Weather Update: ਪੰਜਾਬ ਵਿੱਚ ਲਗਾਤਾਰ ਚੱਲ ਰਹੀ ਸੀਤ ਲਹਿਰ ਦੌਰਾਨ ਤਾਪਮਾਨ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਠੰਡੀ ਲਹਿਰ ਦੇ ਦੌਰਾਨ ਜਿੰਨਾ ਸੰਭਵ ਹੋ ਸਕੇ ਘਰ ਦੇ ਅੰਦਰ ਰਹੋ ਅਤੇ ਠੰਡੀ ਹਵਾ ਦੇ ਸੰਪਰਕ ਨੂੰ ਰੋਕਣ ਲਈ ਯਾਤਰਾ ਘੱਟ ਤੋਂ ਘੱਟ ਕਰੋ।
Trending Photos
Weather Update: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੀਤ ਲਹਿਰ ਦੀ ਲਪੇਟ ਵਿੱਚ ਹਨ। ਪੰਜਾਬ ਦੇ ਕਈ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਲਗਭਗ ਇੱਕੋ ਜਿਹਾ ਦਰਜ ਕੀਤਾ ਜਾ ਰਿਹਾ ਹੈ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪੰਜਾਬ ਦਾ ਗੁਰਦਾਸਪੁਰ 2.5 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ।ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ (Punjab Cold Weather) ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਅਜਿਹੇ ਠੰਢੇ ਮੌਸਮ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਜਾਣੋ ਅਗਲੇ 3 ਦਿਨ ਦੀ ਮੌਸਮ ਬਾਰੇ ਜਾਣਕਾਰੀ (Weather Update)
ਆਈਐਮਡੀ (IMD) ਦੇ ਅਨੁਸਾਰ, ਵੀਰਵਾਰ ਨੂੰ ਵੀ ਸਖ਼ਤ ਠੰਡ, ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਸ਼ਨੀਵਾਰ ਨੂੰ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਸਿਰਫ ਧੁੰਦ ਹੀ ਰਹੇਗੀ। 7 ਅਤੇ 8 ਜਨਵਰੀ ਨੂੰ ਬੱਦਲਵਾਈ ਰਹਿਣ ਕਾਰਨ ਤਾਪਮਾਨ ਵਧੇਗਾ। ਘੱਟੋ-ਘੱਟ ਤਾਪਮਾਨ 3 ਤੋਂ 40 ਤੱਕ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਵੀਰਵਾਰ ਨੂੰ ਸੂਬੇ ਭਰ 'ਚ ਰੈੱਡ ਅਲਰਟ (Punjab Red Alert) ਜਾਰੀ ਕੀਤਾ ਹੈ। ਇਸ ਦੌਰਾਨ ਦਿਨ ਭਰ ਸੀਤ ਲਹਿਰ ਦੇ ਨਾਲ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਦਿਨ ਵੇਲੇ ਵੀ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ। ਹਾਲਾਂਕਿ ਸ਼ੁੱਕਰਵਾਰ ਤੋਂ ਸੂਬੇ ਦੇ ਕਈ ਹਿੱਸਿਆਂ 'ਚ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਹੈ ਪਰ ਇਸ ਦੌਰਾਨ ਸਰਦੀ ਦਾ ਕਹਿਰ ਜਾਰੀ ਰਹੇਗਾ। ਦੂਜੇ ਪਾਸੇ ਹਰਿਆਣਾ ਵਿੱਚ ਵੀ ਕੜਾਕੇ ਦੀ ਸਰਦੀ ਜਾਰੀ ਹੈ। ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਸਰਦੀ ਜਾਰੀ ਰਹੇਗੀ।
ਇਹ ਵੀ ਪੜ੍ਹੋ: ਰਾਤ ਨੂੰ ਕੰਮ ਕਰ ਕਰਨ ਵਾਲੀਆਂ ਔਰਤਾਂ ਨੂੰ ਕੈਬ ਸਹੂਲਤ ਦੇਣਾ ਲਾਜ਼ਮੀ
ਸਿਹਤ ਵਿਭਾਗ ਵੱਲੋਂ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ ਮੁਤਾਬਿਕ ਢਿੱਲੀ ਫਿਟਿੰਗ ਅਤੇ ਕੱਪੜੇ ਦੀਆਂ ਕਈ ਪਰਤਾਂ ਪਹਿਨੋ। ਤੰਗ ਕੱਪੜੇ ਖੂਨ ਦੇ ਗੇੜ ਨੂੰ ਘਟਾਉਂਦੇ ਹਨ। ਕੱਪੜਿਆਂ ਦੀ ਇੱਕ ਪਰਤ ਦੀ ਬਜਾਏ ਵਾਈਂਡਪਰੂਫ਼ ਗਰਮ ਉੱਨੀ ਮਲਟੀ-ਲੇਅਰ ਕੱਪੜੇ ਪਹਿਨੋ। ਸਿਰ, ਗਰਦਨ, ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਨੂੰ ਢੁਕਵੇਂ ਢੰਗ ਨਾਲ ਢੱਕਣਾ ਚਾਹੀਦਾ ਹੈ ਕਿਉਂਕਿ ਜ਼ਿਆਦਾਤਰ ਸਰਦੀ ਜਾਂ ਗਰਮੀ ਦਾ ਨੁਕਸਾਨ ਸਰੀਰ ਦੇ ਇਨ੍ਹਾਂ ਅੰਗਾਂ ਰਾਹੀਂ ਹੁੰਦਾ ਹੈ।