Punjab Weather Update: ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਪਰ ਮੀਂਹ ਪੈਣ ਕਰਕੇ ਹੁਣ ਮੌਸਮ ਸੁਹਾਵਨਾ ਹੋ ਗਿਆ ਹੈ। ਦਰਅਸਲ ਮਾਨੂਸਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ।
Trending Photos
Punjab Weather Update News in punjabi : ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦਰਅਸਲ ਪੰਜਾਬ ਵਿੱਚ ਅੱਜ ਤੇ ਕੱਲ੍ਹ ਮੀਂਹ ਦਾ ਭਾਰੀ ਅਲਰਟ ਹੈ। ਪੰਜਾਬ ਦੇ ਵੱਖ- ਵੱਖ ਥਾਵਾਂ ਉੱਤੇ ਭਾਰੀ ਮੀਂਹ ਦਾ ਅਲਰਟ ਹੈ ਅਤੇ ਸਵੇਰ ਤੋਂ ਹਲਕੀ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਕੁਝ ਸਮੇਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਪੰਜਾਬ 'ਚ ਤਾਪਮਾਨ ਫਿਰ ਵਧ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ। ਅੱਜ ਯਾਨੀ ਬੁੱਧਵਾਰ ਨੂੰ ਪੰਜਾਬ 'ਚ ਚੰਗੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਨਾਲ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਪਟਿਆਲਾ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਾਢੇ 10 ਵਜੇ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਰਹੇਗੀ ਹੁੰਮਸ, ਜਲਦ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਬਾਅਦ ਅੱਜ ਬਾਰਿਸ਼ ਹੋਣ ਦੇ ਨਾਲ ਬਜ਼ੁਰਗਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ। ਬਜ਼ੁਰਗਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਈ ਦਿਨਾਂ ਤੋਂ ਗਰਮੀ ਨੇ ਤੋਬਾ ਕਰਾ ਦਿੱਤੀ ਸੀ। ਅੱਜ ਸਵੇਰ ਤੋਂ ਹੋ ਰਹੀ ਬਾਰਿਸ਼ ਦੇ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਹ ਸੌਣ ਦੇ ਮਹੀਨੇ ਵਿੱਚ ਮੀਂਹ ਪੈਣੇ ਬਹੁਤ ਹੀ ਜ਼ਰੂਰੀ ਹੁੰਦੇ ਹਨ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਬਸ ਸਟੈਂਡ ਦੇ ਸਾਹਮਣੇ ਹੋਟਲ 'ਚ ਰੇਡ! ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ
ਮੌਸਮ ਵਿਭਾਗ ਅਨੁਸਾਰ ਬੀਤੀ ਸ਼ਾਮ ਪਟਿਆਲਾ, ਅੰਮ੍ਰਿਤਸਰ ਵਿੱਚ 32.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰੂਪਨਗਰ ਵਿੱਚ 8.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਦਿਨ ਗਰਮ ਅਤੇ ਨਮੀ ਵਾਲਾ ਰਿਹਾ। ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 42 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 38.7 ਡਿਗਰੀ, ਲੁਧਿਆਣਾ ਵਿੱਚ 37.4 ਡਿਗਰੀ, ਪਟਿਆਲਾ ਵਿੱਚ 38.3 ਡਿਗਰੀ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ 38 ਡਿਗਰੀ ਅਤੇ ਜਲੰਧਰ ਵਿੱਚ 37.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ।