ਵੱਡੀ ਖ਼ਬਰ! ਲੀਬੀਆ 'ਚ ਫਸੇ ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ!
Advertisement
Article Detail0/zeephh/zeephh1602461

ਵੱਡੀ ਖ਼ਬਰ! ਲੀਬੀਆ 'ਚ ਫਸੇ ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ!

 ਲੀਬੀਆ ਵਿੱਚ ਫਸੇ ਮਨਪ੍ਰੀਤ ਨੇ ਕਿਹਾ ਕਿ ਏਜੰਟ ਤੋਂ ਦੁਖੀ ਹੋ ਕੇ ਉਸਨੇ ਆਤਮ ਹੱਤਿਆ ਕਰਨ ਦੀ ਕੋਸਿਸ ਵੀ ਕੀਤੀ।

ਵੱਡੀ ਖ਼ਬਰ! ਲੀਬੀਆ 'ਚ ਫਸੇ ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ!

Punjabis stuck in Libya return to India news: ਬੀਤੇ ਦਿਨੀਂ ਰੋਜ਼ਗਾਰ ਦੀ ਭਾਲ ਵਿੱਚ ਕੁਝ ਪੰਜਾਬੀ ਨੌਜਵਾਨਾਂ ਨੂੰ ਏਜੰਟ ਵੱਲੋਂ ਦੁਬਈ ਭੇਜਣ ਦੀ ਥਾਂ 'ਤੇ ਲੀਬੀਆ ਭੇਜ ਦਿੱਤਾ ਗਿਆ ਸੀ ਅਤੇ ਇਸ ਦੌਰਾਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।  

ਨੌਜਵਾਨਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਦਖ਼ਲਅੰਦਾਜ਼ੀ ਕੀਤੀ ਗਈ। ਜਿਵੇਂ ਹੀ ਕੇਂਦਰ ਵੱਲੋਂ ਇਸ ਮਾਮਲੇ 'ਚ ਦਖ਼ਲਅੰਦਾਜ਼ੀ ਕੀਤੀ ਗਈ ਤਾਂ ਤੁਰੰਤ ਪ੍ਰਭਾਵ ਨਾਲ ਲੀਬੀਆ 'ਚ ਫਸੇ ਪੰਜਾਬੀ ਨੌਜਵਾਨਾਂ ਦੀ ਵਤਨ ਵਾਪਸੀ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ। 

ਹੁਣ ਜਾ ਕੇ ਉਨ੍ਹਾਂ ਨੌਜਵਾਨਾਂ ਦੀ ਵਤਨ ਵਾਪਸੀ ਹੋਈ ਹੈ। ਉਨ੍ਹਾਂ ਦੇ ਭਾਰਤ ਪਰਤਣ 'ਤੇ ਉਨ੍ਹਾਂ ਦੇ ਪਰਿਵਾਰ ਅਤੇ ਭਾਜਪਾ ਦੇ ਯੁਵਾ ਮੋਰਚਾ ਦੇ ਪ੍ਰਧਾਨ ਤਰੁਣ ਅਰੋੜਾ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਗੜਸੰਕਰ ਭੱਟਾਂ ਮੁਹੱਲਾ ਅਤੇ ਸੁਭਾਸ਼ ਕੁਮਾਰ ਪੁੱਤਰ ਫਿਰੋਜ ਨਵਾਂਸ਼ਹਿਰ ਨੇ ਕਿਹਾ ਕਿ 2022 ਵਿੱਚ ਦਸੰਬਰ ਦੇ ਮਹੀਨੇ ਵਿੱਚ ਉਨ੍ਹਾਂ ਨੂੰ ਇੱਕ ਦਿੱਲੀ ਦੇ ਏਜੰਟ ਵੱਲੋਂ 60 ਹਜ਼ਾਰ ਰੁਪਏ ਲੈਕੇ ਦੁਬਈ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਹੋਵੇਗੀ। 

ਇਹ ਵੀ ਪੜ੍ਹੋ: Punjab News: ਪੰਜਾਬ ਵਿਧਾਨ ਸਭਾ ਵੱਲ ਕੂਚ ਰਹੇ ਭਾਜਪਾ ਆਗੂਆਂ 'ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ

ਉਨ੍ਹਾਂ ਕਿਹਾ ਕਿ ਏਜੰਟ ਵੱਲੋਂ ਉਨ੍ਹਾਂ ਨੂੰ 3 ਦਿਨ ਦੁਬਈ ਰੱਖਿਆ ਗਿਆ ਅਤੇ ਕੰਪਨੀ ਦੀ ਬਰਾਂਚ ਲੀਬੀਆ ਵਿੱਚ ਹੋਣ ਦੀ ਗੱਲ ਕਹਿ ਕੇ ਉਨ੍ਹਾਂ ਨੂੰ ਉੱਥੇ ਵੇਚ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉੱਥੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਖਾਨ ਲਈ ਰੋਟੀ ਤੱਕ ਨਹੀਂ ਦਿੱਤੀ ਗਈ।

ਮਨਪ੍ਰੀਤ ਨੇ ਇਹ ਵੀ ਕਿਹਾ ਕਿ ਏਜੰਟ ਤੋਂ ਦੁਖੀ ਹੋ ਕੇ ਉਸਨੇ ਆਤਮ ਹੱਤਿਆ ਕਰਨ ਦੀ ਕੋਸਿਸ ਵੀ ਕੀਤੀ ਅਤੇ ਸਾਥੀਆਂ ਦੇ ਸਮਝਾਉਣ 'ਤੇ ਇੱਕ ਵੀਡੀਓ ਬਣਾਈ ਜੋ ਕਿ ਤੇਜ਼ੀ ਨਾਲ ਵਾਇਰਲ ਹੋ ਗਈ। 

ਇਹ ਵੀ ਪੜ੍ਹੋ: Sidhu Moosewala news: ਰੁਪਿੰਦਰ ਹਾਂਡਾ ਨੇ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਲ ਸਾਂਝੀ ਕੀਤੀ ਤਸਵੀਰ, ਆਖੀ ਇਹ ਗੱਲ

(For more news apart from Punjabis stuck in Libya return to India, stay tuned to Zee PHH)

Trending news