Amritsar Firing News: ਅੰਮ੍ਰਿਤਸਰ 'ਚ ਰਾਸ਼ਟਰੀ ਭਗਵਾ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਮਾਰੀ ਗੋਲ਼ੀ
Advertisement
Article Detail0/zeephh/zeephh2331752

Amritsar Firing News: ਅੰਮ੍ਰਿਤਸਰ 'ਚ ਰਾਸ਼ਟਰੀ ਭਗਵਾ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਮਾਰੀ ਗੋਲ਼ੀ

Amritsar Firing News: ਅੰਮ੍ਰਿਤਸਰ ਵਿੱਚ ਰਾਸ਼ਟਰੀ ਭਗਵਾ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ।

Amritsar Firing News: ਅੰਮ੍ਰਿਤਸਰ 'ਚ ਰਾਸ਼ਟਰੀ ਭਗਵਾ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਮਾਰੀ ਗੋਲ਼ੀ

Amritsar Firing News(ਭਰਤ ਸ਼ਰਮਾ): ਪੰਜਾਬ ਵਿੱਚ ਦਿਨ-ਬ-ਦਿਨ ਕਾਨੂੰਨ ਵਿਵਸਥਾ ਵਿਗੜਦੀ ਹੋਈ ਦਿਖਾਈ ਦੇ ਰਹੀ ਹੈ। ਰੋਜ਼ਾਨਾ ਹੀ ਫਾਇਰਿੰਗ ਅਤੇ ਲੁੱਟ-ਖੋਹ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਕਿ ਰਾਸ਼ਟਰੀ ਭਗਵਾ ਸੈਨਾ ਦੇ ਵਾਈਸ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਵਿੱਚ ਜ਼ਖ਼ਮੀ ਹੋ ਗਿਆ।

ਉਸਨੂੰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਰਾਸ਼ਟਰੀ ਭੰਗਵਾਂ ਸੈਨਾ ਦੇ ਰਾਸ਼ਟਰੀ ਪ੍ਰਧਾਨ ਪੰਕਜ ਦਵੇਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਸੇ ਪ੍ਰਸ਼ਾਸਨ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਕੇ ਕਹਿ ਰਿਹਾ ਕੋਈ ਵੀ ਭੜਕਾਊ ਬਿਆਨ ਨਾ ਦਵੋ। ਦੂਜੇ ਪਾਸੇ ਸ਼ਰੇਆਮ ਉਨ੍ਹਾਂ ਦੇ ਨੇਤਾਵਾਂ ਉੱਪਰ ਗੋਲੀਆਂ ਚੱਲ ਰਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਜਥੇਬੰਦੀ ਚੁੱਪ ਹੈ ਤੇ ਸਾਰੀ ਜਾਂਚ ਪੁਲਿਸ ਦੇ ਉੱਪਰ ਛੱਡ ਰਹੇ ਹਾਂ। ਪੁਲਿਸ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕਰੇ ਅਤੇ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਭੇਜੇ।

ਉਨ੍ਹਾਂ ਨੇ ਕਿਹਾ ਕਿ ਪਿਛਲੇ 12 ਸਾਲਾਂ ਤੋਂ ਪ੍ਰਵੀਨ ਕੁਮਾਰ ਹਿੰਦੂ ਸੰਗਠਨਾਂ ਦੇ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਸਨ ਤੇ ਜੋ ਬੀਤੀ ਰਾਤ ਉਸਨੂੰ ਗੋਲੀ ਵੱਜੀ ਹੈ ਉਨ੍ਹਾਂ ਅਜਿਹਾ ਲੱਗਦਾ ਹੈ ਕਿ ਹਿੰਦੂ ਸੰਗਠਨ ਦੇ ਨਾਲ ਰਹਿਣ ਕਰਕੇ ਹੀ ਉਸਨੂੰ ਗੋਲੀ ਵੱਜੀ ਹੈ। ਅਜੇ ਤੱਕ ਪੁਲਿਸ ਪ੍ਰਸ਼ਾਸਨ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ। ਇਸ ਨਾਲ ਹੀ ਉਨ੍ਹਾਂ ਨੇ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਦੌਰਾਨ ਥਾਣਾ ਸਦਰ ਦੇ ਪੁਲਿਸ ਮੁਖੀ ਐਸਐਚਓ ਪਲਵਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ ਰੋਡ ਉਤੇ ਗੁਰਦੁਆਰਾ ਬੁਖਾਰੀ ਸਾਹਿਬ ਦੇ ਨਜ਼ਦੀਕ ਅਣਪਛਾਤੇ ਹਮਲਾਵਰਾਂ ਵੱਲੋਂ ਪ੍ਰਵੀਨ ਕੁਮਾਰ ਨਾਮਕ ਵਿਅਕਤੀ ਨੂੰ ਗੋਲੀ ਮਾਰੀ ਗਈ ਹੈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜ਼ਖਮੀ ਨੌਜਵਾਨ ਇਲਾਜ ਅਧੀਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਹੈ।

ਪੁਲਿਸ ਦਾ ਕਹਿਣਾ ਹੈ ਜ਼ਖ਼ਮੀ ਨੌਜਵਾਨ ਦਾ ਕਿਸੇ ਹਿੰਦੂ ਸੰਗਠਨ ਨਾਲ ਸੰਬੰਧ ਹੈ ਜਾਂ ਨਹੀਂ ਇਸ ਬਾਰੇ ਪੁਲਿਸ ਨੂੰ ਅਜੇ ਜਾਣਕਾਰੀ ਨਹੀਂ ਹੈ। ਫਿਲਹਾਲ ਸੀਸੀਟੀਵੀ ਵੀਡੀਓ ਦੇ ਆਧਾਰ ਉਤੇ ਪੁਲਿਸ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : Anganwadi Workers Protest: ਆਂਗਣਵਾੜੀ ਵਰਕਰਾਂ ਵੱਲੋਂ ਚੰਡੀਗੜ੍ਹ 'ਚ ਰੋਸ ਮੁਜ਼ਾਹਰਾ; ਹਰਗੋਬਿੰਦ ਕੌਰ ਨੂੰ ਬਹਾਲ ਕਰਨ ਦੀ ਮੰਗ

Trending news