Amritsar News: ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਤੇ ਰੋਸ ਪ੍ਰਦਰਸ਼ਨ ਜਾਰੀ
Advertisement
Article Detail0/zeephh/zeephh2489275

Amritsar News: ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਤੇ ਰੋਸ ਪ੍ਰਦਰਸ਼ਨ ਜਾਰੀ

  ਪੰਜਾਬ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਮੰਡੀਆਂ ਅੰਦਰ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ। ਝੋਨੇ ਦੀ ਸਰਕਾਰੀ ਖਰੀਦ, ਕਿਸਾਨਾਂ ਉੱਤੇ ਪਰਾਲੀ ਨੂੰ ਲੈ ਕੇ ਕੀਤੇ ਜਾ ਰਹੇ ਪਰਚੇ ਤੇ ਡੀਏਪੀ ਦੀ ਘਾ

Amritsar News: ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਤੇ ਰੋਸ ਪ੍ਰਦਰਸ਼ਨ ਜਾਰੀ

Amritsar News:  ਪੰਜਾਬ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਮੰਡੀਆਂ ਅੰਦਰ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ। ਝੋਨੇ ਦੀ ਸਰਕਾਰੀ ਖਰੀਦ, ਕਿਸਾਨਾਂ ਉੱਤੇ ਪਰਾਲੀ ਨੂੰ ਲੈ ਕੇ ਕੀਤੇ ਜਾ ਰਹੇ ਪਰਚੇ ਤੇ ਡੀਏਪੀ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ ਜਿਸ ਦੇ ਚੱਲਦੇ ਮਜਬੂਰਨ ਕਿਸਾਨਾਂ ਨੂੰ ਸੜਕਾਂ ਜਾਮ ਕਰਨੀਆਂ ਪੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਅਣਮਿੱਥੇ ਸਮੇਂ ਲਈ ਇਹ ਧਰਨਾ ਜਾਰੀ ਰਹੇਗਾ।

Trending news