ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਨੂੰ ਖਰੀਦਣ-ਵੇਚਣ ਵਾਲੇ ਗਿਰੋਹ ਨੂੰ ਕੀਤਾ ਕਾਬੂ
Advertisement

ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਨੂੰ ਖਰੀਦਣ-ਵੇਚਣ ਵਾਲੇ ਗਿਰੋਹ ਨੂੰ ਕੀਤਾ ਕਾਬੂ

ਇਸ ਦੌਰਾਨ ਪੁਲਿਸ ਵੱਲੋਂ ਦੋ ਨਵਜੰਮੇ ਬੱਚਿਆਂ ਦਾ ਬਚਾਅ ਵੀ ਕੀਤਾ ਗਿਆ ਹੈ।  

 

ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਨੂੰ ਖਰੀਦਣ-ਵੇਚਣ ਵਾਲੇ ਗਿਰੋਹ ਨੂੰ ਕੀਤਾ ਕਾਬੂ

Punjab's Patiala child kidnapping news: ਪਟਿਆਲਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਪੁਲਿਸ ਵੱਲੋਂ ਨਵਜੰਮੇ ਬੱਚਿਆਂ ਨੂੰ ਖਰੀਦਣ-ਵੇਚਣ ਦਾ ਕੰਮ ਕਰਨ ਵਾਲੇ 7 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਦੋ ਨਵਜੰਮ ਬੱਚਿਆਂ ਦੇ ਨਾਲ-ਨਾਲ ਚਾਰ ਲੱਖ ਰੁਪਏ, ਇੱਕ ਇਨੋਵਾ ਐਂਬੂਲੈਂਸ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

ਪਟਿਆਲਾ 'ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਕਿਹਾ ਕਿ CIA ਸਟਾਫ਼ ਪੁਲਿਸ ਨੇ ਨਵਜੰਮੇ ਬੱਚਿਆਂ ਨੂੰ ਖਰੀਦਣ ਅਤੇ ਵੇਚਣ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਸ ਗਿਰੋਹ ਦਾ ਪਰਦਾਫਾਸ਼ ਕਰ ਦਿੱਤਾ ਗਿਆ ਹੈ।  

ਐਸਐਸਪੀ ਦਾ ਕਹਿਣਾ ਹੈ ਕਿ ਇਹ ਗਿਰੋਹ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਨਵਜੰਮੇ ਬੱਚਿਆਂ ਦੀ ਖਰੀਦ ਕਰਕੇ ਉਹਨਾਂ ਨੂੰ ਅੱਗੇ ਵੇਚਣ ਦਾ ਧੰਦਾ ਕਰਦਾ ਸੀ। ਇਨ੍ਹਾਂ ਦੋਸ਼ੀਆਂ ਕੋਲੋਂ ਪੁਲਿਸ ਨੇ ਇੱਕ ਐਂਬੂਲੈਂਸ, ਦੋ ਕਾਰਾਂ, ਅਤੇ ਚਾਰ ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਦੌਰਾਨ ਪੁਲਿਸ ਵੱਲੋਂ ਦੋ ਨਵਜੰਮੇ ਬੱਚਿਆਂ ਦਾ ਬਚਾਅ ਵੀ ਕੀਤਾ ਗਿਆ ਹੈ।  

ਵਰੁਣ ਸ਼ਰਮਾ ਨੇ ਦੱਸਿਆ ਕਿ ਹੁਣ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਤੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। 

ਹੋਰ ਪੜ੍ਹੋ: Himachal Vidhansabha Chunav Result 2022: जानें कैसे देख सकेंगे हिमाचल चुनाव रिजल्ट के सबसे तेज नतीजे

ਦੱਸਣਯੋਗ ਹੈ ਕਿ ਨਵਜੰਮੇ ਬੱਚਿਆਂ ਨੂੰ ਖਰੀਦਣ-ਵੇਚਣ ਦਾ ਇਹ ਕਾਰੋਬਾਰ ਕਰਨ ਵਾਲੇ ਗਿਰੋਹ ਨੂੰ ਫੜਨ ਦਾ ਇਹ ਵੱਖਰਾ ਮਾਮਲਾ ਹੈ। ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਇਸ ਗਿਰੋਹ ਨਾਲ ਸੰਬੰਧਿਤ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਜਾ ਸਕਦਾ ਹੈ।  

ਹੋਰ ਪੜ੍ਹੋ: Lakhimpur Kheri violence news: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ 'ਤੇ ਦੋਸ਼ ਤੈਅ

(For more news related to child's kidnapping from Punjab's Patiala, stay tuned to Zee PHH)

Trending news