ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ SIT ਅੱਗੇ ਪੇਸ਼ ਹੋਏ ਪੰਜਾਬੀ ਗਾਇਕ ਬੱਬੂ ਮਾਨ
Advertisement

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ SIT ਅੱਗੇ ਪੇਸ਼ ਹੋਏ ਪੰਜਾਬੀ ਗਾਇਕ ਬੱਬੂ ਮਾਨ

Sidhu Moosewala murder case news: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਹੁਣ ਇਸ ਮਾਮਲੇ ਵਿਚ ਪੁੱਛਗਿੱਛ ਲਈ ਪੰਜਾਬੀ ਸਿੰਗਰਾਂ ਨੂੰ ਭੁਲਾਇਆ ਗਿਆ ਹੈ। ਇਨ੍ਹਾਂ ਪੰਜਾਬੀ ਗਾਇਕਾਂ ਦੇ ਨਾਮ ਸੁਣ ਕੇ ਤੁਸੀ ਹੈਰਾਨ ਹੋ ਜਾਓਗੇ। 

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ SIT ਅੱਗੇ ਪੇਸ਼ ਹੋਏ ਪੰਜਾਬੀ ਗਾਇਕ ਬੱਬੂ ਮਾਨ

Babbu Maan In Mansa: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿਚ ਹੁਣ ਪੰਜਾਬੀ ਗਾਇਕ ਬੱਬੂ ਮਾਨ ਜਾਂਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਦੱਸ ਦੇਈਏ ਕਿ ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀਆਈਏ ਦਫਤਰ ਪਹੁੰਚੇ। ਇਹ ਜਾਂਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਬੱਬੂ ਮਾਨ ਹੁਣ ਐਸਆਈਟੀ ਸਾਹਮਣੇ ਪੇਸ਼ ਹੋਏ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਬੱਬੂ ਮਾਨ (Babbu Maan) ਆਪਣੇ ਸੁਰੱਖਿਆ ਕਰਮੀਆਂ ਨਾਲ ਲੈ ਕੇ ਮਾਨਸਾ ਪਹੁੰਚੇ ਹਨ। 

ਬੀਤੇ ਦਿਨੀ ਕਿਹਾ ਜਾ ਰਿਹਾ ਸੀ ਕਿ ਸਿੱਧੂ ਮੂਸੇਵਾਲਾ ਕਤਲਕਾਂਡ (Sidhu Moosewala murder case) ਵਿਚ ਮਾਨਸਾ ਪੁਲਿਸ ਜਲਦ ਹੀ ਮਸ਼ਹੂਰ ਗਾਇਕ ਅਤੇ ਪੰਜਾਬੀ ਫਿਲਮ ਨਿਰਮਾਤਾ ਤੋਂ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਮਾਨਸਾ ਪੁਲਿਸ ਜਲਦੀ ਹੀ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਓਲਕ ਅਤੇ ਵਿੱਕੀ ਮਿੱਠੂ ਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਖੇੜਾ ਸਮੇਤ ਪੰਜਾਬੀ ਫ਼ਿਲਮ ਨਿਰਮਾਤਾਵਾਂ ਨੂੰ ਪੁੱਛਗਿੱਛ ਲਈ ਬੁਲਾਏਗੀ। ਇਸ ਵਿਚਕਾਰ ਅੱਜ ਪੰਜਾਬੀ ਗਾਇਕ ਬੱਬੂ ਮਾਨ (Babbu Maan) ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਈ ਵੱਡੇ ਗਾਇਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇ ਗਾਇਕਾ ਅਫਸਾਨਾ ਖਾਨ ਅਤੇ ਮਨਕੀਰਤ ਔਲਖ ਸਮੇਤ ਕਈ ਵੱਡੇ ਕਲਾਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਸੜਕ ਵਿਚਾਲੇ ਪੁਲਿਸ ਮੁਲਾਜ਼ਮਾਂ ਦੀ ਹੋਈ ਜ਼ਬਰਦਸਤ ਲੜਾਈ , ਇਕ-ਦੂਜੇ ਨੂੰ ਕੱਢਦੇ ਰਹੇ ਗਾਲ਼ਾਂ, ਹੋਏ ਹੱਥੋਪਾਈ; ਵੇਖੋ ਵੀਡੀਓ

ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਆਪਣੇ ਭਾਸ਼ਣ ਰਾਹੀਂ ਕਈ ਵਾਰ ਹੋਮਲੈਂਡ ਦਾ ਜ਼ਿਕਰ ਕਰ ਚੁੱਕੇ ਹਨ, ਕਈ ਵਾਰ ਇਲਜ਼ਾਮ ਵੀ ਲਗਾ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਵਿੱਕੀ ਮਿੱਡੂਖੇੜਾ ਦੇ ਭਰਾ 'ਤੇ ਵੀ ਇਲਜ਼ਾਮ ਲਗਾ ਚੁੱਕੇ ਹਨ, ਉਨ੍ਹਾਂ ਤੋਂ ਜਲਦ ਹੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਦੀ ਪੁਸ਼ਟੀ ਕੀਤੀ ਸੀ। ਹੁਣ ਤਿੰਨ ਦਿਨਾਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਵਿੱਚ ਹੈ।  ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੋਲਫੀ ਬਰਾੜ ਨੇ ਇੱਕ ਯੂ-ਟਿਊਬ ਪੱਤਰਕਾਰ ਨਾਲ ਇੰਟਰਵਿਊ ਵਿੱਚ ਇੱਕ ਵੱਡਾ ਦਾਅਵਾ ਕੀਤਾ ਕਿ ਉਸ ਨੂੰ ਅਮਰੀਕੀ ਪੁਲਿਸ ਵੱਲੋਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ।

Trending news