ਸਟੱਡੀ ਵੀਜ਼ਾ 'ਤੇ ਕੈਨੇਡਾ ਆਈ ਪੰਜਾਬੀ ਕੁੜੀ ਨੇ ਲਿਆ ਫਾਹਾ, ਕੈਨੇਡਾ ਪੁਲਿਸ ਕਰ ਰਹੀ ਜਾਂਚ
Advertisement

ਸਟੱਡੀ ਵੀਜ਼ਾ 'ਤੇ ਕੈਨੇਡਾ ਆਈ ਪੰਜਾਬੀ ਕੁੜੀ ਨੇ ਲਿਆ ਫਾਹਾ, ਕੈਨੇਡਾ ਪੁਲਿਸ ਕਰ ਰਹੀ ਜਾਂਚ

ਪਿਛਲੇ ਕੁਛ ਸਮੇਂ ਦੌਰਾਨ ਕੈਨੇਡਾ ਵਿਚ ਪੜਾਈ ਲਈ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਵਲੋਂ ਆਤਮ ਹੱਤਿਆ ਕੀਤੇ ਜਾਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਅਤੇ ਆਤਮ ਹੱਤਿਆ ਵਰਗਾ ਘਾਤਕ ਕਦਮ ਚੁੱਕਣ ਵਾਲੇ ਵਿਦਿਆਰਥੀਆਂ ਵਿਚੋਂ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ। 

ਸਟੱਡੀ ਵੀਜ਼ਾ 'ਤੇ ਕੈਨੇਡਾ ਆਈ ਪੰਜਾਬੀ ਕੁੜੀ ਨੇ ਲਿਆ ਫਾਹਾ, ਕੈਨੇਡਾ ਪੁਲਿਸ ਕਰ ਰਹੀ ਜਾਂਚ

ਨਵਦੀਪ ਮਹੇਸਰੀ  / ਮੋਗਾ:  ਮੋਗਾ ਦੇ ਪਿੰਡ ਖਾਈ ਤੋਂ ਸਟੱਡੀ ਵੀਜਾ ਤੇ ਕੈਨੇਡਾ ਆਈ ਬਰੈਂਪਟਨ ਵਾਸੀ ਜਸਪ੍ਰੀਤ ਕੌਰ ਨੇ ਬੀਤੀ ਰਾਤ ਤਿੰਨ ਵਜੇ ਆਤਮਹੱਤਿਆ ਕਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਜਸਪ੍ਰੀਤ ਕੌਰ ਨੇ ਆਪਣੇ ਸੋਹਰਿਆਂ ਦੇ ਦਬਾਅ ਦੇ ਚਲਦਿਆਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਪੁਲਿਸ ਨੇ ਜਸਪ੍ਰੀਤ ਦੀ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਦੱਸਿਆ ਜਾ ਰਿਹਾ ਹੈ ਕਿ ਜਸਪ੍ਰੀਤ 3 ਸਾਲ ਪਹਿਲਾਂ ਆਈਲੈਟਸ ਕਰ ਕੇ ਕੈਨੇਡਾ ਆਈ ਸੀ ਅਤੇ ਇਸ ਦੌਰਾਨ ਉਸਨੇ ਪਿੰਡ ਸੋਹੀਆਂ ਵਾਸੀ ਆਪਣੇ ਪਤੀ ਗੁਰਮੀਤ ਸਿੰਘ ਨੂੰ ਕੈਨੇਡਾ ਬੁਲਾਉਣ ਲਈ ਵੀ 3 ਵਾਰ ਸਪਾਂਸਰ ਭੇਜਿਆ ਪਰ ਗੁਰਮੀਤ ਸਿੰਘ ਨੂੰ ਵੀਜਾ ਨਹੀਂ ਮਿਲ ਸਕਿਆ। ਗੁਰਮੀਤ ਸਿੰਘ ਨੂੰ ਵੀਜਾ ਨਾ ਮਿਲਣ ਕਾਰਣ ਉਸਦੇ ਪਰਿਵਾਰਕ ਮੈਂਬਰ ਲਗਾਤਾਰ ਜਸਪ੍ਰੀਤ ਕੌਰ 'ਤੇ ਦਬਾਅ ਬਣਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸੇ ਤੋਂ ਤੰਗ ਹੋ ਕੇ ਜਸਪ੍ਰੀਤ ਨੇ ਖੁਦਕੁਸ਼ੀ ਕਰ ਲਈ ।

 

ਪਿਛਲੇ ਕੁਛ ਸਮੇਂ ਦੌਰਾਨ ਕੈਨੇਡਾ ਵਿਚ ਪੜਾਈ ਲਈ ਆਉਣ ਵਾਲੇ ਕੌਮਾਂਤਰੀ ਵਿਦਿਆਰਥੀਆਂ ਵਲੋਂ ਆਤਮ ਹੱਤਿਆ ਕੀਤੇ ਜਾਣ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ ਅਤੇ ਆਤਮ ਹੱਤਿਆ ਵਰਗਾ ਘਾਤਕ ਕਦਮ ਚੁੱਕਣ ਵਾਲੇ ਵਿਦਿਆਰਥੀਆਂ ਵਿਚੋਂ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਹੈ। ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਿਕ ਆਤਮ ਹੱਤਿਆ ਕਰਨ ਵਾਲਿਆਂ ਦੀ ਉਮਰ 29 ਸਾਲ ਤੋਂ ਹੇਠਾਂ ਹੁੰਦੀ ਹੈ ਇਸ ਕਾਰਣ ਹੀ ਪੰਜਾਬ ਵਿਚ ਮਾਪੇ ਕੈਨੇਡਾ ਪੜਾਈ ਲਈ ਆਉਣ ਵਾਲੇ ਆਪਣੇ ਬੱਚਿਆਂ ਦੀ ਸੁਰਖਿਆ ਨੂੰ ਲੈ ਕੇ ਚਿੰਤਿਤ ਰਹਿੰਦੇ ਹਨ।

Trending news