Punjab Weather Update: ਪੰਜਾਬ ਵਿੱਚ ਅੱਜ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਦਰਅਸਲ ਅੱਜ ਪੰਜਾਬ ਦੇ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਦੱਸਿਆ ਗਿਆ ਹੈ।
Trending Photos
Punjab Weather Update: ਅੱਜ ਤੋਂ ਸਾਉਣ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ ਤੋਂ ਹੁਣ ਮੀਂਹ ਵੀ ਸ਼ੁਰੂ ਹੋ ਜਾਣਗੇ। ਪੰਜਾਬ 'ਚ ਮਾਨਸੂਨ ਅੱਜ ਤੋਂ ਸ਼ੁਰੂ ਹੋ ਸਕਦੀ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਬੱਦਲ ਹੋ ਗਏ ਹਨ। ਇਸ ਦੌਰਾਨ ਮੌਸਮ ਸੁਹਾਵਨਾ ਹੋ ਗਿਆ ਹੈ।
ਮੌਸਮ ਵਿਭਾਗ ਨੇ ਸੋਮਵਾਰ ਤੋਂ ਦੋ ਦਿਨ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਦੌਰਾਨ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਸੋਮਵਾਰ ਅਤੇ ਮੰਗਲਵਾਰ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Sawan First Somwar 2024: ਅੱਜ ਸਾਉਣ ਦਾ ਮਹੀਨਾ, ਆਖਿਰ ਭੋਲੇਨਾਥ ਨੂੰ ਕਿਉਂ ਪਸੰਦ ਹੈ ਸਾਵਣ ਦਾ ਮਹੀਨਾ, ਜਾਣੋ ਮਹੱਤਵ
ਸੋਮਵਾਰ ਤੋਂ ਅਗਲੇ ਪੰਜ ਦਿਨਾਂ ਤੱਕ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮਾਨਸੂਨ ਸੀਜ਼ਨ ਦੀ ਗੱਲ ਕਰੀਏ ਤਾਂ 1 ਜੂਨ ਤੋਂ ਹੁਣ ਤੱਕ 180.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 45.9 ਫੀਸਦੀ ਘੱਟ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਜ਼ਿਆਦਾ ਮੀਂਹ ਪਿਆ ਹੈ।
ਇਹ ਵੀ ਪੜ੍ਹੋ: Punjab Breaking News Live Updates: ਅੱਜ ਤੋਂ ਸ਼ੁਰੂ ਹੋ ਰਿਹਾ ਹੈ ਸਾਵਨ, ਇੱਥੇ ਦੇਖੋ ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ