Punjab Weather Update: ਪੰਜਾਬ 'ਚ ਮਾਨਸੂਨ ਨੇ ਫੜਿਆ ਜ਼ੋਰ! ਅੱਜ ਬੱਦਲ ਤੇ ਭਾਰੀ ਮੀਂਹ ਦਾ ਅਲਰਟ
Advertisement
Article Detail0/zeephh/zeephh2317300

Punjab Weather Update: ਪੰਜਾਬ 'ਚ ਮਾਨਸੂਨ ਨੇ ਫੜਿਆ ਜ਼ੋਰ! ਅੱਜ ਬੱਦਲ ਤੇ ਭਾਰੀ ਮੀਂਹ ਦਾ ਅਲਰਟ

Punjab Weather Update:  ਪੰਜਾਬ ਵਿੱਚ ਬੀਤੇ ਦਿਨ ਤੋਂ ਤੇਜ ਹਵਾਵਾਂ ਅਤੇ ਕਈ ਥਾਵਾਂ ਉੱਤੇ ਮੀਂਹ ਪੈ ਰਿਹਾ ਹੈ।  ਪੰਜਾਬ ਦੇ 14 ਜ਼ਿਲ੍ਹਿਆਂ 'ਚ ਅਲਰਟ ਜਾਰੀ ਕੀਤਾ ਹੈ। ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਹੈ।

Punjab Weather Update: ਪੰਜਾਬ 'ਚ ਮਾਨਸੂਨ ਨੇ ਫੜਿਆ ਜ਼ੋਰ! ਅੱਜ ਬੱਦਲ ਤੇ  ਭਾਰੀ ਮੀਂਹ ਦਾ ਅਲਰਟ

Punjab Weather Update:  ਪੰਜਾਬ ਵਿੱਚ ਅੱਜ ਸਵਰੇ ਤੋਂ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਬੱਦਲ ਛਾਏ ਹੋਏ ਹਨ ਅਤੇ ਇਸ ਨਾਲ ਗਰਮੀ ਤੋਂ ਰਾਹਤ ਹੈ। ਪੰਜਾਬ 'ਚ ਮਾਨਸੂਨ ਨੇ ਜ਼ੋਰ ਫੜ ਲਿਆ ਹੈ ਅਤੇ ਅੱਜ ਬੱਦਲ ਤੇ ਭਾਰੀ ਮੀਂਹ ਦਾ ਅਲਰਟ ਹੈ। ਮਾਨਸੂਨ ਦੇ ਆਉਣ ਨਾਲ ਪੰਜਾਬ ਗਰਮੀ ਤੋਂ ਥੋੜੀ ਰਾਹਤ ਮਿਲੇਗੀ। ਇਸ ਦੇ ਨਾਲ ਦੱਸ ਦਈਏ ਕਿ ਨਮੀ ਤੋਂ ਲੋਕ ਬਹੁਤ ਪਰੇਸ਼ਾਨ ਸਨ। 

ਬਾਰਿਸ਼ ਨੂੰ ਲੈ ਕੇ ਅਲਰਟ
ਇਹ ਆਉਣ ਵਾਲੇ 3 ਦਿਨਾਂ ਵਿੱਚ ਪੂਰੇ ਪੰਜਾਬ ਨੂੰ ਕਵਰ ਕਰੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਬਾਰਿਸ਼ ਨੂੰ ਲੈ ਕੇ ਸਮੇਂ-ਸਮੇਂ 'ਤੇ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Punjab Weather Update: ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ 'ਚ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਮੀਂਹ ਦਾ ਆਰੇਂਜ ਅਲਰਟ

ਦੜਅਸਲ ਇਸ ਸਭ ਦੇ ਵਿਚਕਾਰ ਪੰਜਾਬ 'ਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਨਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮਾਝਾ ਅਤੇ ਦੁਆਬੇ ਤੋਂ ਬਾਅਦ 1 ਜੁਲਾਈ ਨੂੰ ਮਾਲਵਾ ਵਿੱਚ ਵੀ ਮਾਨਸੂਨ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

ਮਾਨਸੂਨ ਨੇ ਪੂਰੇ ਚੰਡੀਗੜ੍ਹ ਨੂੰ ਕਵਰ ਕਰ ਲਿਆ ਹੈ। ਇਸ ਤੋਂ ਬਾਅਦ ਮਾਨਸੂਨ ਲੁਧਿਆਣਾ ਅਤੇ ਰਾਜਪੁਰਾ ਵਿੱਚ ਵੀ ਪਹੁੰਚ ਗਿਆ ਹੈ। ਭਾਵੇਂ ਮਾਨਸੂਨ ਨੂੰ ਪੰਜਾਬ ਵਿੱਚ ਦਾਖ਼ਲ ਹੋਏ ਕਈ ਦਿਨ ਹੋ ਗਏ ਹਨ ਪਰ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਹਾਲੇ ਤੱਕ ਮੀਂਹ ਨਹੀਂ ਪਿਆ।

ਪਿਛਲੇ ਦਿਨਾਂ ਵਿੱਚ ਲੁਧਿਆਣਾ ਵਿੱਚ ਕਰੀਬ 47 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ ਦੋ ਦਿਨ ਪਹਿਲਾਂ ਮੀਂਹ ਪਿਆ। ਜਦੋਂ ਕਿ ਜ਼ਿਆਦਾਤਰ ਜ਼ਿਲ੍ਹੇ ਮੀਂਹ ਨੂੰ ਤਰਸ ਰਹੇ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਹੁੰਮਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

Trending news