Daler Mehndi News: ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਵਿੱਚ ਡੇਢ ਏਕੜ ਦਾ ਫਾਰਮ ਹਾਊਸ ਪ੍ਰਸ਼ਾਸਨ ਨੇ ਸੀਲ ਕਰ ਦਿੱਤਾ ਹੈ। ਆਰੋਪ ਇਹ ਹੈ ਕਿ ਫਾਰਮ ਹਾਊਸ ਗੈਰ-ਕਾਨੂੰਨੀ ਢੰਗ ਨਾਲ ਬਣਾਇਆ ਗਿਆ ਹੈ।
Trending Photos
Daler Mehndi Farmhouse Seal: ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਦਾ ਗੁਰੂਗ੍ਰਾਮ, ਸੋਹਾਣਾ ਸਥਿਤ ਫਾਰਮ ਹਾਊਸ ਸੀਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪ੍ਰਸ਼ਾਸਨ ਨੇ ਸੋਹਾਣਾ ਦੀ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ ਤਿੰਨ ਵਿਅਕਤੀਆਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਬਾਅਦ ਮੁੜ ਇਕ ਵਾਰ ਫਿਰ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਸੁਰਖੀਆਂ ਵਿਚ ਹਨ।
ਮਿਲੀ ਜਾਣਕਾਰੀ ਮੁਤਾਬਿਕ ਸੋਹਾਣਾ ਦੇ ਪਿੰਡ ਦਮਦਮਾ ਵਿੱਚ ਗਾਇਕ ਦਲੇਰ ਮਹਿੰਦੀ (Daler Mehndi) ਦਾ ਫਾਰਮ ਹਾਊਸ ਹੈ ਇੱਥੇ ਪ੍ਰਸ਼ਾਸਨ ਦੀ ਸਖ਼ਤੀ ਦੇਖਣ ਨੂੰ ਮਿਲੀ। ਪ੍ਰਸ਼ਾਸਨ ਨੇ ਦਲੇਰ ਮਹਿੰਦੀ ਸਮੇਤ ਤਿੰਨ ਲੋਕਾਂ ਦੇ ਫਾਰਮ ਹਾਊਸ ਸੀਲ ਕਰ ਦਿੱਤੇ ਹਨ।
ਨਗਰ ਯੋਜਨਾ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਫਾਰਮ ਹਾਊਸ ਸੀਲ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜ਼ਿਲ੍ਹਾ ਟਾਊਨ ਪਲਾਨਰ (ਡੀਟੀਪੀ) ਅਮਿਤ ਮਧੋਲੀਆ ਨੇ ਦੱਸਿਆ ਕਿ ਇਹ ਝੀਲ ਦੇ ਕੈਚਮੈਂਟ ਖੇਤਰ ਵਿੱਚ ਬਣਾਏ ਗਏ (Daler Mehndi) ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਇਜਾਜ਼ਤ ਦੇ ਬਣਾਏ ਗਏ ਸਨ। ਹੁਣ ਪ੍ਰਸ਼ਾਸਨ ਨੇ ਇਨ੍ਹਾਂ ਫਾਰਮ ਹਾਊਸ 'ਤੇ ਕਾਰਵਾਈ ਕਰ ਸੀਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਹਰ ਸਵਾਲਾਂ ਦਾ ਸਕਿੰਟਾਂ 'ਚ ਦਿੰਦਾ ਹੈ ਜਵਾਬ, 6 ਸਾਲ ਦੇ ਬੱਚੇ ਦਾ ਨਾਂ ਇੰਡੀਆ ਬੁੱਕ ਆਫ ਰਿਕਾਰਡ 'ਚ ਦਰਜ
ਗੌਰਤਲਬ ਹੈ ਕਿ ਦਲੇਰ ਮਹਿੰਦੀ ਇਸ ਤੋਂ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਆ ਚੁੱਕੇ ਹਨ। ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਕੇਸ ਵਿੱਚ (Daler Mehndi) ਪਟਿਆਲਾ ਦੀ ਹੇਠਲੀ ਅਦਾਲਤ ਨੇ ਵੀ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਬਾਅਦ 16 ਮਾਰਚ 2018 ਨੂੰ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ। ਉਸ ਖ਼ਿਲਾਫ਼ ਸਾਲ 2003 ਵਿੱਚ ਕਬੂਤਰਬਾਜ਼ੀ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ।