Lawrence Bishnoi Interview News: ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਦਾ ਇੰਟਰਵਿਊ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਇੰਟਰਵਿਊ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।
Trending Photos
Lawrence Bishnoi Interview News: ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਦਾ ਇੰਟਰਵਿਊ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਇਸ ਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਇੰਟਰਵਿਊ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।
ਇੰਨਾ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਜਾਂਚ ਕਮੇਟੀ (ਐਸਆਈਟੀ) ਨੂੰ ਕੁਝ ਸਮੇਂ ਅੰਦਰ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਇਸ ਬਾਰੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਅੱਜ ਦੁਪਹਿਰ 2 ਵਜੇ ਤੱਕ ਜਾਣਕਾਰੀ ਮੰਗੀ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਸੋ-ਮੋਟੋ ਆਧਾਰ 'ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।
ਹਾਈ ਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿੰਨੀ ਅੱਗੇ ਵਧੀ ਹੈ ਅਤੇ ਜਾਂਚ ਕਿਥੇ ਤੱਕ ਪਹੁੰਚੀ ਹੈ। ਨਾਲ ਹੀ ਇਹ ਵੀ ਜਾਣਕਾਰੀ ਮੰਗੀ ਗਈ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਵਿਚੋਂ ਇੱਕ ਨਿੱਜੀ ਚੈਨਲ 'ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਧਰਨੇ ਤੋਂ ਬਾਅਦ ਡੀਜੀਪੀ ਨੇ ਬਿਆਨ ਦਿੱਤਾ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ। ਡੀਜੀਪੀ ਨੇ ਆਪਣਾ ਪੱਖ ਉਦੋਂ ਹੀ ਪੇਸ਼ ਕੀਤਾ ਸੀ ਜਦੋਂ ਲਾਰੈਂਸ ਦਾ ਦੂਜਾ ਇੰਟਰਵਿਊ 'ਤੇ ਟੈਲੀਕਾਸਟ ਹੋਇਆ ਸੀ।
ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਤੇ ਡੀਜੀਪੀ ਦੋਵਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਗੈਂਗਸਟਰ ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਦੀ ਸ਼ਾਮ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਡੀਜੀਪੀ ਪੰਜਾਬ ਨੇ ਵੀ ਪਹਿਲੀ ਇੰਟਰਵਿਊ ਤੋਂ ਬਾਅਦ ਸਪੱਸ਼ਟ ਕਿਹਾ ਕਿ ਲਾਰੈਂਸ ਦੀ ਇੰਟਰਵਿਊ ਪੰਜਾਬ ਤੋਂ ਬਾਹਰ ਹੋਣੀ ਚਾਹੀਦੀ ਹੈ।
16 ਮਾਰਚ ਨੂੰ ਖੁਦ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਕੇ ਇੰਟਰਵਿਊ ਪਾਰਟ-1 ਬਾਰੇ ਸਪੱਸ਼ਟੀਕਰਨ ਦੇਣਾ ਸੀ ਪਰ ਇੰਟਰਵਿਊ ਪਾਰਟ-2 ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ 'ਤੇ ਮੁੜ ਸਵਾਲ ਖੜ੍ਹੇ ਹੋ ਗਏ ਹਨ। ਇੰਟਰਵਿਊ ਪਾਰਟ-2 ਵਿੱਚ ਲਾਰੈਂਸ ਨੇ ਜੇਲ੍ਹ ਅੰਦਰੋਂ ਇੰਟਰਵਿਊ ਕਰਨ ਦਾ ਸਬੂਤ ਵੀ ਦਿੱਤਾ ਸੀ।
ਇਹ ਵੀ ਪੜ੍ਹੋ : Delhi Pollution News: ਦਿੱਲੀ ਦੀ ਆਬੋ-ਹਵਾ ਅਜੇ ਵੀ ਪਲੀਤ; ਜ਼ਹਿਰੀਲੇ ਧੂੰਏਂ ਦੀ ਪਰਤ 'ਚ ਸਾਹ ਲੈਣਾ ਔਖਾ