Bharat Jodo Yatra in Punjab: ਅੱਜ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ 'ਚ ਹੋਵੇਗੀ ਦਾਖ਼ਲ
Advertisement
Article Detail0/zeephh/zeephh1522102

Bharat Jodo Yatra in Punjab: ਅੱਜ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ 'ਚ ਹੋਵੇਗੀ ਦਾਖ਼ਲ

Rahul Gandhi Bharat Jodo Yatra in Punjab:  ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਇਸ ਸਮੇਂ ਭਾਰਤ ਜੋੜੋ ਯਾਤਰਾ 'ਤੇ ਹਨ। ਸੂਤਰਾਂ ਤੋਂ ਖ਼ਬਰ ਮਿਲੀ ਹੈ ਕਿ ਰਾਹੁਲ ਗਾਂਧੀ 10 ਜਨਵਰੀ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ।

Bharat Jodo Yatra in Punjab: ਅੱਜ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ 'ਚ ਹੋਵੇਗੀ ਦਾਖ਼ਲ

Rahul Gandhi Bharat Jodo Yatra in Punjab: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਇਸ ਸਮੇਂ ਸੁਰਖੀਆਂ ਵਿਚ ਹੈ। ਆਏ ਦਿਨ  ਭਾਰਤ ਜੋੜੋ ਯਾਤਰਾ ਦੀਆਂ ਬਹੁਤ ਸਾਰੀਆਂ ਵੀਡੀਓ ਅਤੇ ਫੋਟੋਆਂ ਸੋਸ਼ਲ ਮੀਡਿਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਸੇ ਦੌਰਾਨ ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ  ਰਾਹੁਲ ਗਾਂਧੀ 10 ਜਨਵਰੀ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਦੱਸ ਦੇਈਏ ਕਿ ਭਾਰਤ ਜੋੜੋ ਯਾਤਰਾ (Bharat Jodo Yatra) ਅੱਜ ਪੰਜਾਬ ਵਿੱਚ ਦਾਖਲ ਹੋਵੇਗੀ ਅਤੇ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ।

ਇਸ ਵੇਲੇ ਉਹ ਅੰਬਾਲਾ, ਹਰਿਆਣਾ ਵਿੱਚ ਆਪਣੀ ਯਾਤਰਾ ਪੂਰੀ ਕਰਾਂਗੇ। ਇਸ ਤੋਂ ਬਾਅਦ ਭਾਰਤ ਜੋੜੋ ਯਾਤਰਾ (Bharat Jodo Yatra ਪੰਜਾਬ ਵਿਚ ਦਾਖਲ ਹੋਵੇਗੀ। ਦੂਜੇ ਪਾਸੇ ਕਿਹਾ ਅਜੇ ਰਿਹਾ ਜਾ ਰਿਹਾ ਹੈ ਕਿ ਇਹ ਯਾਤਰਾ 10 ਜਨਵਰੀ ਨੂੰ ਹਰਿਆਣਾ ਤੋਂ ਪੰਜਾਬ ਦੀ ਸਰਹੱਦ ਵਿੱਚ ਦਾਖਲ ਹੋਵੇਗੀ ਅਤੇ ਰਾਤ ਦਾ ਪਾਠ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਵੇਗਾ। ਪੰਜਾਬ ਕਾਂਗਰਸ ਨੇ  (Rahul Gandhi Bharat Jodo Yatra in Punjab)  ਸੂਬੇ ਵਿੱਚ ਭਾਰਤ ਜੋੜੋ ਯਾਤਰਾ ਦਾ ਪ੍ਰੋਗਰਾਮ ਜਾਰੀ ਕੀਤਾ ਹੈ। 

ਪਾਰਟੀ ਬੁਲਾਰੇ ਅਨੁਸਾਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਸ਼ੰਭੂ ਸਰਹੱਦ ਰਾਹੀਂ ਪੰਜਾਬ ਵਿੱਚ ਦਾਖ਼ਲ (Rahul Gandhi Bharat Jodo Yatra in Punjab) ਹੋਵੇਗੀ ਅਤੇ ਸਿੱਧਾ ਸ੍ਰੀ ਫਤਹਿਗੜ੍ਹ ਸਾਹਿਬ ਪੁੱਜੇਗੀ। ਇੱਥੋਂ ਰਾਹੁਲ ਗਾਂਧੀ 11 ਜਨਵਰੀ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸਵੇਰੇ 6 ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ।

ਇਸ ਉਪਰੰਤ ਝੰਡਾ ਸੌਂਪਣ ਦੀ ਰਸਮ ਸਵੇਰੇ 6.30 ਵਜੇ ਹੋਵੇਗੀ ਅਤੇ ਯਾਤਰਾ ਸਵੇਰੇ 7.00 ਵਜੇ ਨਵੀਂ ਦਾਣਾ ਮੰਡੀ ਸਰਹਿੰਦ ਤੋਂ ਸ਼ੁਰੂ ਹੋ ਕੇ 3.30 ਵਜੇ ਖ਼ਾਲਸਾ ਸਕੂਲ ਗਰਾਊਂਡ ਮੰਡੀ ਗੋਬਿੰਦਗੜ੍ਹ ਵਿਖੇ ਪਹੁੰਚੇਗੀ।  15 ਜਨਵਰੀ ਨੂੰ, ਯਾਤਰਾ ਸਵੇਰੇ 6 ਵਜੇ ਐਲਪੀਯੂ ਯੂਨੀਵਰਸਿਟੀ ਤੋਂ ਸ਼ੁਰੂ ਹੋਵੇਗੀ ਅਤੇ ਬੀਐਮਸੀ ਚੌਕ, ਜਲੰਧਰ ਵਿਚ ਦੁਪਹਿਰ 3:30 ਵਜੇ ਪਹੁੰਚੇਗੀ।

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪੁਲਿਸ  (Rahul Gandhi Bharat Jodo Yatra in Punjab) ਲਈ ਵੱਡੀ ਚੁਣੌਤੀ ਬਣਨ ਜਾ ਰਹੀ ਹੈ। ਪੰਜਾਬ ਵਿੱਚ ਜਿਸ ਤਰ੍ਹਾਂ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਭਾਰਤ ਦੀਆਂ ਖੁਫੀਆ ਏਜੰਸੀਆਂ ਅਤੇ ਸੁਰੱਖਿਆ ਏਜੰਸੀਆਂ ਨੂੰ ਜੋ ਇਨਪੁਟਸ ਮਿਲ ਰਹੇ ਹਨ, ਉਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਲਈ ਪੰਜਾਬ ਪੁਲਿਸ ਨੂੰ ਕਾਫੀ ਚੌਕਸ ਰਹਿਣਾ ਪਵੇਗਾ। ਯਾਤਰਾ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣਾ ਵੀ ਵੱਡੀ ਚੁਣੌਤੀ ਹੋਵੇਗੀ।

Trending news