Punjab Weather Update: ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ, ਗਰਮੀ ਤੋਂ ਮਿਲੀ ਰਾਹਤ
Advertisement
Article Detail0/zeephh/zeephh2277014

Punjab Weather Update: ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ, ਗਰਮੀ ਤੋਂ ਮਿਲੀ ਰਾਹਤ

Punjab Weather Update: ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਇਸ ਦੇ ਨਾਲ ਹੁਣ ਗਰਮੀ ਤੋਂ ਰਾਹਤ ਮਿਲੀ ਹੈ। 

Punjab Weather Update: ਪੰਜਾਬ ਵਿੱਚ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਨਾ, ਗਰਮੀ ਤੋਂ ਮਿਲੀ ਰਾਹਤ

Punjab Weather Update: ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਅੱਜ ਲੋਕਾਂ ਨੂੰ ਹੁਣ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਦਾਬ ਦੇ ਕਈ ਹਿੱਸਿਆਂ ਵਿੱਚ ਰਾਤ ਤੋਂ ਹੀ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਅੱਜ ਸਵੇਰ ਤੋਂ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹੁਣ ਹੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਵਿਭਾਗ ਨੇ ਤੇਜ਼ ਹਵਾਵਾਂ ਚੱਲਣ ਦਾ ਖਦਸ਼ਾ ਵੀ ਪ੍ਰਗਟਾਇਆ ਹੈ।

ਪੰਜਾਬ ਵਿੱਚ ਲਗਾਤਾਰ ਬਦਲ ਰਹੇ ਮੌਸਮ ਕਾਰਨ ਤਾਪਮਾਨ ਵਧ ਰਿਹਾ ਜਿਸ ਕਾਰਨ ਗਰਮੀ ਦਾ ਪ੍ਰਕੋਪ ਵੀ ਵੱਧਦਾ ਜਾ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੱਛਮੀ ਚੱਕਰਵਾਤ ਦੇ ਚੱਲਦੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਕਦੋਂ ਪਵੇਗਾ ਮੀਂਹ

ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਨੇ 3-4 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਰਫ਼ਤਾਰ ਜਾਰੀ ਰਹੀ ਤਾਂ 20 ਤੋਂ 27 ਜੂਨ ਤੱਕ ਮਾਨਸੂਨ ਪੰਜਾਬ ਨੂੰ ਘੇਰ ਲਵੇਗਾ ਅਤੇ ਕਹਿਰ ਦੀ ਗਰਮੀ ਨਾਲ ਜੂਝ ਰਹੇ ਸੂਬੇ ਦੇ ਲੋਕਾਂ ਨੂੰ ਮੀਂਹ ਤੋਂ ਵੱਡੀ ਰਾਹਤ ਮਿਲੇਗੀ।

ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਵੀ ਯੈਲੋ ਅਲਰਟ ਰਹੇਗਾ। ਬਠਿੰਡਾ ਵਾਲੇ ਪਾਸੇ ਦੇ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਰਹੇਗਾ ਜਦਕਿ ਜਲੰਧਰ ’ਤੇ ਇਸ ਦਾ ਜ਼ਿਆਦਾ ਅਸਰ ਨਹੀਂ ਪਵੇਗਾ ਕਿਉਂਕਿ ਮੌਸਮ ਦਾ ਜ਼ਿਆਦਾ ਅਸਰ ਗੁਆਂਢੀ ਜ਼ਿਲ੍ਹਿਆਂ ਦੀ ਸਥਿਤੀ ’ਤੇ ਨਿਰਭਰ ਕਰਦਾ ਹੈ।

Trending news