1 ਘੰਟੇ ਲਈ ਪਿਤਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਪਹੁੰਚੇ ਰਾਜੋਆਣਾ, ਅਕਾਲੀ ਦਲ ਨੂੰ ਵੋਟ ਪਾਉਣ ਦੀ ਸਿੱਖ ਪੰਥ ਨੂੰ ਕੀਤੀ ਅਪੀਲ
Advertisement

1 ਘੰਟੇ ਲਈ ਪਿਤਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਪਹੁੰਚੇ ਰਾਜੋਆਣਾ, ਅਕਾਲੀ ਦਲ ਨੂੰ ਵੋਟ ਪਾਉਣ ਦੀ ਸਿੱਖ ਪੰਥ ਨੂੰ ਕੀਤੀ ਅਪੀਲ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਅੰਦਰ ਸਜ਼ਾ ਕੱਟ ਰਹੇ ਕੈਦੀ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੇ ਭੋਗ 'ਤੇ ਪਹੁੰਚੇ। 

1 ਘੰਟੇ ਲਈ ਪਿਤਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਪਹੁੰਚੇ ਰਾਜੋਆਣਾ, ਅਕਾਲੀ ਦਲ ਨੂੰ ਵੋਟ ਪਾਉਣ ਦੀ ਸਿੱਖ ਪੰਥ ਨੂੰ ਕੀਤੀ ਅਪੀਲ

ਭਰਤ ਸ਼ਰਮਾ/ਲੁਧਿਆਣਾ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ ਅੰਦਰ ਸਜ਼ਾ ਕੱਟ ਰਹੇ ਕੈਦੀ ਬਲਵੰਤ ਸਿੰਘ ਰਾਜੋਆਣਾ ਆਪਣੇ ਪਿਤਾ ਦੇ ਭੋਗ 'ਤੇ ਪਹੁੰਚੇ। ਜਿਥੇ ਉਹਨਾਂ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਅਤੇ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦੀ ਗੱਲ ਕਹੀ। ਰਾਜੋਆਣਾ ਨੇ ਸਟੇਜ ਤੋਂ ਗਰਜਦਿਆਂ ਕਿਹਾ ਕਿ ਮੈਂ 26 ਸਾਲ ਤੋਂ ਬਾਅਦ ਜੇਲ੍ਹ ਚੋਂ ਬਾਹਰ ਆਇਆਂ ਹਾਂ।

ਉਹਨਾਂ ਆਖਿਆ ਕਿ ਕਾਂਗਰਸ ਸਰਕਾਰ ਨੇ ਹੁਣ ਤੱਕ ਤਸ਼ਦੱਦ ਢਾਹਿਆ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਲਈ ਕਾਂਗਰਸ ਦਾ ਰਵੱਈਆ 1984 ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

 

ਰਾਜੋਆਣਾ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਨੇ ਹੀ ਉਨ੍ਹਾਂ ਨੂੰ ਸ਼ੁਰੂ ਤੋਂ ਹਮਾਇਤ ਕੀਤੀ ਹੈ। ਜੇਕਰ ਅੱਜ ਉਹ ਜੇਲ੍ਹ ਤੋਂ ਬਾਹਰ ਆ ਸਕੇ ਨੇ ਤਾਂ ਉਸ ਵਿਚ ਵੀ ਅਕਾਲੀ ਦਲ ਦੇ ਲੀਗਲ ਸੈੱਲ ਦਾ ਬਹੁਤ ਵੱਡਾ ਹੱਥ ਹੈ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਉਨ੍ਹਾਂ ਲਈ ਕਾਫ਼ੀ ਯਤਨ ਕੀਤੇ ਜਾਂਦੇ ਰਹੇ ਨੇ ਇਸ ਕਰਕੇ ਅਕਾਲੀ ਦਲ ਨੂੰ ਹੀ ਸਮਰਥਨ ਦੇਣਾ ਚਾਹੀਦਾ ਹੈ ਬਲਵੰਤ ਸਿੰਘ ਰਾਜੋਆਣਾ ਨੇ ਖੁੱਲ੍ਹ ਕੇ ਪੰਜਾਬ ਦੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਮੰਗ ਕੀਤੀ ਅਤੇ ਸਿੱਖ ਕੌਮ ਨੂੰ ਅਕਾਲੀ ਦਲ ਨੂੰ ਆਪਣਾ ਸਮਰਥਨ ਮਿਲਣ ਦੀ ਵੀ ਗੱਲ ਕਹੀ ਹੈ।

 

ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ ਅਤੇ ਅੱਜ ਉਹਨਾਂ ਦੇ ਭੋਗ ਦੀ ਰਸਮ ਅਦਾ ਕੀਤੀ ਜਾਣੀ ਸੀ। ਜਿਸ ਵਿਚ ਸ਼ਾਮਿਲ ਹੋਣ ਲਈ ਰਾਜੋਆਣਾ ਵੱਲੋਂ ਪਟੀਸ਼ਨ ਪਾਈ ਗਈ ਸੀ। ਪਟੀਸ਼ਨ ਮੁਤਾਬਕ ਉਹ ਪਿਛਲੇ 26 ਸਾਲਾਂ ਤੋਂ ਹਿਰਾਸਤ 'ਚ ਹੈ ਅਤੇ 27 ਜੁਲਾਈ 2007 ਨੂੰ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ,  ਪਰ 2012 ਵਿਚ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਵੱਲੋਂ ਉਹਨਾਂ ਦੀ ਫਾਂਸੀ ਦੀ ਸਜ਼ਾ 'ਤੇ ਸਟੇਅ ਲਗਾਈ ਸੀ, ਉਸ ਵੇਲੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸੀ ਅਤੇ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਖੁਦ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਕੋਲ ਜਾ ਕੇ ਸਜ਼ਾ ਮੁਆਫ਼ੀ ਦੀ ਸਿਫਾਰਿਸ਼ ਕੀਤੀ ਸੀ।

 

WATCH LIVE TV

 

ਰਾਜੋਆਣਾ ਵੱਲੋਂ ਪਿਤਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ ਪਟੀਸ਼ਨ ਪਾਈ ਗਈ ਸੀ ਕਿ ਜੇਲ੍ਹ ਵਿਚ 26 ਸਾਲਾਂ ਤੋਂ ਉਹਨਾਂ ਦੇ ਪਿਤਾ ਹੀ ਉਹਨਾਂ ਦੇ ਨਾਲ ਮਿਲਦੇ ਰਹੇ। ਅਜਿਹੇ 'ਚ ਉਸ ਨੂੰ ਭੋਗ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ, ਅਦਾਲਤ 'ਚ ਆਉਣ ਤੋਂ ਪਹਿਲਾਂ ਉਸ ਨੇ ਜੇਲ ਪ੍ਰਸ਼ਾਸਨ ਤੋਂ ਪੈਰੋਲ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ।

 

ਦੱਸ ਦਈਏ ਕਿ ਰਾਜੋਆਣਾ ਨੂੰ ਪਿਤਾ ਦੇ ਭੋਗ ਵਿਚ ਸ਼ਾਮਿਲ ਹੋਣ ਲਈ ਸਿਰਫ਼ 1 ਘੰਟੇ ਦੀ ਪੈਰੋਲ ਦਿੱਤੀ ਗਈ ਸੀ। 1 ਵਜੇ ਉਹਨਾਂ ਨੂੰ ਦੁਗਰੀ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਚ ਲਿਆਂਦਾ ਗਿਆ ਅਤੇ 2 ਵਜੇ ਪੁਲਿਸ ਵੱਲੋਂ ਵਾਪਸ ਉਹਨਾਂ ਨੂੰ ਪਟਿਆਲਾ ਜੇਲ੍ਹ ਲਿਜਾਇਆ ਗਿਆ।

 

Trending news