Harchand Singh Burst: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬਾਸਕਿਟਬਾਲ ਦੇ ਮੈਦਾਨ ਨੂੰ ਮੁੜ ਸੁਰਜੀਤ ਕਰਨ ਉਪਰੰਤ ਲੋਕ ਅਰਪਣ ਕੀਤਾ।
Trending Photos
Harchand Singh Burst: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਮਾਰਕੀਟ ਕਮੇਟੀ ਮਲੋਟ ਦਾ ਦੌਰਾ ਕੀਤਾ। ਉਨ੍ਹਾਂ ਨੇ ਬੱਚਿਆਂ ਦੇ ਖੇਡਣ ਲਈ ਚੱਲ ਰਹੇ ਬਾਸਕਿਟਬਾਲ ਦੇ ਮੈਦਾਨ ਨੂੰ ਮੁੜ ਸੁਰਜੀਤ ਕਰਨ ਉਪਰੰਤ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਆਉਣ ਵਾਲੇ ਸਮੇਂ ਵਿਚ ਪੰਜਾਬ ਭਰ ਦੀਆਂ ਕਰੀਬ 17000 ਕਿਲੋਮੀਟਰ ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।
ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਜਲਦ ਤਾਇਨਾਤੀ ਕੀਤੀ ਜਾਵੇਗੀ। ਹਰਚੰਦ ਸਿੰਘ ਬਰਸਟ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਕਿਹਾ ਕਿ ਪੰਜਾਬ ਮੰਡੀ ਬੋਰਡ ਵਲੋਂ ਅਜਿਹੇ ਮੈਦਾਨ ਜਲਦ ਬਣਾਏ ਜਾਣਗੇ ਤੇ ਕੋਚ ਵੀ ਰੱਖੇ ਜਾਣਗੇ।
ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ ਉਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਹੀ ਵਿਤਕਰਾ ਕੀਤਾ ਤੇ ਪੰਜਾਬ ਦਾ ਫੰਡ ਵੀ ਰੋਕ ਕੇ ਰੱਖਿਆ ਹੈ ਜਿਸ ਦੀ ਮੰਗ ਨੂੰ ਲੈ ਕੇ ਪਟੀਸ਼ਨ ਲਗਾਈ ਹੋਈ ਹੈ। ਇਸ ਦਾ ਫੈਸਲਾ ਆਉਣ ਉਤੇ ਫੰਡ ਮਿਲਣ ਉਤੇ ਮੰਡੀਆਂ ਦੇ ਵਿਕਾਸ ਉਪਰ ਖ਼ਰਚ ਕੀਤੇ ਜਾਣਗੇ।
ਇਹ ਵੀ ਪੜ੍ਹੋ : Chandigarh News: ਪੀਜੀਆਈ ਵਿਚ ਅੱਜ ਡਾਕਟਰ ਹੜਤਾਲ 'ਤੇ ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਜਾਰੀ
ਉਨ੍ਹਾਂ ਨੇ ਇਹ ਦੱਸਿਆ ਆਉਣ ਵਾਲੇ ਸਮੇਂ 17000 ਕਿਲੋਮੀਟਰ ਮੰਡੀ ਬੋਰਡ ਦੀਆਂ ਸੜਕਾਂ ਜੋ ਮੁਰੰਮਤ ਹੋਣ ਵਾਲੀਆਂ ਜਾਂ ਨਵੀਂ ਬਣਨ ਵਾਲੀਆਂ ਹਨ, ਉਨ੍ਹਾਂ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੇ ਫੰਡ ਦਾ ਇੰਤਜ਼ਾਮ ਕਰ ਲਿਆ ਗਿਆ ਹੈ। ਪੰਜਾਬ ਦੀਆਂ ਕਈ ਮਾਰਕੀਟ ਕਮੇਟੀਆਂ ਦੇ ਚੇਅਰਮੈਨਾ ਦੀ ਜਲਦ ਨਿਯੁਕਤੀ ਹੋਣ ਦੀ ਗੱਲ ਕਹੀ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਕਿਹਾ ਸੀ ਕਿ ਕੇਂਦਰ ਨੇ ਫੰਡ ਰੋਕ ਲਏ ਹਨ ਜਿਸ ਕਾਰਨ ਪੰਜਾਬ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ ਤੇ ਹੁਣ ਬੋਰਡ ਵਿਕਾਸ ਲਈ ਨਾਬਾਰਡ ਤੋਂ ਪੈਸੇ ਲਵੇਗਾ। ਕੇਂਦਰ ਸਰਕਾਰ ਨੇ ਹੜ੍ਹਾਂ ਦੌਰਾਨ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ, ਫ਼ਿਰ ਵੀ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Amritsar News: ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ