Punjab Weather Update News: ਕੜਾਕੇ ਦੀ ਠੰਡ ਅਤੇ ਧੁੰਦ ਕਰਕੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਤੋਂ ਉਡਾਣਾਂ ਵੀ ਰੱਦ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਰਿਹਾ ਹੈ।
Trending Photos
Punjab Weather Update News: ਪੰਜਾਬ ਹੀ ਨਹੀਂ ਦੇਸ਼ ਭਰ ਵਿਚ ਕੜਾਕੇ ਦੀ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੜਾਕੇ ਦੀ ਠੰਡ ਕਰਕੇ ਪੰਜਾਬ ਵਿੱਚ ਹੁਣ ਤੱਕਕਈ ਸੜਕ ਹਾਦਸੇ ਵਾਪਰੇ ਹਨ ਅਤੇ ਹੁਣ ਤੱਕ ਪੰਜ ਮੌਤਾਂ ਵੀ ਹੋਈਆਂ ਹਨ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਸੰਘਣੀ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਇਨ੍ਹੀ ਦਿਨੀ ਔਸਤ ਵੱਧ ਤੋਂ ਵੱਧ ਤਾਪਮਾਨ 10 ਡਿਗਰੀ ਦਰਜ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਦਿੱਲੀ ਦੀ ਗੱਲ ( Weather Update) ਕਰੀਏ ਤਾਂ ਬਰਫੀਲੇ ਹਿਮਾਲਿਆ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਦਿੱਲੀ ਸਮੇਤ ਉੱਤਰੀ, ਉੱਤਰ ਪੱਛਮੀ ਅਤੇ ਮੱਧ ਭਾਰਤ ਕੜਾਕੇ ਦੀ ਠੰਡ ਦੀ ਲਪੇਟ 'ਚ ਹੈ। ਸ਼ਨੀਵਾਰ ਨੂੰ ਦਿੱਲੀ ਦੇ ਰਿਜ ਖੇਤਰ 'ਚ ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਹਾਲਾਂਕਿ, ਦਿੱਲੀ ਵਿੱਚ ਔਸਤਨ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਹੈ। ਮੌਸਮ ਵਿਭਾਗ ਅਨੁਸਾਰ ਕੜਾਕੇ ਦੀ ਠੰਢ ਜਾਰੀ ਰਹਿਣ ਦੀ ਸੰਭਾਵਨਾ ਹੈ।
ਜਾਣੋ ਸੂਬਿਆਂ ਦਾ ਹਾਲ (Weather Update)
-ਯੂਪੀ, ਰਾਜਸਥਾਨ, ਮੱਧ ਪ੍ਰਦੇਸ਼, ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਜਾਂ ਇਸ ਤੋਂ ਘੱਟ ਰਿਹਾ।
-ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਕੁਝ ਖੇਤਰਾਂ ਵਿੱਚ ਦੋ-ਤਿੰਨ ਦਿਨਾਂ ਤੱਕ ਸੰਘਣੀ ਅਤੇ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਛਾਈ ਰਹੇਗੀ।
Delhi | Thick layer of fog covers the national capital this morning lowering visibility. Visuals from near Akshardham. pic.twitter.com/GUkdY7jTCx
— ANI (@ANI) January 8, 2023
ਮੌਸਮ ਵਿਗਿਆਨੀ ਅਨੁਸਾਰ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ 24 ਤੋਂ 48 ਘੰਟਿਆਂ ਦੌਰਾਨ ਕੜਾਕੇ ਦੀ ਠੰਢ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (Punjab Weather Update) ਨੇ ਲੋਕਾਂ ਨੂੰ ਬੇਲੋੜੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ ਹਾਲਾਂਕਿ 8ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣਗੇ। ਸੰਘਣੀ ਧੁੰਦ ਕਾਰਨ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਲੰਬੀ ਦੂਰੀ ਦੀਆਂ 32 ਟਰੇਨਾਂ ਨੂੰ ਇੱਕ ਤੋਂ ਸੱਤ ਘੰਟੇ ਦੀ ਦੇਰੀ ਹੋਈ ਹੈ।