ਕਮੇਟੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਹਰ ਰੋਜ਼ ਦੁਨੀਆਂ ਭਰ ਤੋਂ ਲੱਖਾਂ ਸੰਗਤਾਂ ਆਉਂਦੀਆਂ ਹਨ ਜਿਨ੍ਹਾਂ ਦੀ ਰਿਹਾਇਸ਼ ਦਾ ਪ੍ਰਬੰਧ ਸੰਸਥਾ ਵੱਲੋਂ ਕੀਤਾ ਜਾਂਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਵੀ ਜੀ. ਐਸ. ਟੀ. ਸੰਗਤਾਂ 'ਤੇ ਵਾਧੂ ਬੋਝ ਪਾ ਰਿਹਾ ਹੈ।
Trending Photos
ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਲੱਗਦੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਦਾਇਰੇ ਵਿਚ ਲਿਆਉਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫੈਸਲਾ ਅਤਿ ਨਿੰਦਣਯੋਗ ਹੈ ਅਤੇ ਇਸ ਕੌਮ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।
ਕਮੇਟੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਹਰ ਰੋਜ਼ ਦੁਨੀਆਂ ਭਰ ਤੋਂ ਲੱਖਾਂ ਸੰਗਤਾਂ ਆਉਂਦੀਆਂ ਹਨ ਜਿਨ੍ਹਾਂ ਦੀ ਰਿਹਾਇਸ਼ ਦਾ ਪ੍ਰਬੰਧ ਸੰਸਥਾ ਵੱਲੋਂ ਕੀਤਾ ਜਾਂਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸਰਾਵਾਂ ’ਤੇ ਵੀ ਜੀ. ਐਸ. ਟੀ. ਸੰਗਤਾਂ 'ਤੇ ਵਾਧੂ ਬੋਝ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅਤੇ ਸੰਗਤਾਂ ਦੀ ਸਹੂਲਤ ਲਈ ਸੰਗਤਾਂ ਵੱਲੋਂ ਚੜ੍ਹਾਵੇ ਦੀ ਵਰਤੋਂ ਕਰਦੀ ਹੈ।
ਇਸ ਤੋਂ ਇਲਾਵਾ ਸਮੇਂ-ਸਮੇਂ 'ਤੇ ਕੁਦਰਤੀ ਆਫਤਾਂ ਸਮੇਂ ਲੋਕ ਭਲਾਈ ਦੇ ਕੰਮਾਂ 'ਚ ਮੋਹਰੀ ਰਹਿੰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਵਿੱਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਤਿਆਰ ਕੀਤੀ ਗਈ ਸਰਾਵਾਂ ਵਪਾਰਕ ਨਹੀਂ ਹੈ, ਇਸ ਲਈ ਇਸ ’ਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਲਾਉਣਾ ਸਰਕਾਰੀ ਧੱਕਾ ਹੈ।
WATCH LIVE TV