ਵਧਦੀ ਮਹਿੰਗਾਈ ਤੋਂ ਚਿੰਤਤ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਰੈਪੋ ਦਰ ਵਿੱਚ ਇੱਕ ਵਾਰ ਫਿਰ ਤੋਂ 0.50% ਦਾ ਵਾਧਾ ਕੀਤਾ ਹੈ। ਰੈਪੋ ਰੇਟ ਵਧਣ ਨਾਲ ਦੇਸ਼ ਵਿੱਚ ਮਹਿੰਗਾਈ ਵੀ ਵਧੇਗੀ। ਇਸ ਦਾ ਸਿੱਧਾ ਅਸਰ ਆਮ ਲੌਕਾਂ ਦੀ ਜੇਬ 'ਤੇ ਪਵੇਗਾ।
Trending Photos
ਚੰਡੀਗੜ੍ਹ- ਵਧਦੀ ਮਹਿੰਗਾਈ ਤੋਂ ਚਿੰਤਤ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਰੈਪੋ ਦਰ ਵਿੱਚ ਇੱਕ ਵਾਰ ਫਿਰ ਤੋਂ 0.50% ਦਾ ਵਾਧਾ ਕੀਤਾ ਹੈ। ਇਹ ਫੈਸਲਾ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਪ੍ਰੈੱਸ ਕਾਨਫਰੰਸ ਰਾਹੀ ਵਿਆਜ ਦਰਾਂ ‘ਚ ਵਾਧੇ ਦਾ ਐਲਾਨ ਕੀਤਾ। ਰੈਪੋ ਰੇਟ ਵਧਣ ਨਾਲ ਦੇਸ਼ ਵਿੱਚ ਮਹਿੰਗਾਈ ਵੀ ਵਧੇਗੀ। ਇਸ ਦਾ ਸਿੱਧਾ ਅਸਰ ਆਮ ਲੌਕਾਂ ਦੀ ਜੇਬ 'ਤੇ ਪਵੇਗਾ।
Highlights of Monetary Policy announcement made by @RBI Governor @DasShaktikanta on September 30, 2022
#rbitoday #rbigovernor#rbikehtahai #RBIPolicy pic.twitter.com/aty2qAkN1F— RBI Says (@RBIsays) September 30, 2022
ਦੱਸੇਦੀਏ ਕਿ ਭਾਰਤੀ ਰਿਜ਼ਰਵ ਬੈਂਕ ਨੇ ਸਾਲ 'ਚ ਚੌਥੀ ਵਾਰ ਰੈਪੋ ਰੇਟ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾ ਜੂਨ ਮਹੀਨੇ ‘ਚ ਰੈਪੋ ਰੇਟ ‘ਚ 0.50 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਉਸ ਵਾਧੇ ਨਾਲ ਰੈਪੋ ਰੇਟ 4.40 ਫੀਸਦੀ ਤੋਂ ਵਧਾ ਕੇ 4.90 ਫੀਸਦੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅਗਸਤ ਵਿੱਚ 0.50% ਦਾ ਵਾਧਾ ਕੀਤਾ ਗਿਆ ਸੀ ਜਿਸ ਨਾਲ ਰੈਪੋ ਰੇਟ 5.40% ਤੱਕ ਪਹੁੰਚ ਗਿਆ ਸੀ ਤੇ ਹੁਣ 0.50% ਵਾਧੇ ਨਾਲ ਇਹ 5.90% ਤੱਕ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਰੇਪੋ ਦਰ ਵਿੱਚ 1.40% ਦਾ ਵਾਧਾ ਹੋ ਚੁੱਕਿਆ ਹੈ।
ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਭਾਰਤੀ ਅਰਥ ਵਿਵਸਥਾ ਚੁਣੌਤੀਆਂ ਨਾਲ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਸ਼ਵਵਿਆਪੀ ਭੂ-ਰਾਜਨੀਤਿਕ ਵਿਕਾਸ ਦਾ ਘਰੇਲੂ ਮਹਿੰਗਾਈ ’ਤੇ ਅਸਰ ਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਥੋੜੇ ਸਮੇਂ ਵਿੱਚ ਦੇਸ਼ ਨੂੰ 2 ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਕੋਵਿਡ ਤੇ ਰੂਸ ਯੂਕਰੇਨ ਦੇ ਯੁੱਧ ਦਾ ਅਰਥ ਵਿਵਸਥਾ 'ਤੇ ਵੱਡਾ ਅਸਰ ਪਿਆ ਹੈ। ਪਰ ਫਿਰ ਵੀ ਇਸ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਵੀ ਭਾਰਤੀ ਅਰਥਵਿਵਸਥਾ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਰਿਹਾ ਹੈ।
ਰੈਪੋ ਰੇਟ ਵਧਣ ਨਾਲ ਦੇਸ਼ ਵਿੱਚ ਮਹਿੰਗਾਈ ਵੀ ਵਧੇਗੀ। ਆਮ ਲੋਕਾਂ ਦੀਆਂ ਜੇਬਾਂ 'ਤੇ ਇਸ ਦਾ ਸਿੱਧਾ ਅਸਰ ਵੇਖਣ ਨੂੰ ਮਿਲੇਗਾ। ਹੁਣ ਲੋਕਾਂ ਨੂੰ ਹੋਮ ਲੋਨ ਤੋਂ ਲੈ ਕੇ ਆਟੋ ਅਤੇ ਪਰਸਨਲ ਲੋਨ ਤੱਕ ਸਭ ਕੁਝ ਮਹਿੰਗਾ ਮਿਲੇਗਾ ਤੇ EMI(ਕਿਸ਼ਤ) ਦਾ ਵੀ ਜ਼ਿਆਦਾ ਭੁਗਤਾਨ ਕਰਨਾ ਹੋਵੇਗਾ।
WATCH LIVE TV