Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੁਨਗਰ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Trending Photos
Punjab Weather Update: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸਵੇਰ ਤੋਂ ਹੀ ਸੂਬੇ ਭਰ ਵਿੱਚ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਸਭ ਤੋਂ ਵੱਧ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੁਨਗਰ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਦੂਜੇ ਪਾਸੇ ਦਿੱਲੀ-ਐਨਸੀਆਰ ਵਿੱਚ ਦੇਰ ਰਾਤ ਤੋਂ ਹੀ ਭਾਰੀ ਬਾਰਿਸ਼ ਜਾਰੀ ਹੈ। ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗ੍ਰੇਟਰ ਨੋਇਡਾ ਸਮੇਤ ਐੱਨਸੀਆਰ ਦੇ ਜ਼ਿਆਦਾਤਰ ਇਲਾਕਿਆਂ 'ਚ ਸੜਕਾਂ 'ਤੇ ਪਾਣੀ ਭਰਿਆ ਨਜ਼ਰ ਆ ਰਿਹਾ ਹੈ। ਦਿੱਲੀ-ਐਨਸੀਆਰ ਦੇ ਵੱਖ-ਵੱਖ ਇਲਾਕਿਆਂ ਤੋਂ ਭਾਰੀ ਪਾਣੀ ਭਰ ਗਿਆ ਹੈ। ਜਿਸ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਮੱਠੀ ਰਹਿੰਦੀ ਹੈ, ਜਿਸ ਕਾਰਨ ਟ੍ਰੈਫਿਕ ਜਾਮ ਹੋ ਜਾਂਦਾ ਹੈ।
ਮੌਸਮ ਵਿਭਾਗ (IMD) ਮੁਤਾਬਕ ਬੰਗਾਲ ਦੀ ਖਾੜੀ 'ਚ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਜਿਸ ਕਾਰਨ ਅੱਜ 29 ਅਗਸਤ ਨੂੰ ਦਿੱਲੀ, ਬਿਹਾਰ, ਯੂਪੀ, ਗੁਜਰਾਤ, ਹਿਮਾਚਲ ਅਤੇ ਉੱਤਰਾਖੰਡ ਸਮੇਤ 14 ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 31 ਅਗਸਤ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਵੀ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੀਂਹ ਤੋਂ ਇਲਾਵਾ ਗੁਜਰਾਤ 'ਚ ਹੜ੍ਹਾਂ ਕਾਰਨ ਲੱਖਾਂ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੀਂਹ ਅਤੇ ਹੜ੍ਹ ਨਾਲ ਸਬੰਧਤ ਹਾਦਸਿਆਂ ਵਿੱਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਗੁਜਰਾਤ ਦੇ ਕਈ ਜ਼ਿਲ੍ਹਿਆਂ ਵਿੱਚ ਫੌਜ ਤਾਇਨਾਤ ਕਰਨ ਦੀ ਸਥਿਤੀ ਆ ਗਈ ਹੈ। 10 ਤੋਂ ਵੱਧ ਟਰੇਨਾਂ ਨੂੰ ਰੱਦ ਕਰਨਾ ਪਿਆ ਹੈ।