SGPC ਨੇ NCERT ਦੇ 12ਵੀਂ ਦੇ ਸਿਲੇਬਸ 'ਤੇ ਜਤਾਇਆ ਇਤਰਾਜ਼, ਕਿਹਾ "ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ"
Advertisement
Article Detail0/zeephh/zeephh1643965

SGPC ਨੇ NCERT ਦੇ 12ਵੀਂ ਦੇ ਸਿਲੇਬਸ 'ਤੇ ਜਤਾਇਆ ਇਤਰਾਜ਼, ਕਿਹਾ "ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ"

ਧਾਮੀ ਨੇ ਅੱਗੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਇੱਕ ਇਤਿਹਾਸਕ ਦਸਤਾਵੇਜ਼ ਹੈ ਜਿਸ ਵਿੱਚ ਕੋਈ ਵੀ ਗਲਤ ਗੱਲ ਸ਼ਾਮਲ ਨਹੀਂ ਹੈ।

SGPC ਨੇ NCERT ਦੇ 12ਵੀਂ ਦੇ ਸਿਲੇਬਸ 'ਤੇ ਜਤਾਇਆ ਇਤਰਾਜ਼, ਕਿਹਾ "ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ"

Punjab's SGPC on NCERT book's Politics in India since Independence news: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ NCERT ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ (NCERT) ਸਿੱਖਾਂ ਨਾਲ ਸੰਬੰਧਤ ਇਤਿਹਾਸਕ ਵੇਰਵਿਆਂ ਨੂੰ ਗਲਤ ਅਰਥਾਂ ’ਚ ਪੇਸ਼ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ NCERT ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ’ਚ ਰਾਜਨੀਤੀ’ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਗਈ ਹੈ, ਜਿਸ ਨਾਲ ਕੌਮ ਦੀਆਂ ਭਾਵਨਾਵਾਂ ਦੁਖੀਆਂ ਹਨ।

ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨਾ ਹਰਗਿਜ਼ ਜਾਇਜ਼ ਨਹੀਂ ਹੈ, ਲਿਹਾਜਾ ਐਨਸੀਈਆਰਟੀ ਇਸ ਨੂੰ ਤੁਰੰਤ ਹਟਾਏ।

ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਬਾਰ੍ਹਵੀਂ ਦੀ ਕਿਤਾਬ ’ਚੋਂ ਕੁਝ ਜਾਣਕਾਰੀਆਂ ਹਟਾਉਣ ਅਤੇ ਕੁਝ ਨਵੀਆਂ ਸ਼ਾਮਲ ਕਰਨ ਸਮੇਂ ਫਿਰਕੂਪੱਖ ਤੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜੋ ਮੌਜੂਦਾ ਕੇਂਦਰ ਸਰਕਾਰ ਨੂੰ ਵਾਰਾ ਖਾਂਦਾ ਹੈ, ਉਸ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ, ਖਾਸ ਕਰਕੇ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖਤਮ ਕੀਤੇ ਜਾ ਰਹੇ ਹਨ ਅਤੇ ਮਨਮਰਜੀ ਦਾ ਸਿਲੇਬਸ ਬਣਾਇਆ ਜਾ ਰਿਹਾ ਹੈ। 

ਉਨ੍ਹਾਂ ਹੋਰ ਕਿਹਾ ਕਿ ਇਸੇ ਅਨੁਸਾਰ ਸੋਚੀ ਸਮਝੀ ਚਾਲ ਤਹਿਤ ਹੀ ‘ਸੁਤੰਤਰ ਭਾਰਤ ’ਚ ਰਾਜਨੀਤੀ’ ਪੁਸਤਕ ਵਿੱਚ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਵਿਆਖਿਆ ਕੀਤੀ ਗਈ ਹੈ।

ਧਾਮੀ ਨੇ ਅੱਗੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਇੱਕ ਇਤਿਹਾਸਕ ਦਸਤਾਵੇਜ਼ ਹੈ ਜਿਸ ਵਿੱਚ ਕੋਈ ਵੀ ਗਲਤ ਗੱਲ ਸ਼ਾਮਲ ਨਹੀਂ ਹੈ। ਇਸ ਵਿੱਚ ਸੂਬਿਆਂ ਦੇ ਅਧਿਕਾਰਾਂ ਦੀ ਗੱਲ ਕੀਤੀ ਗਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਵੀ ਅਜਿਹੇ ਹੀ ਹਾਲਾਤ ਹਨ। ਸੂਬਿਆਂ ਦੇ ਹੱਕਾਂ ਅਤੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ।  

ਇਹ ਵੀ ਪੜ੍ਹੋ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ SGPC ਨੂੰ ਪਾਈ ਝਾੜ, ਕਿਹਾ "ਮੇਰਾ ਕਿਹਾ ਵੀ ਨਹੀਂ ਮੰਨਿਆ..."

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇੰਝ ਲਗਦਾ ਹੈ ਜਿਵੇਂ ਜਾਣਬੁਝ ਕੇ ਹਿੰਦੂ ਰਾਸ਼ਟਰ ਦੀ ਭਾਸ਼ਾ ਬੋਲਣ ਵਾਲਿਆਂ ਦੀ ਤਰਫਦਾਰੀ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਘੱਟਗਿਣਤੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਦੀ ਥਾਂ ਉਨ੍ਹਾਂ ਪ੍ਰਤੀ ਗਲਤ ਧਾਰਨਾਵਾਂ ਪੈਦਾ ਕਰਕੇ ਵਿਰੋਧੀ ਬ੍ਰਿਤਾਂਤ ਸਿਰਜਿਆ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਲੇਬਸਾਂ ਵਿੱਚੋਂ ਫਿਰਕਾਪ੍ਰਸਤੀ ਦੀ ਭਾਵਨਾ ਦ੍ਰਿਸ਼ਟਮਾਨ ਹੋਣੀ ਦੇਸ਼ ਦੇ ਸਰੋਕਾਰਾਂ ਦੇ ਅਨੁਕੂਲ ਨਹੀਂ ਹੈ।

ਇਹ ਵੀ ਪੜ੍ਹੋ: Jalandhar bypoll election 2023: ਜਲੰਧਰ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਸ ਮੰਤਰੀ ਨੂੰ ਦਿੱਤੀ ਵੱਡੀ ਜਿੰਮੇਵਾਰੀ

(For more news apart from Punjab's SGPC on NCERT book's Politics in India since Independence, stay tuned to Zee PHH)

Trending news