Revenue Officers Strike: ਨਾਇਬ ਤਹਿਸੀਲਦਾਰ ਦੀ ਬਹਾਲੀ ਦੇ ਹੁਕਮ ਮਗਰੋਂ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੁੜ ਸ਼ੁਰੂ ਕੀਤਾ ਕੰਮ
Advertisement

Revenue Officers Strike: ਨਾਇਬ ਤਹਿਸੀਲਦਾਰ ਦੀ ਬਹਾਲੀ ਦੇ ਹੁਕਮ ਮਗਰੋਂ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੁੜ ਸ਼ੁਰੂ ਕੀਤਾ ਕੰਮ

Revenue Department Officer Strike News: ਪੰਜਾਬ ਵਿੱਚ ਜਿਹੜੇ ਲੋਕਾਂ ਨੂੰ ਸੋਮਵਾਰ ਨੂੰ ਪੰਜਾਬ ਦੀਆਂ ਤਹਿਸੀਲਾਂ ਵਿੱਚ ਕੰਮਕਾਜ ਲਈ ਜਾਣਾ ਹੈ ਉਨ੍ਹਾਂ ਲਈ ਬੇਹੱਦ ਅਹਿਮ ਖ਼ਬਰ ਹੈ।

 

Revenue Officers Strike: ਨਾਇਬ ਤਹਿਸੀਲਦਾਰ ਦੀ ਬਹਾਲੀ ਦੇ ਹੁਕਮ ਮਗਰੋਂ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੁੜ ਸ਼ੁਰੂ ਕੀਤਾ ਕੰਮ

Revenue Department Officer Strike News: ਪੰਜਾਬ ਦੀਆਂ ਤਹਿਸੀਲਾਂ ਵਿੱਚ ਹੜਤਾਲ ’ਤੇ ਜਾਣ ਦਾ ਫੈਸਲਾ ਅੱਜ ਰੈਵੇਨਿਊ ਵਿਭਾਗ ਦੇ ਅਧਿਕਾਰੀ ਨੇ ਵਾਪਸ ਲੈ ਲਿਆ ਹੈ। ਉਨ੍ਹਾਂ ਸਕੱਤਰੇਤ ਵਿਖੇ ਵਿੱਤ ਕਮਿਸ਼ਨਰ ਕੇ.ਏ.ਪੀ.ਸਿਨਹਾ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਦੇ ਹੁਕਮਾਂ 'ਤੇ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਜਾਂਚ ਪੈਂਡਿੰਗ ਪਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਦੱਸ ਦੇਈਏ ਕਿ ਇਸ ਤੋਂ ਅੱਜ ਤਹਿਸੀਲਾਂ ਵਿੱਚ ਸਮੂਹ ਮਾਲ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਸਨ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ ਸੀ ਪਰ ਹੁਣ ਪੰਜਾਬ ਦੀਆਂ ਤਹਿਸੀਲਾਂ ਵਿੱਚ ਹੜਤਾਲ ’ਤੇ ਜਾਣ ਦਾ ਫੈਸਲਾ ਅੱਜ ਰੈਵੇਨਿਊ ਵਿਭਾਗ ਦੇ ਅਧਿਕਾਰੀ ਨੇ ਵਾਪਸ ਲੈ ਲਿਆ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਗਰਮੀ ਦਾ ਕਹਿਰ; ਪਾਰਾ 44 ਡਿਗਰੀ ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ

ਇਸ ਤੋਂ ਪਹਿਲਾਂ ਮਾਲ ਅਫ਼ਸਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਅੱਜ ਮੁੜ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਸੀ। ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਅਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਮੁਅੱਤਲੀ ਵਾਪਸ ਨਾ ਲਈ ਤਾਂ ਉਹ ਆਪਣੀ ਹੜਤਾਲ ਜਾਰੀ ਰੱਖਣ ਲਈ ਮਜ਼ਬੂਰ ਹੋ ਸਕਦੇ ਹਨ ਅਤੇ ਧਰਨੇ ਲਈ ਸੜਕਾਂ 'ਤੇ ਵੀ ਉਤਰਨਾ ਪੈ ਸਕਦਾ ਹੈ। ਐਸੋਸੀਏਸ਼ਨ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਨਾਇਬ ਤਹਿਸੀਲਦਾਰ ਖਿਲਾਫ਼ ਗੈਰ ਕਾਨੂੰਨੀ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਇਸ ਲਈ ਪੰਜਾਬ ਦੇ ਰੈਵਨਿਊ ਅਫਸਰ ਅੱਜ ਸਮੂਹਿਕ ਛੁੱਟੀ ਉੱਤੇ ਸਨ ਪਰ ਹੁਣ  ਰੈਵੇਨਿਊ ਵਿਭਾਗ ਦੇ ਅਧਿਕਾਰੀ ਵਾਪਸ  ਆ ਗਏ ਹਨ।

ਜਾਣੋ ਪੂਰਾ ਮਾਮਲਾ 

ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਤਹਿਸੀਲ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਕੋਲ ਇੱਕ ਵਿਅਕਤੀ ਰਜਿਸਟਰੀ ਕਰਵਾਉਣ ਲਈ ਆਇਆ ਪਰ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਦਸਤਾਵੇਜ਼ ਨਾ ਹੋਣ ਕਾਰਨ ਰਜਿਸਟਰੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਕਤ ਵਿਅਕਤੀ ਸੱਤਾਧਾਰੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਸਟਰਖਾਨਾ ਕੋਲ ਸ਼ਿਕਾਇਤ ਕਰਨ ਗਏ।

ਇਸ ’ਤੇ ਵਿਧਾਇਕ ਸੁਖਬੀਰ ਮਾਸਟਰਖਾਨਾ ਨੇ ਨਾਇਬ ਤਹਿਸੀਲਦਾਰ ਨੂੰ ਰਜਿਸਟਰੀ ਕਰਵਾਉਣ ਲਈ ਕਿਹਾ ਪਰ ਨਾਇਬ ਤਹਿਸੀਲਦਾਰ ਨੇ ਕੋਈ ਵੀ ਗਲਤ ਕੰਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਵਿਧਾਇਕ ਦੇ ਇਸ਼ਾਰੇ ’ਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ।

Trending news