Punjab Weather Update: ਬੀਤੇ ਦਿਨ ਬਠਿੰਡਾ ਵਿੱਚ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। ਫਤਿਹਗੜ੍ਹ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ।
Trending Photos
Punjab Weather Update: ਪੰਜਾਬ ਵਿੱਚ ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ। ਸੂਬੇ 'ਚ ਗਰਮੀ ਲਗਾਤਾਰ ਵਧ ਰਹੀ ਹੈ। ਮੌਨਸੂਨ ਦੀ ਰਫ਼ਤਾਰ ਕਾਰਨ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ, ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਸਵੇਰੇ ਹਲਕੀ ਬਾਰਿਸ਼ ਜ਼ਰੂਰ ਪਈ ਹੈ।
ਪਰ, ਪੰਜਾਬ ਵਿੱਚ ਅੱਜ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 31 ਜੁਲਾਈ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ 'ਚ ਪੰਜਾਬ 'ਚ ਚੰਗੀ ਬਾਰਿਸ਼ ਹੋ ਸਕਦੀ ਹੈ।
ਮਾਨਸੂਨ ਦਾ ਮਹੀਨਾ ਹੋਣ ਦੇ ਬਾਵਜੂਦ ਜੁਲਾਈ ਵਿੱਚ ਸੋਕੇ ਦੀ ਸਥਿਤੀ ਬਣੀ ਰਹੀ ਹੈ। 28 ਜੁਲਾਈ ਤੱਕ ਪੰਜਾਬ ਵਿੱਚ ਸਿਰਫ਼ 82.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੇ 28 ਦਿਨਾਂ 'ਚ 136.6 ਮਿਲੀਮੀਟਰ ਬਾਰਿਸ਼ ਹੋਈ ਹੈ ਪਰ ਇਸ ਵਾਰ 43 ਫੀਸਦੀ ਘੱਟ ਬਾਰਿਸ਼ ਹੋਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।
ਫਤਿਹਗੜ੍ਹ ਸਾਹਿਬ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਸਭ ਤੋਂ ਘੱਟ ਮੀਂਹ ਪਿਆ ਹੈ। ਆਮ ਨਾਲੋਂ 71% ਘੱਟ ਬਾਰਿਸ਼ ਹੋਈ ਹੈ। ਜਦੋਂ ਕਿ ਪਠਾਨਕੋਟ ਵਿੱਚ ਆਮ ਨਾਲੋਂ 29 ਫੀਸਦੀ ਵੱਧ ਮੀਂਹ ਪਿਆ ਅਤੇ ਤਰਨਤਾਰਨ ਅਤੇ ਮਾਨਸਾ ਵਿੱਚ ਵੀ ਆਮ ਮੀਂਹ ਪਿਆ।
ਚੰਡੀਗੜ੍ਹ ਵਿੱਚ ਅੱਜ ਘੱਟੋ-ਘੱਟ ਤਾਪਮਾਨ 27.49 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ (IMD) ਮੁਤਾਬਕ ਦਿਨ ਭਰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 33.43 ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।