Punjab Weather Update: ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ। ਪੰਜਾਬ 'ਚ ਕਿੰਨੇ ਦਿਨ ਹੋਰ ਮੀਂਹ ਪਵੇਗਾ ਇਸ ਬਾਰੇ ਅੱਜ ਖ਼ਬਰ ਵਿੱਚ ਜਾਣਕਾਰੀ ਸਾਂਝੀ ਕਰਾਂਗੇ।
Trending Photos
Punjab Weather Update: ਪੰਜਾਬ ਵਿੱਚ ਹੁਣ ਮੀਂਹ ਦੀ ਰਫ਼ਤਾਰ ਘੱਟ ਹੋ ਗਈ ਹੈ ਪਰ ਅਜੇ ਵੀ ਕਈ ਹਿੱਸੇ ਹਨ ਜਿੱਥੇ ਹਲਕੀ ਬਾਰਿਸ਼ ਹੁੰਦੀ ਹੈ। ਦੱਸ ਦਈਏ ਕਿ ਪੰਜਾਬ ਦੇ ਵੱਖ- ਵੱਖ ਹਿੱਸਿਆਂ ਵਿੱਚ ਅਜੇ ਮੀਂਹ ਦਾ ਕੋਈ ਆਸਾਰ ਨਹੀਂ ਹੈ। ਹਰ ਪਾਸੇ ਦੇਖਿਆ ਜਾਵੇ ਤਾਂ ਇਸ ਵੇਲੇ ਨਮੀ ਬਹੁਤ ਜ਼ਿਆਦਾ ਵੱਧ ਗਈ ਹੈ। ਇਸ ਨਮੀ ਵਰਗੇ ਮੌਸਮ ਤੋਂ ਲੋਕ ਖਾਸੇ ਪਰੇਸ਼ਾਨ ਹਨ।
ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ (Punjab Weather Update) ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਵੱਲੋਂ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਤ ਅਜਿਹੇ ਹਨ ਕਿ ਹਰ ਪਾਸੇ ਨਮੀ ਵੱਧ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕਿੰਨੇ ਦਿਨ ਹੋਰ ਮੀਂਹ ਦਾ ਅਲਰਟ! ਇੱਥੇ ਜਾਣੋ ਪੂਰੇ ਸ਼ਹਿਰਾਂ ਦਾ ਹਾਲ
ਇਸ ਦਿਨ ਪਵੇਗਾ ਮੀਂਹ
ਪਰ 11 ਜੁਲਾਈ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਤਾਪਮਾਨ (Punjab Weather Update) ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਸੋਮਵਾਰ ਸ਼ਾਮ ਨੂੰ ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ ਦਰਜ ਕੀਤਾ ਗਿਆ, ਜੋ ਕਿ 40 ਡਿਗਰੀ ਰਿਹਾ। ਜਦਕਿ ਫਰੀਦਕੋਟ ਵਿੱਚ 38.2 ਡਿਗਰੀ, ਬਠਿੰਡਾ ਵਿੱਚ 37 ਅਤੇ ਗੁਰਦਾਸਪੁਰ ਵਿੱਚ 36 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਦੂਜੇ ਪਾਸੇ ਪਹਾੜਾਂ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ 'ਤੇ ਚੱਟਾਨਾਂ ਅਤੇ ਮਲਬਾ ਟੁੱਟਣ ਕਾਰਨ ਹਾਈਵੇਅ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹਰ ਵਿੱਚ ਕਮੀ ਆਈ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪੰਜਾਬ ਵਿੱਚ 11 ਅਤੇ 12 ਜੁਲਾਈ ਨੂੰ ਆਮ ਮੀਂਹ ਪੈਣ ਦੀ ਸੰਭਾਵਨਾ ਹੈ। 1