Punjab Weather Update: ਆਈਐਮਡੀ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਰਾਤ ਨੂੰ ਵੀ ਗਰਮ ਹਵਾ ਹੋਣ ਦੇ ਹਾਲਾਤ ਅਗਲੇ ਚਾਰ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਗਰਮੀ ਨੂੰ ਹੋਰ ਵਧਾ ਸਕਦੇ ਹਨ।
Trending Photos
Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਲੋਕਾਂ ਗਰਮੀ ਅਤੇ ਹੀਟ ਵੇਵ ਤੋਂ ਬਹੁਤ ਜ਼ਿਆਦਾ ਪਰੇਸ਼ਾਨ ਹਨ। ਇਸ ਦੌਰਾਨ ਆਈਐਮਡੀ ਨੇ ਅਲਰਟ ਕੀਤਾ ਹੈ ਕਿ ਅੱਜ, ਕੱਲ੍ਹ ਪਰਸੋ ਘਰ ਤੋਂ 12 ਵਜੇ ਤੋਂ 3 ਵਜੇ ਦੌਰਾਨ ਘਰ ਕਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਹੀ ਨਹੀਂ ਦੇਸ਼ ਦੇ ਕਈ ਸੂਬਿਆਂ ਵਿੱਚ ਇਸ ਸਮੇਂ ਭਿਆਨਕ ਗਰਮੀ ਪੈ ਰਹੀ ਹੈ। ਕਈ ਥਾਵਾਂ ਵਿੱਚ ਤਾਪਮਾਨ 47 ਤੋਂ 48 ਨੂੰ ਪਾਰ ਕਰ ਗਿਆ ਹੈ।
ਪੰਜਾਬ ਵਿੱਚ ਅੱਜ ਤਾਪਮਾਨ ਵਿੱਚ (Punjab Weather Update) 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਪਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ 48 ਨੂੰ ਪਾਰ ਕਰ ਸਕਦਾ ਹੈ, ਮਤਲਬ ਕਿ ਅੱਜ 46 ਦਾ ਪੁਰਾਣਾ ਰਿਕਾਰਡ ਟੁੱਟਣ ਦੀ ਸੰਭਾਵਨਾ ਹੈ। ਗਰਮੀ ਕਾਰਨ ਲੋਕ ਘਰਾਂ ਵਿੱਚ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ
ਕਹਿਰ ਦੀ ਗਰਮੀ (Punjab Weather Update) ਵਿੱਚ ਬਿਮਾਰੀਆਂ ਲੋਕਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਜ਼ਿਲ੍ਹਾ ਹਸਪਤਾਲ ਵਿੱਚ ਡਾਇਰੀਆ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਅਚਾਨਕ ਵਾਧਾ ਹੋ ਗਿਆ ਹੈ। ਇਸ ਸਮੇਂ ਗਰਮੀ ਵੱਧ ਰਹੀ ਹੈ ਇਸ ਲਈ ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਲੋੜ ਹੈ।
-ਧੁੱਪ ਵਿਚ ਬਾਹਰ ਜਾਣ ਤੋਂ ਬਚੋ।
-ਗਰਮੀ ਤੋਂ ਬਚਣ ਦੀ ਕੋਸ਼ਿਸ਼ ਕਰੋ।
-ਹਲਕਾ ਭੋਜਨ ਖਾਓ।
-ਤਾਜ਼ੇ ਫਲ ਅਤੇ ਸਬਜ਼ੀਆਂ ਦਾ ਸੇਵਨ ਕਰੋ। ਬਹੁਤ ਸਾਰਾ ਪਾਣੀ ਪੀਓ।
-ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿਓ।
-ਜੇਕਰ ਉਲਟੀਆਂ ਅਤੇ ਦਸਤ ਲੱਗਦੇ ਹਨ, ਤਾਂ ਤੁਰੰਤ ਓ.ਆਰ.ਐੱਸ. ਦਾ ਘੋਲ ਲਓ।
-ਵੱਧ ਤੋਂ ਵੱਧ ਤਰਲ ਪਦਾਰਥ ਪੀਓ।
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਦਿਨ ਦੇ ਤਾਪਮਾਨ 'ਚ ਹੋਰ ਵਾਧਾ ਦੇਖਣ ਨੂੰ ਮਿਲੇਗਾ। ਇਹ ਹੌਲੀ-ਹੌਲੀ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। 28 ਮਈ ਨੂੰ ਇਹ ਤਾਪਮਾਨ ਵਧ ਕੇ 44 ਡਿਗਰੀ ਸੈਲਸੀਅਸ ਹੋ ਜਾਵੇਗਾ।