Punjab Weather Update: ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ IMD ਨੇ ਐਡਵਾਈਜ਼ਰੀ ਕੀਤੀ ਜਾਰੀ
Advertisement

Punjab Weather Update: ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ IMD ਨੇ ਐਡਵਾਈਜ਼ਰੀ ਕੀਤੀ ਜਾਰੀ

ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਹਲਕੀ ਸਿੰਚਾਈ ਕਰਨ ਦੀ ਸਲਾਹ ਦਿੱਤੀ ਗਈ ਹੈ। 

Punjab Weather Update: ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ IMD ਨੇ ਐਡਵਾਈਜ਼ਰੀ ਕੀਤੀ ਜਾਰੀ

Punjab Weather Update news: ਉੱਤਰੀ ਭਾਰਤ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਫਰਵਰੀ ਮਹੀਨੇ ਵਿੱਚ ਵੱਧ ਰਹੀ ਗਰਮੀ ਕਰਕੇ ਲੋਕ ਹੈਰਾਨ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਲ ਗੁਜਰਾਤ, ਰਾਜਸਥਾਨ, ਗੋਆ ਅਤੇ ਕਰਨਾਟਕ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 39 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜੋ ਕਿ ਆਮ ਨਾਲੋਂ 4-5 ਡਿਗਰੀ ਵੱਧ ਦੱਸਿਆ ਜਾ ਰਿਹਾ ਹੈ।

ਇਸ ਦੌਰਾਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੱਧ ਤੋਂ ਵੱਧ ਤਾਪਮਾਨ 23 ਤੋਂ 28 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ ਅਤੇ ਦੂਜੇ ਪਾਸੇ ਪੰਜਾਬ, ਹਰਿਆਣਾ, ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਿਕਾਰਡ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਅਗਲੇ 3 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5 ਤੋਂ 7 ਡਿਗਰੀ ਵੱਧ ਹੋਵੇਗਾ ਅਤੇ ਤਾਪਮਾਨ ਵਧਣ ਦੇ ਆਸਾਰ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਦੱਸਿਆ ਆ ਰਿਹਾ ਹੈ ਕਿ ਦਿਨ ਵੇਲੇ ਵੱਧ ਤਾਪਮਾਨ ਕਰਕੇ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਜਦਕਿ ਕਣਕ ਦੀ ਫ਼ਸਲ ਪੱਕਣ ਲਈ ਤਿਆਰ ਹੈ। ਅਜਿਹੇ 'ਚ ਵੱਧ ਤਾਪਮਾਨ ਕਰਕੇ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ: Punjab Budget Session 2023: ਇਸ ਤਰੀਕ ਨੂੰ ਪੇਸ਼ ਹੋਵੇਗਾ 'ਆਪ' ਸਰਕਾਰ ਦਾ ਪਹਿਲਾ ਮੁਕੰਮਲ ਬਜਟ

ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਹਲਕੀ ਸਿੰਚਾਈ ਕਰਨ ਦੀ ਸਲਾਹ ਦਿੱਤੀ ਗਈ ਹੈ। 

ਦੱਸ ਦਈਏ ਕਿ ਦਿੱਲੀ ਦਾ ਤਾਪਮਾਨ ਫਰਵਰੀ ਮਹੀਨੇ ਵਿੱਚ ਹੀ 33 ਡਿਗਰੀ ਤੱਕ ਪਹੁੰਚ ਗਿਆ ਸੀ ਜਦਕਿ ਆਮ ਤੌਰ ‘ਤੇ ਫਰਵਰੀ ਦੇ ਮਹੀਨੇ ਵਿੱਚ ਮਜ਼ਬੂਤ ​​ਪੱਛਮੀ ਗੜਬੜੀ ਦੇਖਣ ਨੂੰ ਮਿਲਦੀ ਹੈ ਜਿਸ ਕਰਕੇ ਮੀਂਹ ਪੈਂਦਾ ਹੈ ਅਤੇ ਤਾਪਮਾਨ ਵੱਧ ਨਹੀਂ ਹੁੰਦਾ। 

ਇਹ ਵੀ ਪੜ੍ਹੋ: Punjab Cabinet Meeting News: ਪੰਜਾਬ ਸਰਕਾਰ ਦੀ ਵੱਡੀ ਸੌਗਾਤ! 14,417 ਕੱਚੇ ਕਾਮਿਆਂ ਨੂੰ ਰੈਗੂਲਰ ਕਰਨ 'ਤੇ ਲੱਗੀ ਮੋਹਰ

(For more news apart from Punjab Weather Update, stay tuned to Zee PHH)

Trending news