੀ ਇਲਾਕਿਆਂ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਸਥਿਤੀ ਖਰਾਬ ਹੈ। ਹਿਮਾਚਲ ਪ੍ਰਦੇਸ਼ ਵਿੱਚ ਆਈ ਕੁਦਰਤੀ ਆਫ਼ਤ ਕਾਰਨ ਲੋਕਾਂ ਦੇ ਘਰ ਪਾਣੀ ਵਿੱਚ ਡੁੱਬ ਕੇ ਰੁੜ੍ਹ ਗਏ। ਸ਼ਨੀਵਾਰ ਦੀ ਸ਼ੁਰੂਆਤ ਪੰਜਾਬ 'ਚ ਗਰਮੀ ਨਾਲ ਹੋਈ ਹੈ ਪਰ ਸ਼ਾਮ ਤੱਕ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ। ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ।

ਪੰਜਾਬ 'ਚ ਯੈਲੋ ਅਲਰਟ 
ਅੱਜ ਯਾਨੀ ਐਤਵਾਰ ਨੂੰ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Happy Friendship Day 2024: ਅੱਜ ਹੈ ਫ੍ਰੈਂਡਸ਼ਿਪ ਡੇ, ਜਦੋਂ ਮੈਂ ਯਾਦਾਂ ਦਾ ਡੱਬਾ ਖੋਲ੍ਹਦਾ ਹਾਂ, ਕੁਝ ਦੋਸਤ ਮੇਰੇ ਦਿਮਾਗ 'ਚ ਆਉਂਦੇ... 

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ, ਜੋ 1 ਅਗਸਤ ਤੋਂ ਬਾਅਦ ਸੁਸਤ ਹੋ ਗਿਆ ਸੀ, ਦੇ 6 ਅਗਸਤ ਨੂੰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ 'ਚ 7 ਅਗਸਤ ਨੂੰ ਇਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਆਈਐਮਡੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ 'ਚ ਪਿਛਲੇ 3 ਦਿਨਾਂ 'ਚ 30 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਭਾਵ 27.2 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਤਿੰਨ ਦਿਨਾਂ ਵਿੱਚ 20.9 ਮਿਲੀਮੀਟਰ ਵਰਖਾ ਹੁੰਦੀ ਹੈ।

Trending news