Samrala Clash News: ਮਾਛੀਵਾੜਾ ਨੇੜੇ ਇਤਿਹਾਸਕ ਪਿੰਡ ਝਾੜ ਸਾਹਿਬ ਵਿਖੇ ਅੱਧੀ ਰਾਤ ਨੂੰ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਸੇਰੇ ਭਰਾਵਾਂ ਵਿਚਕਾਰ ਖੂਨੀ ਝੜਪ ਹੋ ਗਈ ਜਿਸ ਵਿਚ ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ।
Trending Photos
Samrala Clash News/ਵਰੁਣ ਕੌਸ਼ਲ: ਅੱਜ ਤੜਕਸਾਰ ਤਕਰੀਬਨ 1 ਵਜੇ ਦੇ ਕਰੀਬ ਰੋਪੜ ਤੋ ਲੁਧਿਆਣਾ ਰੋੜ ਤੇ ਸਰਹੰਦ ਨਹਿਰ ਦੇ ਕਿਨਾਰੇ ਪਿੰਡ ਝਾੜ ਸਾਹਿਬ ਵਿਖੇ ਦੋ ਮਸੇਰੇ ਭਰਾਵਾਂ ਵਿੱਚ ਤਕਰਾਰਵਾਜੀ ਸ਼ੁਰੂ ਹੋ ਗਈ ਜਿਸ ਨੇ ਖੂਨੀ ਝੜਪ ਦਾ ਰੂਪ ਲੈ ਲਿਆ ਇਸ ਖੂਨੀ ਝੜਪ ਵਿੱਚ 52 ਸਾਲਾ ਰਸ਼ਪਾਲ ਦੀ ਮੌਤ ਹੋ ਗਈ ਜਦ ਕਿ ਚਮਕੌਰ ਸਿੰਘ ਇਸ ਖ਼ੂਨੀ ਲੜਾਈ ਵਿੱਚ ਜ਼ਖਮੀ ਹੋ ਗਿਆ। ਇਹ ਦੋਵੇਂ ਆਪਸ ਵਿੱਚ ਮੋਸੇਰੇ ਭਰਾ ਹਨ। ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ।
ਮਾਛੀਵਾੜਾ ਨੇੜੇ ਇਤਿਹਾਸਕ ਪਿੰਡ ਝਾੜ ਸਾਹਿਬ ਵਿਖੇ ਅੱਧੀ ਰਾਤ ਨੂੰ ਸਰਹਿੰਦ ਨਹਿਰ ਕਿਨਾਰੇ ਸੜਕ ’ਤੇ ਹੀ 2 ਮਸੇਰੇ ਭਰਾਵਾਂ ਵਿਚਕਾਰ ਖੂਨੀ ਝੜਪ ਹੋ ਗਈ ਜਿਸ ਵਿਚ ਇੱਕ ਭਰਾ ਨੇ ਦੂਜੇ ਭਰਾ ਦਾ ਬੇਰਹਿਮੀ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12.50 ਵਜੇ ਮਾਛੀਵਾੜਾ ਪੁਲਿਸ ਥਾਣਾ ਨੂੰ ਕਾਲ ਆਈ ਕਿ ਝਾੜ ਸਾਹਿਬ ਨੇੜੇ ਖੂਨੀ ਝੜਪ ਹੋਈ ਹੈ। ਉਨ੍ਹਾਂ ਦੱਸਿਆ ਕਿ ਰਛਪਾਲ ਸਿੰਘ ਵਾਸੀ ਗੁਮਾਣਪੁਰ, ਹਲਕਾ ਮਜੀਠਾ ਜੋ ਕਿ ਆਪਣਾ ਟਰੱਕ ਲੈ ਕੇ ਲੁਧਿਆਣਾ ਤੋਂ ਬੱਦੀ ਵੱਲ ਨੂੰ ਜਾ ਰਿਹਾ ਸੀ ਜਦਕਿ ਚਮਕੌਰ ਸਿੰਘ ਬੱਦੀ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ।
ਇਹ ਦੋਵੇਂ ਝਾੜ ਸਾਹਿਬ ਵਿਖੇ ਆਪਸ ਵਿਚ ਇੱਕ ਦੂਜੇ ਨੂੰ ਮਿਲ ਪਏ ਅਤੇ ਇਨ੍ਹਾਂ ਦਾ ਪਹਿਲਾਂ ਵੀ ਆਪਸ ਵਿਚ ਪਰਿਵਾਰਕ ਕਲੇਸ਼ ਚੱਲਿਆ ਆ ਰਿਹਾ ਹੈ ਜੋ ਕਿ ਰਿਸ਼ਤੇ ਵਿਚ ਮਸੇਰੇ ਭਰਾ ਹਨ। ਇੱਥੇ ਦੋਵੇਂ ਨੇ ਇੱਕ ਦੂਜੇ ਉੱਪਰ ਦਾਅ ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਅਤੇ ਦੋਵਾਂ ਦੀ ਸੜਕ ਵਿਚਕਾਰ ਖੂਨੀ ਝੜਪ ਹੋਈ। ਚਮਕੌਰ ਸਿੰਘ ਨੇ ਰਛਪਾਲ ਸਿੰਘ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸਦੀ ਜਾਨ ਚਲੀ ਗਈ ਜਦਕਿ ਇਸ ਲੜਾਈ ਵਿਚ ਚਮਕੌਰ ਸਾਹਿਬ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ।
ਇਹ ਵੀ ਪੜ੍ਹੋ: Nangal Accident: ਤੜਕਸਾਰ ਹੋਏ ਹਾਦਸੇ 'ਚ ਵਾਲ ਵਾਲ ਬਚੇ ਗੱਡੀ ਸਵਾਰ, ਦੋਨੋ ਗੱਡੀਆਂ ਹੋਈਆਂ ਚੱਕਨਾਚੂਰ
ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਥਾਣਾ ਮੁਖੀ ਪਵਿੱਤਰ ਸਿੰਘ, ਚੌਂਕੀ ਇੰਚਾਰਜ਼ ਸੁਖਵਿੰਦਰ ਸਿੰਘ ਤੇ ਪੁਲਿਸ ਪਾਰਟੀ ਪੁੱਜ ਗਈ ਜਿਨ੍ਹਾਂ ਦੇਖਿਆ ਕਿ ਸੜਕ ਕਿਨਾਰੇ ਰਛਪਾਲ ਸਿੰਘ ਖੂਨ ਨਾਲ ਲੱਥਪਥ ਪਿਆ ਸੀ ਤੇ ਉਸਦੀ ਮੌਤ ਹੋ ਚੁੱਕੀ ਸੀ ਜਦਕਿ ਚਮਕੌਰ ਸਿੰਘ ਨੇੜੇ ਹੀ ਜਖ਼ਮੀ ਹਾਲਤ ਵਿਚ ਪਿਆ ਸੀ। ਪੁਲਿਸ ਵਲੋਂ ਰਛਪਾਲ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਸਦੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਹੈ ਜਦਕਿ ਚਮਕੌਰ ਸਿੰਘ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਹੈ।
ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਵਾਰਿਸਾ ਦੇ ਆਉਣ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਅੱਜ ਸਵੇਰੇ ਮੌਕਾ ਦੇਖਣ ਲਈ ਐੱਸਐੱਸਪੀ ਖੰਨਾ ਅਸ਼ਵਨੀ ਗੋਟਿਆਲ ਵੀ ਪੁੱਜੇ ਅਤੇ ਉਨ੍ਹਾਂ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਾਛੀਵਾੜਾ ਪੁਲਿਸ ਅਤੇ 112 ਕਾਲ ’ਤੇ ਤੁਰੰਤ ਕਾਰਵਾਈ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਕੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮ ਚਮਕੌਰ ਸਿੰਘ ਜੋ ਕਿ ਹਸਪਤਾਲ ਦਾਖਲ ਹੈ ਉਸ ਖਿਲਾਫ਼ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।