ਇਸ ਮਾਮਲੇ 'ਤੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਫ਼ੋਨ 'ਤੇ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Trending Photos
Rakesh Tikait Family Bomb Threat News: ਹਾਲ ਹੀ ਵਿੱਚ ਖ਼ਬਰ ਆਈ ਸੀ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਰੇਸ਼ ਟਿਕੈਤ ਦੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ। ਰਾਕੇਸ਼ ਟਿਕੈਤ ਦੇ ਪਰਿਵਾਰ ਨੂੰ ਫੋਨ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ ਅਤੇ ਧਮਕੀ ਦਾ ਕਾਲ ਮਿਲਣ ਤੋਂ ਬਾਅਦ ਟਿਕੈਤ ਪਰਿਵਾਰ ਵੱਲੋਂ ਮੁਜ਼ੱਫਰਨਗਰ ਜ਼ਿਲ੍ਹੇ ਦੇ ਨਾਪਾਡ ਦੇ ਭੌਰਕਲਾ ਥਾਣੇ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ।
ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਦੇ ਪਰਿਵਾਰ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਵੀ ਲਿਖਿਆ ਗਿਆ ਅਤੇ ਇਸ ਮਾਮਲੇ ਵਿੱਚ ਗ੍ਰਹਿ ਮੰਤਰੀ ਤੋਂ ਕਾਰਵਾਈ ਦੀ ਮੰਗ ਕੀਤੀ ਗਈ।
ਦੱਸ ਦਈਏ ਕਿ ਹੋਲੀ ਵਾਲੇ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰੇਸ਼ ਟਿਕੈਤ ਦੇ ਬੇਟੇ ਗੌਰਵ ਟਿਕੈਤ ਨੂੰ ਰਾਤ 9 ਵਜੇ ਇੱਕ ਅਣਪਛਾਤੇ ਨੰਬਰ ਤੋਂ ਫੋਨ ਆਇਆ। ਅਣਪਛਾਤੇ ਕਾਲਰ ਨੇ ਟਿਕੈਤ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਅਤੇ ਬਾਅਦ ਵਿੱਚ ਮੈਸੇਜ ਨਾਲ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀਆਂ ਵੀ ਦਿੱਤੀਆਂ।
ਇਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਪਰਿਵਾਰ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖਿਆ।
ਇਹ ਵੀ ਪੜ੍ਹੋ: Punjab Budget 2023 Updates: ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ 9,331 ਕਰੋੜ ਰੁਪਏ, ਸਿੱਖਿਆ ਖੇਤਰ ਲਈ 17,072 ਕਰੋੜ
ਪਰਿਵਾਰ ਵੱਲੋਂ ਦੱਸਿਆ ਗਿਆ ਕਿ ਇੱਕ ਘੰਟੇ ਤੱਕ ਕੋਈ ਅਣਪਛਾਤਾ ਵਿਅਕਤੀ ਫੋਨ 'ਤੇ ਧਮਕੀਆਂ ਦਿੰਦਾ ਰਿਹਾ। ਫ਼ੋਨ ਬੰਦ ਕਰਨ ਤੋਂ ਬਾਅਦ ਮੈਸੇਜ ਆਉਂਦੇ ਰਹੇ। ਉਸ ਨੇ ਇੱਥੋਂ ਤੱਕ ਕਿਹਾ ਕਿ ਜੇਕਰ ਤੁਸੀਂ ਬਾਗੀ ਹੋ ਤਾਂ ਤੁਹਾਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ ਬਿਹਾਰ, ਛੱਤੀਸਗੜ੍ਹ, ਕਰਨਾਟਕ ਅਤੇ ਪੂਰੇ ਦੇਸ਼ ਵਿੱਚ ਜੋ ਆਵਾਜ਼ ਪੂਰੇ ਪਰਿਵਾਰ ਵੱਲੋਂ ਉਠਾਈ ਜਾ ਰਹੀ ਹੈ, ਉਸ ਨੂੰ ਬੰਦ ਕਰੋ, ਨਹੀਂ ਤਾਂ ਤੁਹਾਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।
ਰਾਕੇਸ਼ ਟਿਕੈਤ ਨੇ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਸ ਨੇ ਦੱਸਿਆ ਕਿ ਹੁਣ ਤੱਕ ਧਮਕੀਆਂ ਦੇ 25 ਮਾਮਲੇ ਸਾਹਮਣੇ ਆ ਚੁੱਕੇ ਹਨ।
(For more news apart from Rakesh Tikait's Family Recieving Bomb Threat, stay tuned to Zee PHH)