Punjab News: ਫਿਰ ਸੜਕਾਂ 'ਤੇ ਡਟੇ ਕਿਸਾਨ, ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ
Advertisement
Article Detail0/zeephh/zeephh1728346

Punjab News: ਫਿਰ ਸੜਕਾਂ 'ਤੇ ਡਟੇ ਕਿਸਾਨ, ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ

ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ (ਲੁਧਿਆਣਾ) ਮੁਫਤ ਕਰ ਦਿੱਤਾ ਹੈ। ਹਰਿਆਣਾ ਦੇ ਕੁਰੂਕਸ਼ੇਤਰ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ।

Punjab News: ਫਿਰ ਸੜਕਾਂ 'ਤੇ ਡਟੇ ਕਿਸਾਨ, ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ

Punjab Ludhiana Ladowal Toll Plaza Free News: ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ (ਲੁਧਿਆਣਾ) ਮੁਫਤ ਕਰ ਦਿੱਤਾ ਹੈ। ਹਰਿਆਣਾ ਦੇ ਕੁਰੂਕਸ਼ੇਤਰ 'ਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਟੋਲ ਪਲਾਜ਼ਾ 'ਤੇ ਧਰਨਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ। ਟੋਲ ਪਲਾਜ਼ਾ ਵਾਹਨਾ ਲਈ ਮੁਫਤ ਕਰ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ਬੰਦ ਰੱਖਿਆ ਜਾਵੇਗਾ ਅਤੇ ਇੱਥੇ ਕਿਸੇ ਵੀ ਵਾਹਨ ਦੀ ਪਰਚੀ ਨਹੀਂ ਲੱਗਣ ਦਿੱਤੀ ਜਾਵੇਗੀ। ਕਿਸਾਨਾਂ ਨੇ ਟੋਲ ਪਲਾਜ਼ਾ ਵਿੱਚ ਵਿਚਕਾਰਲੀਆਂ ਲਾਈਨਾਂ ਬੰਦ ਕਰ ਦਿੱਤੀਆਂ। ਜਦੋਂਕਿ ਸਾਈਡ ਲੇਨ ਨੂੰ ਵਾਹਨਾਂ ਦੇ ਬਿਨਾਂ ਪਰਚੀ ਦੇ ਚੱਲਣ ਲਈ ਖੋਲ੍ਹ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Amarnath Yatra 2023: ਬਾਬਾ ਬਰਫਾਨੀ ਦੀ ਪਹਿਲੀ ਤਸਵੀਰ ਆਈ ਸਹਾਮਣੇ, 1 ਜੁਲਾਈ ਤੋਂ ਯਾਤਰਾ ਸ਼ੁਰੂ

ਦੱਸ ਦੇਈਏ ਕਿ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸਾਡੀ ਯੂਨੀਅਨ ਕਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ 'ਤੇ ਬੈਠੇਗੀ ਜਦੋਂ ਤੱਕ ਗੁਰਨਾਮ ਸਿੰਘ ਚੜੂਨੀ ਛੱਡਿਆ ਨਹੀਂ ਜਾਂਦਾ ਅਤੇ ਟੋਲ ਪਲਾਜ਼ਾ 'ਤੇ ਕਿਸੇ ਵੀ ਵਾਹਨ ਚਾਲਕ ਤੋਂ ਇੱਕ ਪੈਸਾ ਵੀ ਟੋਲ ਵਸੂਲਣ ਨਹੀਂ ਦਿੱਤਾ ਜਾਵੇਗਾ।

ਇਸ ਮੌਕੇ ਪ੍ਰਸ਼ਾਸ਼ਨ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਦੀ ਥਾਂ ਤੇ ਉਨ੍ਹਾਂ ਉੱਤੇ ਲਾਠੀਚਾਰਜ ਕਰ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਇੱਕ ਕਿਸਾਨ ਦੀ ਮੌਤ ਵੀ ਹੋ ਗਈ। ਜਿਸ ਨੂੰ ਲੈ ਕੇ ਪੂਰੇ ਦੇਸ਼ ਭਰ ਦੇ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
 
ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਉਹਨਾਂ ਵੱਲੋਂ ਟੌਲ ਪਲਾਜ਼ਾ ਮੁਫ਼ਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਸਾਡੀਆਂ ਗੱਲਾਂ ਮੰਨਣ ਦੀ ਥਾਂ ਤੇ ਲਾਠੀਚਾਰਜ ਕਰ ਰਹੀ ਹੈ ਜੋ ਕਿ ਬਰਦਾਸ਼ਤ ਲਾਇਕ ਨਹੀਂ ਹੈ।

 

Trending news