Atishi Cabinet News: ਦਿੱਲੀ ਵਿੱਚ ਆਤਿਸ਼ੀ ਕੈਬਨਿਟ ਨੂੰ ਲੈ ਕੇ ਚਰਚਾਵਾਂ ਦਾ ਦੌਰ ਪੂਰੀ ਤਰ੍ਹਾਂ ਸਰਗਰਮ ਹੈ। ਕੈਬਨਿਟ ਵਿੱਚ ਫੇਰਬਦਲ ਜਾਂ ਨਵੇਂ ਮੰਤਰੀ ਸ਼ਾਮਿਲ ਹੋਣ ਸਬੰਧ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ।
Trending Photos
Atishi Cabinet News: ਦਿੱਲੀ ਵਿੱਚ ਆਤਿਸ਼ੀ ਕੈਬਨਿਟ ਨੂੰ ਲੈ ਕੇ ਚਰਚਾਵਾਂ ਦਾ ਦੌਰ ਪੂਰੀ ਤਰ੍ਹਾਂ ਸਰਗਰਮ ਹੈ। ਕੈਬਨਿਟ ਵਿੱਚ ਫੇਰਬਦਲ ਜਾਂ ਨਵੇਂ ਮੰਤਰੀ ਸ਼ਾਮਿਲ ਹੋਣ ਸਬੰਧ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ। ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਤਿਸ਼ੀ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦਾ ਨਵਾਂ ਨੇਤਾ ਚੁਣਿਆ ਗਿਆ।
ਆਤਿਸ਼ੀ ਨੇ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ। ਹੁਣ ਨਵੀਂ ਸਰਕਾਰ ਦੇ ਗਠਨ ਦੀ ਤਰੀਕ ਵੀ ਸਾਹਮਣੇ ਆ ਗਈ ਹੈ। ਉਪ ਰਾਜਪਾਲ ਨੇ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਲਈ 21 ਸਤੰਬਰ ਦੀ ਤਰੀਕ ਦਾ ਪ੍ਰਸਤਾਵ ਕੀਤਾ ਹੈ। ਅਜਿਹੇ 'ਚ ਹੁਣ ਆਤਿਸ਼ੀ ਸਰਕਾਰ ਦੇ ਰੂਪ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਆਤਿਸ਼ੀ ਦੇ ਨਾਲ ਉਨ੍ਹਾਂ ਦੀ ਸਰਕਾਰ ਦੇ ਮੰਤਰੀ ਵੀ ਸਹੁੰ ਚੁੱਕਣਗੇ ਪਰ ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਦੇ ਨਾਲ ਸਹੁੰ ਚੁੱਕਣ ਵਾਲੇ ਮੰਤਰੀਆਂ ਦੀ ਗਿਣਤੀ ਦੋ ਹੋ ਸਕਦੀ ਹੈ। ਦਿੱਲੀ ਵਿੱਚ ਮੁੱਖ ਮੰਤਰੀ ਸਮੇਤ ਕੁੱਲ ਸੱਤ ਮੰਤਰੀ ਹੋ ਸਕਦੇ ਹਨ। ਅਜੇ ਤੱਕ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਆਤਿਸ਼ੀ ਕੈਬਨਿਟ ਵਿੱਚ ਪਿਛਲੀ ਕੇਜਰੀਵਾਲ ਕੈਬਨਿਟ ਦੇ ਚਿਹਰੇ ਸ਼ਾਮਲ ਹੋਣਗੇ ਜਾਂ ਸਰਕਾਰ ਦੀ ਤਸਵੀਰ ਵੱਖਰੀ ਹੋਵੇਗੀ।
ਆਤਿਸ਼ੀ ਦੀ ਕੈਬਨਿਟ ਵਿੱਚ ਕਿਸ ਨੂੰ ਜਗ੍ਹਾ ਮਿਲੇਗੀ ਇਸ ਸਬੰਧੀ ਥੋੜ੍ਹੀ ਦੇਰ ਵਿੱਚ ਫੈਸਲਾ ਹੋ ਸਕਦਾ ਹੈ। ਦਿੱਲੀ ਕੈਬਨਿਟ ਦੇ ਮੰਤਰੀਆਂ ਦਾ ਜਲਦ ਐਲਾਨ ਹੋ ਸਕਦਾ ਹੈ। ਕਾਬਿਲੇਗੌਰ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਛੇ ਮਹੀਨੇ ਤੋਂ ਵੀ ਘੱਟ ਸਮਾਂ ਬਾਕੀ ਹੈ ਅਤੇ ਆਮ ਆਦਮੀ ਪਾਰਟੀ ਦਾ ਧਿਆਨ ਵੱਖ-ਵੱਖ ਮੰਤਰਾਲਿਆਂ ਦੇ ਕੰਮ ਦੀ ਰਫ਼ਤਾਰ ਨੂੰ ਤੇਜ਼ ਕਰਨ 'ਤੇ ਹੋਵੇਗਾ ਜੋ ਮੁੱਖ ਮੰਤਰੀ ਕੇਜਰੀਵਾਲ ਦੇ ਜੇਲ੍ਹ ਜਾਣ ਕਾਰਨ ਮੱਠੀ ਪੈ ਗਈ ਸੀ।
ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਆਤਿਸ਼ੀ ਕੈਬਨਿਟ 'ਚ ਪੁਰਾਣੇ ਚਿਹਰਿਆਂ 'ਤੇ ਹੀ ਭਰੋਸਾ ਕੀਤਾ ਜਾ ਸਕਦਾ ਹੈ। ਲੱਗਦਾ ਨਹੀਂ ਹੈ ਕਿ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਕਿਸੇ ਨਵੇਂ ਚਿਹਰੇ ਨੂੰ ਵਿਭਾਗ ਦੀ ਜ਼ਿੰਮੇਵਾਰੀ ਸੌਂਪੇਗੀ। ਇਸ ਪਿੱਛੇ ਤਰਕ ਇਹ ਹੈ ਕਿ ਇਕ ਨਵੇਂ ਮੰਤਰੀ ਨੂੰ ਵਿਭਾਗ ਦੀ ਕਾਰਜਸ਼ੈਲੀ ਤੇ ਕੰਮਕਾਜ ਸਮਝਣ ਵਿਚ ਇਕ-ਦੋ ਮਹੀਨੇ ਲੱਗ ਜਾਂਦੇ ਹਨ ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਕੋਲ ਸਿਰਫ਼ ਚਾਰ ਮਹੀਨੇ ਦਾ ਸਮਾਂ ਹੈ।
ਜ਼ਿਕਰਯੋਗ ਹੈ ਕਿ ਸ਼ਰਾਬ ਘੁਟਾਲੇ 'ਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਆਪਣੇ ਅਸਤੀਫ਼ੇ ਦਾ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਸੀ ਕਿ ਹੁਣ ਉਹ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ ਅਤੇ ਜਦੋਂ ਤੱਕ ਇਸ ਦਾ ਫੈਸਲਾ ਨਹੀਂ ਆ ਜਾਂਦਾ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ। ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।