Punjab Weather Updates: ਪੰਜਾਬ ਵਿੱਚ ਅੱਜ ਮੌਸਮ ਫੇਰ ਲਵੇਗਾ ਕਰਵਟ, ਹਿਮਾਚਲ 'ਚ ਫਟਿਆ ਬੱਦਲ
Advertisement
Article Detail0/zeephh/zeephh2352005

Punjab Weather Updates: ਪੰਜਾਬ ਵਿੱਚ ਅੱਜ ਮੌਸਮ ਫੇਰ ਲਵੇਗਾ ਕਰਵਟ, ਹਿਮਾਚਲ 'ਚ ਫਟਿਆ ਬੱਦਲ

Punjab Weather Updates: ਮੌਸਮ ਵਿਭਾਗ (IMD) ਨੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਟਿਆਲਾ, ਫਤਿਹਗੜ੍ਹ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਜਲੰਧਰ, ਕਪੂਰਥਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather Updates: ਪੰਜਾਬ ਵਿੱਚ ਅੱਜ ਮੌਸਮ ਫੇਰ ਲਵੇਗਾ ਕਰਵਟ, ਹਿਮਾਚਲ 'ਚ ਫਟਿਆ ਬੱਦਲ

Punjab Weather Updates: ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਸੂਬੇ ਵਿੱਚ ਹੁੰਮਸ ਭਰੀ ਗਰਮੀ ਵਿੱਚ ਮੁੜ ਤੋਂ ਵਾਧਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਿਕ ਇਹ 24 ਘੰਟਿਆਂ ਵਿੱਚ ਤਾਪਮਾਨ 0.8 ਡਿਗਰੀ ਵੱਧ ਗਿਆ ਹੈ ਅਤੇ ਪੰਜਾਬ ਦਾ ਤਾਪਮਾਨ ਆਮ ਨਾਲੋਂ 2.3 ​​ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਪਰ ਅੱਜ ਮਾਨਸੂਨ ਦਾ ਸੋਕਾ ਖਤਮ ਹੋ ਸਕਦਾ ਹੈ।

ਪਿਛਲੀ ਵਾਰ ਪੰਜਾਬ ਨੂੰ ਹੜ੍ਹਾਂ ਨੇ ਬੁਰੀ ਤਰ੍ਹਾਂ ਡੋਬਿਆ ਸੀ ਪਰ ਇਸ ਵਾਰ ਸੂਬਾ ਸੁੱਕਾ ਹੀ ਰਹਿ ਗਿਆ ਹੈ। ਮਾਨਸੂਨ ਆਪਣੇ ਆਖਰੀ ਪੜਾਅ ਵਿੱਚ ਹੈ ਪਿਛਲੇ ਕੁਝ ਦਿਨਾਂ ਤੋਂ ਹੋਈ ਬਾਰਸ਼ ਦੇ ਨਤੀਜੇ ਵੀ ਅਨੁਕੂਲ ਨਹੀਂ ਰਹੇ ਅਤੇ ਸੂਬੇ ਵਿੱਚ ਪਿਛਲੇ ਸੱਤ ਦਿਨਾਂ ਵਿੱਚ 75 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਮੌਸਮ ਵਿਭਾਗ ਨੇ ਸੂਬੇ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੋਇਆ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਸਿਰਫ਼ ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਹੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੀ ਮੀਂਹ ਪੈਣ ਦੀ ਜ਼ੋਰਦਾਰ ਸੰਭਾਵਨਾ ਹੈ। ਦੂਜੇ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ।

ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚਿਆ

ਮੌਸਮ ਵਿਭਾਗ ਨੇ 18 ਤੋਂ 24 ਜੁਲਾਈ ਦਰਮਿਆਨ ਤਿੰਨ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਪੰਜਾਬ ਵਿੱਚ 75 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਇਨ੍ਹਾਂ ਸੱਤ ਦਿਨਾਂ 'ਚ ਸੂਬੇ 'ਚ 5.5 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ, ਜਦਕਿ ਪੰਜਾਬ 'ਚ ਸਿਰਫ 1.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

1 ਜੂਨ ਤੋਂ 24 ਜੁਲਾਈ ਤੱਕ ਬਰਸਾਤ ਦੇ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ। ਪੰਜਾਬ ਵਿੱਚ 44 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਹੁਣ ਤੱਕ ਇੱਥੇ 180.3 ਮਿਲੀਮੀਟਰ ਬਾਰਿਸ਼ ਹੋ ਜਾਣੀ ਚਾਹੀਦੀ ਸੀ ਪਰ ਹੁਣ ਤੱਕ ਇੱਥੇ ਸਿਰਫ਼ 100.7 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 56 ਫੀਸਦੀ ਘੱਟ ਮੀਂਹ, ਹਰਿਆਣਾ ਵਿੱਚ 40 ਫੀਸਦੀ ਘੱਟ ਅਤੇ ਹਿਮਾਚਲ ਪ੍ਰਦੇਸ਼ ਵਿੱਚ 38 ਫੀਸਦੀ ਘੱਟ ਮੀਂਹ ਪਿਆ ਹੈ।

ਮਨਾਲੀ 'ਚ ਫਟਿਆ ਬੱਦਲ

ਹਿਮਾਚਲ ਪ੍ਰਦੇਸ਼ ਦੇ ਮਨਾਲੀ ਜਿਲ੍ਹੇ ਦੇ ਉਪਰੀ ਇਲਾਕੇ ਵਿਚ ਬੱਦਲ ਫਟ ਗਿਆ ਹੈ। ਬੱਦਲ ਫਟਣ ਤੋਂ ਬਾਅਦ ਰਾਤ ਨੂੰ ਭਾਰੀ ਮੀਂਹ ਪਿਆ। ਇਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਕਾਰਨ ਸੋਲਾਂਗ ਵੈਲੀ ਨੇੜੇ ਪਾਗਲ ਨਾਲੇ 'ਚ ਬੱਦਲ ਫਟਣ ਕਾਰਨ ਹੜ੍ਹ ਆ ਗਿਆ ਹੈ। ਬੱਦਲ ਫੱਟਣ ਦੇ ਕਾਰਨ ਮਨਾਲੀ-ਅਟਲ ਸੁਰੰਗ ਰਾਹ ਬੰਦ ਕਰ ਦਿੱਤਾ ਗਿਆ ਹੈ।

Trending news