ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਦੇਖੋ ਤਸਵੀਰਾਂ
Advertisement
Article Detail0/zeephh/zeephh1523625

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਦੇਖੋ ਤਸਵੀਰਾਂ

Rahul Gandhi Bharat Jodo Yatra news: ਪੰਜਾਬ 'ਚ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਲਾਲ ਪੱਗ ਬੰਨ੍ਹ ਕੇ ਰਾਹੁਲ ਗਾਂਧੀ ਸਰਹਿੰਦ ਦੀ ਦਾਣਾ ਮੰਡੀ ਪਹੁੰਚੇ ਹਨ। 

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਦੇਖੋ ਤਸਵੀਰਾਂ

Rahul Gandhi Bharat Jodo Yatra news:  ਭਾਰਤ ਜੋੜੋ ਯਾਤਰਾ ਕਾਂਗਰਸ ਪਾਰਟੀ ਲਈ ਕਿਸੇ ਤਪੱਸਿਆ ਤੋਂ ਘੱਟ ਨਹੀਂ ਹੈ। ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਬੀਤੀ ਸ਼ਾਮ ਫਤਿਹਗੜ੍ਹ ਪਹੁੰਚ ਗਏ ਸਨ। ਅੱਜ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਆਗੂਆਂ ਨਾਲ  ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਏ ਨਾਲ ਹੀ ਦੱਸ ਦੇਈਏ ਕਿ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਵੇਰੇ ਫਤਹਿਗੜ੍ਹ ਸਾਹਿਬ ਵਿਖੇ ਲਾਲ ਪੱਗ ਬੰਨ੍ਹ ਕੇ ਅਰਦਾਸ ਕੀਤੀ।   ਇਸ ਦੌਰਾਨ ਰਾਹੁਲ ਗਾਂਧੀ ਉਸ ਇਤਿਹਾਸਿਕ ਸਥਾਨ ਭੋਰਾ ਸਾਹਿਬ ਅਤੇ ਠੰਡਾ ਬੁਰਜ਼ ਸਾਹਿਬ ਵਿਖੇ ਗਏ। 

ਇਸ ਮੌਕੇ ਰਾਹੁਲ ਗਾਂਧੀ ਦੇ ਨਾਲ  (Bharat Jodo Yatra) ਪੰਜਾਬ ਕਾਂਗਰਸ ਦੇ ਕਈ ਦਿੱਗਜ ਆਗੂ ਵੀ ਹਾਜ਼ਰ ਸਨ ਜਿਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ,ਵਿਰੋਧੀ ਧਿਰ ਦੇ ਨੇਤਾ ਪਰਤਾਪ ਸਿੰਘ ਬਾਜਵਾ,ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਦਿਗਜ ਆਗੂ ਮੌਜੂਦ ਰਹੇ।  ਖ਼ਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਅੱਜ ਪਗੜੀ ਬੰਨ੍ਹ ਪਹੁੰਚੇ ਸਨ।  

ਇਸ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਈ ਹੈ। ਪ੍ਰੋਗਰਾਮ ਵਿੱਚ (Bharat Jodo Yatra) ਦੇਰੀ ਹੋਣ ਕਾਰਨ ਉਹ ਸਾਢੇ ਛੇ ਦੀ ਬਜਾਏ ਸਾਢੇ ਸੱਤ ਵਜੇ ਸਰਹਿੰਦ ਦੀ ਦਾਣਾ ਮੰਡੀ ਵਿੱਚ ਝੰਡਾ ਬਦਲਣ ਦੀ ਰਸਮ ਵਿੱਚ ਪੁੱਜੇ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਯਾਤਰਾ ਦਾ ਝੰਡਾ ਸੌਂਪਿਆ। ਜਿਸ ਤੋਂ ਬਾਅਦ ਪ੍ਰਧਾਨ ਵੜਿੰਗ ਨੇ ਆਪਣਾ ਸੰਬੋਧਨ ਸ਼ੁਰੂ ਕੀਤਾ। ਪ੍ਰਧਾਨ ਰਾਜਾ ਵੜਿੰਗ ਦੇ ਸੰਬੋਧਨ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਚ 'ਤੇ ਬੈਠੇ ਨਜ਼ਰ ਆਏ।

ਇਸ ਤੋਂ ਬਾਅਦ ਹੁਣ ਸਵੇਰੇ 11.30 ਵਜੇ ਦੀ ਬਰੇਕ ਤੋਂ ਬਾਅਦ ਇਹ (Bharat Jodo Yatra) ਯਾਤਰਾ ਦੁਪਹਿਰ 3:30 ਵਜੇ ਮੁੜ ਮੰਡੀ-ਗੋਬਿੰਦਗੜ੍ਹ ਸਥਿਤ ਖਾਲਸਾ ਸਕੂਲ ਦੀ ਗਰਾਊਂਡ ਤੋਂ ਸ਼ੁਰੂ ਹੋਵੇਗੀ। ਰਾਹੁਲ (Rahul Gandhi Bharat Jodo Yatra)  ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: Punjab Weather today: ਪੰਜਾਬ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸੂਬੇ ਦਾ ਹਾਲ

ਦੱਸਣਯੋਗ ਹੈ ਕਿ ਬੀਤੇ ਦਿਨੀ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਪੰਜਾਬ ਵਿੱਚ ਦਾਖ਼ਲ ਹੋਈ ਸੀ। ਇਸ ਦੌਰਾਨ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਹੋਏ।  ਦੱਸ ਦਈਏ ਕਿ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਭਾਰਤ ਜੋੜੋ ਯਾਤਰਾ (Bharat Jodo Yatra) ਦੇ ਨਿਸ਼ਚਿਤ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਸੀ। ਰਾਹੁਲ ਗਾਂਧੀ (Rahul Gandhi Bharat Jodo Yatra) ਹਰਿਆਣਾ ਦੇ ਅੰਬਾਲਾ ‘ਚ ਯਾਤਰਾ ਦੇ ਮੱਧ ਤੋਂ ਅੰਮ੍ਰਿਤਸਰ ਪਹੁੰਚੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

Trending news