Batala jewelry Loot News: ਬਟਾਲਾ ਦੇ ਮਾਨ ਨਗਰ ਵਿੱਚ ਦਿਨ-ਦਿਹਾੜੇ ਲੁਟੇਰਿਆਂ ਨੇ ਗੰਨ ਪੁਆਇੰਟ ਉਤੇ ਜਿਊਲਰ ਸ਼ਾਪ ਤੋਂ 13 ਤੋਲੇ ਸੋਨੇ ਸਮੇਤ 5 ਹਜ਼ਾਰ ਦੀ ਨਗਦੀ ਨੂੰ ਲੁੱਟ ਕੇ ਹੋਏ ਫਰਾਰ ਹੋ ਗਏ।
Trending Photos
Batala jewelry Loot News: ਬਟਾਲਾ ਦੇ ਮਾਨ ਨਗਰ ਵਿੱਚ ਦਿਨ-ਦਿਹਾੜੇ ਲੁਟੇਰਿਆਂ ਨੇ ਗੰਨ ਪੁਆਇੰਟ ਉਤੇ ਜਿਊਲਰ ਸ਼ਾਪ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ 13 ਤੋਲੇ ਸੋਨੇ ਸਮੇਤ 5 ਹਜ਼ਾਰ ਦੀ ਨਗਦੀ ਨੂੰ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਇਤਲਾਹ ਮਿਲਦੇ ਹੀ ਮੌਕੇ ਉਤੇ ਡੀਐਸਪੀ ਦੀ ਅਗਵਾਈ ਵਿੱਚ ਪਹੁੰਚੀ ਪੁਲਿਸ ਟੀਮ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਆਸ ਪਾਸ ਦੇ ਸੀਸੀਟੀ ਵੀ ਖੰਗਾਲੇ ਜਾ ਰਹੇ ਹਨ। ਉਥੇ ਹੀ ਬੱਬਰ ਜਿਊਲਰ ਦੇ ਪੀੜਤ ਮਾਲਕ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਨਿਹੰਗ ਸਿੰਘ ਦੇ ਬਾਣੇ ਵਿੱਚ ਤਿੰਨ ਲੋਕ ਮੋਟਰਸਾਈਕਲ ਉਤੇ ਸਵਾਰ ਹੋਕੇ ਦੁਕਾਨ ਤੇ ਆਏ ਜਿਨ੍ਹਾਂ ਵਿਚੋਂ ਇੱਕ ਨੇ ਰਿਵਾਲਵਰ ਕੱਢ ਲਿਆ।
ਦੂਸਰੇ ਨੇ ਤੇਜ਼ਧਾਰ ਦਾਤਰ ਕੱਢਦੇ ਹੋਏ ਗੱਲੇ ਵਿੱਚ ਪਏ 13 ਤੋਲੇ ਸੋਨੇ ਦੀ ਕੀਮਤ ਕਰੀਬ ਸਾਢੇ ਸੱਤ ਲੱਖ ਰੁਪਏ ਦੱਸੀ ਜਾ ਰਹੀ ਹੈ ਤੇ ਪੰਜ ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ ਉਥੇ ਹੀ ਪੀੜਤ ਮਾਲਕ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ।
ਇਹ ਵੀ ਪੜ੍ਹੋ : Khemkaran News: ਮਹਿਲਾ ਕਮਿਸ਼ਨ ਨੇ ਵਲਟੋਹਾ ਮਾਮਲੇ 'ਤੇ ਲਿਆ ਸਖ਼ਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ
ਉਥੇ ਹੀ ਡੀਐਸਪੀ ਆਜ਼ਾਦ ਦਵਿੰਦਰ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਬਿਆਨ ਦਰਜ ਕੀਤੇ ਗਏ ਹਨ ਆਸਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕੇ ਅੱਜ ਅੰਮ੍ਰਿਤਸਰ ਵਿੱਚ ਇੱਕ ਪ੍ਰਾਈਵੇਟ ਬੈਂਕ ਵਿੱਚ ਤਿੰਨ ਐਕਟਿਵਾ ਸਵਾਰ ਲੁਟੇਰਿਆਂ ਨੇ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਐਕਟਿਵਾ ਉਤੇ ਸਵਾਰ ਹੋ ਕੇ 2-3 ਲੁਟੇਰੇ ਆਏ ਅਤੇ ਬੈਂਕ ਵਿੱਚੋਂ 20 ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਬੈਂਕ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਤਿੰਨ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਤੇ ਕੈਸ਼ ਕਾਊਂਟਰ ਅੰਦਰ ਦਾਖਲ ਹੋ ਕੇ 20 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ।
ਤਰਨਤਰਨ ਰੋਡ ਦੇ ਉਤੇ ਆਈਸੀਆਈਸੀਆਈ ਬੈਂਕ ਵਿੱਚ 20 ਲੱਖ ਰੁਪਏ ਦੀ ਡਕੈਤੀ ਦੀ ਵਾਰਦਾਤ ਵਾਪਰੀ। ਬੈਂਕ ਅਧਿਕਾਰੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਤਿੰਨ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਉਤੇ ਕੈਸ਼ ਕਾਊਂਟਰ ਅੰਦਰ ਦਾਖਲ ਹੋ ਕੇ 20 ਲੱਖ ਰੁਪਏ ਲੁੱਟ ਲਿਆ ਅਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ : Khemkaran News: ਮੁੰਡੇ ਨੇ ਗੁਆਢੀਆਂ ਦੀ ਕੁੜੀ ਨਾਲ ਕਰਵਾਈ ਲਵ ਮੈਰਿਜ! ਮਾਂ ਨਾਲ ਕੁੜੀ ਵਾਲਿਆਂ ਨੇ ਕਰ ਦਿੱਤਾ...