Punjab Weather Update: ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਲੋਕਾਂ ਨੂੰ ਜਲਦ ਮਿਲੇਗੀ ਰਾਹਤ, 9 ਜ਼ਿਲਿਆਂ 'ਚ ਮੀਂਹ ਦਾ ਅਲਰਟ
Advertisement
Article Detail0/zeephh/zeephh2341097

Punjab Weather Update: ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਲੋਕਾਂ ਨੂੰ ਜਲਦ ਮਿਲੇਗੀ ਰਾਹਤ, 9 ਜ਼ਿਲਿਆਂ 'ਚ ਮੀਂਹ ਦਾ ਅਲਰਟ

Punjab Weather Update: ਕੁਝ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Punjab Weather Update: ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਲੋਕਾਂ ਨੂੰ ਜਲਦ ਮਿਲੇਗੀ ਰਾਹਤ, 9 ਜ਼ਿਲਿਆਂ 'ਚ ਮੀਂਹ ਦਾ ਅਲਰਟ

Punjab Weather Update: ਪੰਜਾਬ 'ਚ ਬੀਤੇ ਕੁਝ ਸਮੇਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਤਾਪਮਾਨ ਵਿਚ ਮੁੜ ਵਾਧਾ ਵੇਖਣ ਨੂੰ ਮਿਲਿਆ ਹੈ। ਯੈਲੋ ਅਲਰਟ ਦੇ ਬਾਵਜੂਦ ਬੁੱਧਵਾਰ ਨੂੰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਨਹੀਂ ਪਿਆ। ਅੱਜ ਪੰਜਾਬ ਵਿਚ ਚੰਗੀ ਬਾਰਿਸ਼ ਦੇ ਆਸਾਰ ਬਣ ਰਹੇ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਵੱਲੋਂ 2 ਦਿਨ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

16 ਜ਼ਿਲ੍ਹਿਆਂ ਲਈ ਯੈਲੋ ਅਰਟ ਜਾਰੀ

ਪੰਜਾਬ ਵਿਚ ਇਕ ਹਫ਼ਤਾ ਹੁੰਮਸ ਅਤੇ ਗਰਮੀ ਭਰਿਆ ਰਹਿਣ ਤੋਂ ਬਾਅਦ ਵੀਰਵਾਰ ਨੂੰ ਮੀਂਹ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚ ਬੁੱਧਵਾਰ ਅਤੇ ਵੀਰਵਾਰ ਨੂੰ ਤੇਜ਼ ਬਾਰਿਸ਼ ਦੇ ਨਾਲ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਵੀ ਆਸਾਰ ਹਨ।

ਕਿਸਾਨਾਂ ਲਈ ਲਾਹੇਵੰਦ ਹੋਵੇਗੀ ਬਾਰਿਸ਼

ਪੰਜਾਬ ਵਿਚ ਇਸ ਵੇਲੇ ਹੋਣ ਵਾਲੀ ਬਾਰਿਸ਼ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ। ਮਾਨਸੂਨ ਸੀਜ਼ਨ ਵਿਚ ਅਜੇ ਤਕ ਪੰਜਾਬ ਵਿਚ ਜੁਲਾਈ ਦੇ ਪਹਿਲੇ 15 ਦਿਨ ਵਿਚ 34 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਜਿਸ ਦੇ ਚਲਦਿਆਂ ਝੋਨੇ ਦੀ ਖੇਤੀ ਲਈ ਕਿਸਾਨ ਪੂਰੀ ਤਰ੍ਹਾਂ ਜ਼ਮੀਨੀ ਪਾਣੀ 'ਤੇ ਨਿਰਭਰ ਹੋ ਗਏ ਹਨ। ਖੇਤੀਬਾੜੀ ਵਿਭਾਗ ਮੁਤਾਬਕ, ਇਸ ਸਾਲ ਪੰਜਾਬ ਵਿਚ 32 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਬਿਜਿਆ ਗਿਆ ਹੈ। ਇਸ ਬਾਰਿਸ਼ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੇਗੀ।

ਪੰਜਾਬ ਵਿੱਚ 38 ਫੀਸਦੀ ਘੱਟ ਮੀਂਹ

ਪੰਜਾਬ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ 38 ਫੀਸਦੀ ਘੱਟ ਮੀਂਹ ਪੈ ਰਿਹਾ ਹੈ। 1 ਜੂਨ ਤੋਂ ਸ਼ੁਰੂ ਹੋਏ ਬਰਸਾਤ ਦੇ ਸੀਜ਼ਨ 'ਚ 17 ਜੁਲਾਈ ਤੱਕ 87.5 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ, ਜਦਕਿ ਆਮ ਤੌਰ 'ਤੇ 140.7 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਹੈ।

Trending news