ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਰਾਜਾ ਵੜਿੰਗ ਨੇ ਦਿੱਤੀ ਪ੍ਰਤੀਕਿਰਿਆ
Advertisement

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਰਾਜਾ ਵੜਿੰਗ ਨੇ ਦਿੱਤੀ ਪ੍ਰਤੀਕਿਰਿਆ

ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ। 

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਰਾਜਾ ਵੜਿੰਗ ਨੇ ਦਿੱਤੀ ਪ੍ਰਤੀਕਿਰਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਸਿੱਖਾਂ ਅਤੇ ਦੇਸ਼ ਲ਼ਈ ਬਹੁਤ ਘਾਤਕ ਹੈ। ਸ਼੍ਰੋਮਣੀ ਅਕਾਲੀ ਦਲ ਦਾ ਖ਼ਤਮ ਹੋਣਾਂ ਸਿੱਖ ਭਾਈਚਾਰੇ ਅਤੇ ਦੇਸ਼ ਲਈ ਘਾਤਕ ਸਿੱਧ ਹੋ ਸਕਦਾ ਹੈ।

 

 

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿਚ ਵੀ ਅਪਣਾ ਵੱਡਾ ਯੋਗਦਾਨ ਪਾਇਆ ਹੈ। ਜਥੇਦਾਰ ਨੇ ਕਿਹਾ ਕਿ ਇਸ ਸਬੰਧ ’ਚ ਸਾਰੇ ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਇਕੱਠੇ ਹੋਣ ਅਤੇ ਬੈਠਕ ਕਰਕੇ ਰਣਨੀਤੀ ਬਣਾਉਣ ਦੀ ਲੋੜ ਹੈ।

 

 

ਜਥੇਦਾਰ ਦੇ ਇਸ ਬਿਆਨ ਤੇ ਕਾਂਗਰਸ ਦੇ ਸਾਬਕਾ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਜਿਹੜੇ ਤੁਹਾਨੂੰ ਫੋਨ ਤੇ ਈਮੇਲ ਆਏ ਹਨ ਉਹ ਜਨਤਕ ਕਰੋ ਤਾਂ ਜੋ ਸਾਨੂੰ ਪਤਾ ਲੱਗ ਸਕੇ ਕਿ ਦੁਨੀਆ ਵਿਚ ਰਹਿੰਦੇ ਕਿਹੜੇ ਸਿੱਖ ਨੂੰ ਅਕਾਲੀ ਦਲ ਦੇ ਖ਼ਤਮ ਹੋਣ ਨਾਲ ਆਪਣੇ ਆਪ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ।

 

 

ਵੜਿੰਗ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਤੁਹਾਡੇ ਬਿਆਨ ਨੇ ਸਾਰੇ ਸਿੱਖ ਜਗਤ ਦੇ ਮਨ ਨੂੰ ਠੇਸ ਪਹੁੰਚਾਈ ਹੈ। ਤੁਹਾਨੂੰ ਮੇਰੀ ਹੱਥ ਜੋੜ ਕੇ ਬੇਨਤੀ ਹੈ ਕਿ ਤੁਹਾਨੂੰ ਇਸ ਲਈ ਸਮੁੱਚੇ ਸਿੱਖ ਜਗਤ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। 

Trending news