Ravneet Bittu News: ਰਵਨੀਤ ਬਿੱਟੂ ਦਾ ਵੱਡਾ ਬਿਆਨ; ਅਕਾਲੀ ਦਲ ਨੂੰ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ
Advertisement
Article Detail0/zeephh/zeephh2547888

Ravneet Bittu News: ਰਵਨੀਤ ਬਿੱਟੂ ਦਾ ਵੱਡਾ ਬਿਆਨ; ਅਕਾਲੀ ਦਲ ਨੂੰ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ

Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

Ravneet Bittu News: ਰਵਨੀਤ ਬਿੱਟੂ ਦਾ ਵੱਡਾ ਬਿਆਨ; ਅਕਾਲੀ ਦਲ ਨੂੰ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ

Ravneet Bittu News:  ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਨਰਾਇਣ ਸਿੰਘ ਚੌੜਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਨੇ ਮੰਨਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਈ ਤਾਂ ਨਰਾਇਣ ਸਿੰਘ ਚੌੜਾ ਨੇ ਭਾਵਨਾਵਾਂ ਵਿੱਚ ਵਹਿਦੇ ਹੋਏ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ : Punjab Breaking Live Updates: ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਅੱਜ ਪਹਿਲੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰੇਗੀ ਸੇਵਾ

ਉਨ੍ਹਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਤੋਂ ਉਪਰ ਕੁਝ ਨਹੀਂ, ਇਸ ਨੂੰ ਦੇਖਦੇ ਹੋਏ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਉਤੇ ਗੋਲ਼ੀ ਚਲਾਈ ਹੈ। ਇਸ ਵਿੱਚ ਕੋਈ ਵੀ ਅੱਤਵਾਦੀ ਜਾਂ ਖਾਲਿਸਤਾਨੀ ਐਂਗਲ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ ਹੈ।

ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨਾਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰੇ । ਚੌੜਾ ਨੇ ਭਾਵਨਾਵਾਂ ਵਿਚ ਆ ਕੇ ਇਹ ਕਦਮ ਚੁੱਕਿਆ ਹੈ। ਉਸ ਨੇ ਕਿਹਾ ਕਿ ਉਹ ਚੌੜਾ ਦੀ ਫੋਟੋ ਲਾ ਕੇ ਉਸ ਨੂੰ ਸਨਮਾਨ ਦੇਣ ਜਿਵੇਂ ਕਿ ਉਹ ਬਾਕੀ ਦੇ ਹਮਲਾਵਰਾਂ ਨੂੰ ਵੀ ਦਿੰਦੇ ਰਹੇ ਹਨ।

ਬਿੱਟੂ ਨੇ ਹਮਲਾਵਰ ਨੂੰ 'ਕੌਮ ਦਾ ਹੀਰਾ' ਆਖਿਆ ਹੈ। ਇਸ ਹਮਲੇ ਦਾ ਅੱਤਵਾਦੀਆਂ ਤੇ ਗੈਂਗਸਟਰਾਂ ਨਾਲ ਕੋਈ ਵੀ ਲੈਣ ਦੇਣ ਨਹੀਂ ਹੈ। ਉਸ ਨੇ ਤਨਜ਼ ਕੱਸਦਿਆਂ ਇਹ ਵੀ ਕਿਹਾ ਕਿ ਅਜਾਇਬਘਰ ਵਿਚ ਚੌੜਾ ਦੀ ਤਸਵੀਰ ਵੀ ਲਗਾਈ ਜਾਵੇ। ਉਸ ਨੇ ਬੇਅਦਬੀ ਨਾ ਸਹਿੰਦਿਆਂ ਹੋਇਆ ਹੀ ਸੁਖਬੀਰ ਬਾਦਲ 'ਤੇ ਗੋਲੀ ਚਲਾੀ ਹੈ।

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹਿਰੇਦਾਰੀ ਦੀ ਸੇਵਾ ਨਿਭਾਉਂਦਿਆਂ ਸੁਖਬੀਰ ਬਾਦਲ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਸੀ। ਨਾਰਾਇਣ ਸਿੰਘ ਚੌੜਾ ਵੱਲੋਂ ਗੋਲ਼ੀ ਚਲਾਈ ਗਈ ਪਰ ਪੁਲਿਸ ਦੀ ਮੁਸਤੈਦੀ ਕਾਰਨ ਸੁਖਬੀਰ ਬਾਦਲ ਵਾਲ-ਵਾਲ ਬਚ ਗਏ ਸਨ। ਹਮਲਾਵਰ ਨੂੰ ਪੁਲਿਸ ਵੱਲੋਂ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਿਸ ਨੂੰ ਨਾਰਾਇਣ ਸਿੰਘ ਚੌੜਾ ਦਾ ਤਿੰਨ ਦਿਨ ਦਾ ਰਿਮਾਂਡ ਮਿਲਿਆ ਸੀ ਤੇ ਪੁੱਛਗਿੱਛ ਜਾਰੀ ਹੈ।

 

ਇਹ ਵੀ ਪੜ੍ਹੋ : IND vs AUS 2nd Test: ਲੈਬੁਸ਼ੇਨ-ਹੈਡ ਦੇ ਅਰਧ ਸੈਂਕੜੇ ਕਾਰਨ ਭਾਰਤ ਬੈਕਫੁੱਟ 'ਤੇ, ਲੰਚ ਤੱਕ ਆਸਟ੍ਰੇਲੀਆ ਦਾ ਸਕੋਰ 191/4

Trending news