ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਪਾਰਟੀ ਦੇ ਕੌਮੀ ਬੁਲਾਰੇ (Party's National Spokesperson) ਜੈਵੀਰ ਸ਼ੇਰਗਿੱਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
Trending Photos
ਚੰਡੀਗੜ੍ਹ: ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਪਾਰਟੀ ਦੇ ਕੌਮੀ ਬੁਲਾਰੇ (Party's National Spokesperson) ਜੈਵੀਰ ਸ਼ੇਰਗਿੱਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜੈਵੀਰ ਸ਼ੇਰਗਿੱਲ ਵਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਭੇਜੇ ਗਏ ਅਸਤੀਫ਼ੇ ’ਚ ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਅਰੋਪ ਲਾਇਆ। ਉਨ੍ਹਾਂ ਕਿਹਾ ਕਿ ਮੈਨੂੰ ਇਹ ਕਹਿੰਦਿਆ ਦੁੱਖ ਹੋ ਰਿਹਾ ਹੈ ਹੁਣ ਜਨਤਾ ਤੇ ਦੇਸ਼ ਦੇ ਹਿੱਤ ’ਚ ਨਹੀਂ ਬਲਕਿ ਆਪਣੇ ਸਵਾਰਥੀ ਹਿੱਤਾਂ ਲਈ ਲਏ ਜਾ ਰਹੇ ਹਨ।
ਇਹ ਵੀ ਨਿਕਲ ਕੇ ਸਾਹਮਣੇ ਆਇਆ ਹੈ ਕਿ ਜੈਵੀਰ ਸ਼ੇਰਗਿੱਲ ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਹਾਈਕਮਾਨ ਤੋਂ ਨਰਾਜ਼ ਚੱਲ ਰਹੇ ਸਨ, ਉਨ੍ਹਾਂ ਨੂੰ ਪ੍ਰੈਸ-ਕਾਨਫ਼ਰੰਸ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
ਕਾਂਗਰਸੀ ਵਰਕਰਾਂ ਦੀ ਕਾਨੂੰਨੀ ਮਦਦ ਕਰਨ ਵੇਲੇ ਆਏ ਸਨ ਸੁਰਖੀਆਂ ’ਚ
ਇੱਥੇ ਦੱਸਣਾ ਬਣਦਾ ਹੈ ਕਿ ਜੈਵੀਰ ਸ਼ੇਰਗਿੱਲ (Jaiveer Shergill) ਸੁਪਰੀਮ ਕੋਰਟ ’ਚ ਵਕਾਲਤ ਕਰਦੇ ਹਨ, ਉਹ ਉਸ ਸਮੇਂ ਚਰਚਾ ’ਚ ਆ ਗਏ ਸਨ ਜਦੋਂ ਉਨ੍ਹਾਂ ਨੇ ਕਾਨੂੰਨੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਵਰਕਰਾਂ ਲਈ 24 ਘੰਟੇ ਟੋਲ ਫ਼ਰੀ ਹੈਲਪ-ਲਾਈਨ ਨੰਬਰ ਲਾਂਚ ਕਰ ਦਿੱਤਾ ਸੀ। ਇਸ ਦੇ ਨਾਲ ਹੀ ਉਹ ਅਕਸਰ ਟੀਵੀ ਚੈਨਲਾਂ ’ਤੇ ਚੱਲ ਰਹੀ ਡਿਬੇਟ ’ਚ ਕਾਂਗਰਸ ਪਾਰਟੀ ਦਾ ਪੱਖ ਰੱਖਦੇ ਦੇਖੇ ਜਾਂਦੇ ਰਹੇ ਹਨ।
ਕੁਝ ਦਿਨ ਪਹਿਲਾਂ ਆਨੰਦ ਸ਼ਰਮਾ ਨੇ ਦਿੱਤਾ ਸੀ ਅਸਤੀਫ਼ਾ
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ’ਚ ਇਨ੍ਹਾਂ ਦਿਨਾਂ ਦੌਰਾਨ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਸੀਨੀਅਰ ਆਗੂ ਆਨੰਦ ਸ਼ਰਮਾਂ ਨੇ ਵੀ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸੰਚਾਲਨ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਅਸਤੀਫ਼ੇ ’ਚ ਸ਼ਰਮਾਂ ਨੇ ਭਰੋਸਾ ਦਿੱਤਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ’ਚ ਉਹ ਹਿੱਸਾ ਲੈਣਗੇ।