ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੂੰ ਦੇਸ਼ ਲਈ ਖ਼ਤਰਾ ਦੱਸਿਆ ਹੈ। ਬਿੱਟੂ ਨੇ ਟਵੀਟ ਕਰਕੇ ਕਿਹਾ ਮਾਨ ਦੀ ਵਿਚਾਰਧਾਰਾ ਪਿਛਲੇ ਸਮੇਂ ਵਿੱਚ ਪੰਜਾਬ ਅਤੇ ਦੇਸ਼ ਲਈ ਘਾਤਕ ਸਾਬਤ ਹੋਈ ਹੈ।
Trending Photos
ਚੰਡੀਗੜ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕਾਂ ਦਾ ਫਤਵਾ ਸਾਰਿਆਂ ਨੂੰ ਪਿਆਰਾ ਹੁੰਦਾ ਹੈ। ਇਸ ਵਾਰ ਇਹ ਫਤਵਾ ਸਿਮਰਨਜੀਤ ਮਾਨ ਦੇ ਹੱਕ ਵਿਚ ਦਿੱਤਾ ਗਿਆ ਹੈ। ਮਾਨ ਦੀ ਵਿਚਾਰਧਾਰਾ ਪਿਛਲੇ ਸਮੇਂ ਵਿੱਚ ਪੰਜਾਬ ਅਤੇ ਦੇਸ਼ ਲਈ ਘਾਤਕ ਸਾਬਤ ਹੋਈ ਹੈ। ਉਨ੍ਹਾਂ ਦਾ ਖਾਲਿਸਤਾਨੀ ਏਜੰਡਾ ਦੇਸ਼ ਦੀ ਸ਼ਾਂਤੀ ਅਤੇ ਅਖੰਡਤਾ ਲਈ ਖਤਰਾ ਹੈ।
The mandate given by people is always supreme & this time it has tipped in favour of Simranjit Singh Mann. However, Mann's ideology has proven toxic for Punjab & our Nation in the past. His Khalistani agenda is a threat to the peace & integrity of Punjab & Country.
1/2— Ravneet Singh Bittu (@RavneetBittu) June 26, 2022
ਇਸ ਤੋਂ ਪਹਿਲਾਂ ਬਿੱਟੂ ਨੇ ਟਵੀਟ ਕਰਕੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਸੀ ਜਿਸ ਵਿਚ ਉਹਨਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਅੱਤਵਾਦੀ ਤੱਕ ਆਖ ਦਿੱਤਾ। ਉਨ੍ਹਾਂ ਆਖਿਆ ਕਿ 'ਅੱਤਵਾਦੀਆਂ ਦੇ ਨੁਮਾਇੰਦੇ ਅਤੇ ਡੁੱਬ ਰਹੇ ਅਕਾਲੀ ਦਲ ਕਮਲਦੀਪ ਰਾਜੋਆਣਾ ਨੂੰ ਸਿਰਫ਼ ਪੰਜ ਫ਼ੀਸਦੀ ਵੋਟਾਂ ਲੈ ਕੇ ਬਹੁਤ ਵੱਡਾ ਨੁਕਸਾਨ ਹੋਇਆ ਹੈ। ਸੁਖਬੀਰ ਬਾਦਲ, ਪੰਨੂ ਅਤੇ ਰਾਜੋਆਣਾ ਆ ਕੇ ਆਪਣੇ ਉਮੀਦਵਾਰਾਂ ਦੀ ਜਮਾਂ ਰਾਸ਼ੀ ਬਚਾਉਣ ਦੀ ਕੋਸ਼ਿਸ਼ ਕਰਦੇ ਹਨ। ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ।
Kamaldeep Rajoana, representative of violent terrorists & sinking Akali dal is set to forfeit her security deposit and face huge loss getting rougly only 5% votes. Sukhbir badal,Pannu 2020 and Rajoana should come and try now to save their candidates deposit.
— Ravneet Singh Bittu (@RavneetBittu) June 26, 2022
ਅਕਾਲੀ ਦਲ ਦਾ ਹੋਇਆ ਬੁਰਾ ਹਾਲ
ਇਸ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਬਦਲਾਅ ਦੀ ਮੰਗ ਉੱਠਣੀ ਤੈਅ ਹੈ ਕਿਉਂਕਿ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਤੋੜਨ ਤੋਂ ਬਾਅਦ ਅਕਾਲੀ ਦਲ ਦਾ ਗ੍ਰਾਫ ਹੇਠਾਂ ਜਾ ਰਿਹਾ ਹੈ। ਇਸ ਸਾਲ ਫਰਵਰੀ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਤਿੰਨ ਸੀਟਾਂ 'ਤੇ ਸਿਮਟ ਗਿਆ ਸੀ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। 2019 ਵਿੱਚ ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸੰਗਰੂਰ ਲੋਕ ਸਭਾ ਚੋਣਾਂ ਇਕੱਠੀਆਂ ਲੜੀਆਂ ਸਨ ਤਾਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ 2.63 ਲੱਖ ਵੋਟਾਂ ਮਿਲੀਆਂ ਸਨ।
WATCH LIVE TV