Trending Photos
Hajipur Accident news: ਦੇਸ਼ ਵਿਚ ਆਏ ਦਿਨ ਸੜਕ ਹਾਦਸਿਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਇਸ ਨਾਲ ਪਰਿਵਾਰ ਉਜੜ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿਥੇ ਤੇਜ਼ ਰਫਤਾਰ ਟਰੱਕ ਨੇ ਪੂਜਾ 'ਚ ਲੱਗੇ ਲੋਕਾਂ ਦੀ ਭੀੜ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸੱਤ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਤੋਂ ਹਰ ਕੋਈ ਪਰਿਵਾਰ ਵਾਲਿਆਂ ਨਾਲ ਦੁੱਖ ਪ੍ਰਗਟ ਕਰ ਰਿਹਾ ਹੈ।
ਦੱਸ ਦੇਈਏ ਕਿ ਇਹ ਹਾਦਸਾ ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਵਿੱਚ ਐਤਵਾਰ ਰਾਤ ਵਾਪਰਿਆ ਸੀ। ਦੇਸਰੀ ਥਾਣਾ ਖੇਤਰ ਦੇ ਹਾਜੀਪੁਰ-ਮਹਾਨਰ ਮੁੱਖ ਮਾਰਗ 'ਤੇ ਇਕ ਤੇਜ਼ ਰਫਤਾਰ ਟਰੱਕ ਨੇ ਪੂਜਾ 'ਚ ਲੱਗੇ ਲੋਕਾਂ ਦੀ ਭੀੜ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 7 ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਕਈ ਵੱਡੇ ਨੇਤਾਵਾਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮਿਲੇ ਰੈਪਰ Barna Boy, ਸਿੱਧੂ ਨਾਲ ਪਹਿਲੀ ਮੁਲਾਕਾਤ ਯਾਦ ਕਰ ਹੋਏ ਭਾਵੁਕ
ਮਿਲੀ ਜਾਣਕਾਰੀ ਮੁਤਾਬਕ ਹਾਜੀਪੁਰ-ਮਹਾਨਰ ਮੁੱਖ ਸੜਕ 'ਤੇ ਦੇਸਰੀ ਥਾਣਾ ਖੇਤਰ ਦੇ ਨਯਾਗਾਂਵ ਟੋਲਾ ਨੇੜੇ ਇਹ ਹਾਦਸਾ ਵਾਪਰਿਆ। ਨਜ਼ਦੀਕੀ ਬ੍ਰਹਮਸਥਾਨ ਵਿਖੇ ਭੂਈਆਂ ਬਾਬਾ ਦੀ ਪੂਜਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਬੇਕਾਬੂ ਟਰੱਕ ਭੀੜ ਨੂੰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।
ਨਿਤੀਸ਼ ਕੁਮਾਰ ਦਾ ਟਵੀਟ
ਇਸ ਘਟਨਾ ਬਾਰੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਸ਼ਾਲੀ ਦੇ ਦੇਸਾਰੀ ਥਾਣਾ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਬੱਚਿਆਂ ਸਮੇਤ ਕਈ ਲੋਕਾਂ ਨੂੰ ਕੁਚਲਣ ਦੀ ਘਟਨਾ ਤੋਂ ਉਹ ਦੁਖੀ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਹੈ ਅਤੇ ਉਨ੍ਹਾਂ ਨੂੰ 5-5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ।
वैशाली के देसरी थाना क्षेत्र में तेज रफ्तार ट्रक द्वारा बच्चों सहित कई लोगों को कुचलने की घटना से मर्माहत हूं। मृतकों के परिजनों के प्रति गहरी संवेदना है तथा उन्हें 5-5 लाख रू० अनुग्रह अनुदान दिया जाएगा। घायलों के समुचित इलाज का निर्देश दिया। उनके शीघ्र स्वस्थ होने की कामना है।
— Nitish Kumar (@NitishKumar) November 20, 2022
PM ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਟਵੀਟ ਕੀਤਾ ਕਿ "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਿਹਾਰ ਦੇ ਵੈਸ਼ਾਲੀ ਵਿੱਚ ਵਾਪਰਿਆ ਹਾਦਸਾ ਬਹੁਤ ਦੁਖਦਾਈ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦੁਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਦੋ। ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 1 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
The accident in Vaishali, Bihar is saddening. Condolences to the bereaved families. May the injured recover soon. An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi
— PMO India (@PMOIndia) November 20, 2022