Kisan Protest: ਸੰਯੁਕਤ ਕਿਸਾਨ ਮੋਰਚਾ ਅਮਿਤ ਸ਼ਾਹ ਨੂੰ ਸਵਾਲ ਕਰਨ ਲਈ 3 ਵਜੇ ਕਰੇਗਾ ਕੂਚ
Advertisement
Article Detail0/zeephh/zeephh2264428

Kisan Protest: ਸੰਯੁਕਤ ਕਿਸਾਨ ਮੋਰਚਾ ਅਮਿਤ ਸ਼ਾਹ ਨੂੰ ਸਵਾਲ ਕਰਨ ਲਈ 3 ਵਜੇ ਕਰੇਗਾ ਕੂਚ

  Kisan Protest: ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਆਪਣੀ ਪੂਰੀ ਤਾਕਤ ਝੋਕ ਰਹੀ ਹੈ। ਵੱਡੀਆਂ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਪੰਜਾਬ ਵਿੱਚ ਰੈਲੀਆਂ ਲਈ ਪੁੱਜ ਰਹੇ ਹਨ।

Kisan Protest: ਸੰਯੁਕਤ ਕਿਸਾਨ ਮੋਰਚਾ ਅਮਿਤ ਸ਼ਾਹ ਨੂੰ ਸਵਾਲ ਕਰਨ ਲਈ 3 ਵਜੇ ਕਰੇਗਾ ਕੂਚ

Kisan Protest:  ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਆਪਣੀ ਪੂਰੀ ਤਾਕਤ ਝੋਕ ਰਹੀ ਹੈ। ਵੱਡੀਆਂ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕ ਪੰਜਾਬ ਵਿੱਚ ਰੈਲੀਆਂ ਲਈ ਪੁੱਜ ਰਹੇ ਹਨ ਅਤੇ ਦੂਜੇ ਪਾਸੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਵਿਰੋਧ ਦਾ ਐਲਾਨ ਕੀਤਾ ਹੋਇਆ ਹੈ। 

ਐਤਵਾਰ ਨੂੰ ਗ੍ਰਹਿ ਮੰਤਰ ਅਮਿਤ ਸ਼ਾਹ ਲੁਧਿਆਣਾ ਪਹੁੰਚ ਰਹੇ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਦਾ ਸ਼ਾਂਤਮਈ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ। ਅੱਜ 3 ਵਜੇ  ਕੁਹਾੜਾ ਚੌਕ ਤੋਂ ਲੈ ਕੇ ਰੈਲੀ ਵਾਲੇ ਸਥਾਨ ਨੂੰ ਕਿਸਾਨ ਜਥੇਬੰਦੀ ਕੂਚ ਕਰੇਗੀ।

ਇਹ ਵੀ ਪੜ੍ਹੋ : Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ

ਕਿਸਾਨ ਆਗੂਆਂ ਨੇ ਸ਼ਾਂਤਮਈ ਢੰਗ ਨਾਲ ਅਮਿਤ ਸ਼ਾਹ ਦੇ ਸਾਲ ਪੁੱਛੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਅਮਿਤ ਸ਼ਾਹ ਕੋਲੋਂ ਸਵਾਲ ਕਰਨਗੇ।

ਅਮਿਤ ਸ਼ਾਹ ਦੀ ਰੈਲੀ ਜਲੰਧਰ ਬਾਈਪਾਸ ਨੇੜੇ ਅਨਾਜ ਮੰਡੀ 'ਚ ਹੋਵੇਗੀ ਤੇ ਇਸ ਲਈ ਭਾਜਪਾ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸ਼ਨਿੱਚਰਵਾਰ ਰਾਤ ਨੂੰ ਹੀ ਕਈ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ।

ਅਮਿਤ ਸ਼ਾਹ ਐਤਵਾਰ ਸ਼ਾਮ 5 ਵਜੇ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ। ਜੇਕਰ ਰੈਲੀ ਦੀ ਸੁਰੱਖਿਆ ਦੀ ਗੱਲ ਕਰੀਏ ਤਾਂ 1500 ਤੋਂ 2000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਅਮਿਤ ਸ਼ਾਹ ਦਾ ਸੁਰੱਖਿਆ ਘੇਰਾ ਸਟੇਜ ਦੇ ਉੱਪਰ 5 ਲੇਅਰਾਂ ਵਾਲਾ ਹੋਵੇਗਾ। ਰੈਲੀ ਵਿੱਚ ਸਾਦੇ ਕੱਪੜਿਆਂ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹਿਣਗੇ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ। ਰੈਲੀ ਵਿੱਚ ਸੀਸੀਟੀਵੀ ਕੈਮਰੇ ਵੀ ਵਿਸ਼ੇਸ਼ ਤੌਰ ’ਤੇ ਲਗਾਏ ਜਾ ਰਹੇ ਹਨ ਤਾਂ ਜੋ ਪੁਲਿਸ ਦੇ ਉੱਚ ਅਧਿਕਾਰੀ ਰੈਲੀ ਦੇ ਹਰ ਨੁੱਕਰੇ ’ਤੇ ਨਜ਼ਰ ਰੱਖ ਸਕਣ।

ਭਾਜਪਾ ਦੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ 10 ਹਜ਼ਾਰ ਤੋਂ ਵੱਧ ਕੁਰਸੀਆਂ ਲਗਾਈਆਂ ਜਾ ਰਹੀਆਂ ਹਨ। ਰੈਲੀ ਵਿੱਚ ਐਲਈਡੀ ਸਕਰੀਨਾਂ ਵੀ ਲਗਾਈਆਂ ਜਾਣਗੀਆਂ, ਤਾਂ ਜੋ ਲੋਕ ਗ੍ਰਹਿ ਮੰਤਰੀ ਦੇ ਭਾਸ਼ਣ ਨੂੰ ਆਸਾਨੀ ਨਾਲ ਸੁਣ ਅਤੇ ਦੇਖ ਸਕਣ।

ਸੂਤਰਾਂ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਕਈ ਕਿਸਾਨ ਗਰੁੱਪ ਵੀ ਅਮਿਤ ਸ਼ਾਹ ਦਾ ਵਿਰੋਧ ਕਰਨ ਆ ਰਹੇ ਹਨ। ਇਸ ਲਈ ਸ਼ਹਿਰ ਦੇ ਪ੍ਰਵੇਸ਼ ਅਤੇ ਨਿਕਾਸ ਵਾਲੇ ਰਸਤਿਆਂ 'ਤੇ ਸਖ਼ਤ ਪੁਲਿਸ ਨਾਕਾਬੰਦੀ ਤੇ ਬੈਰੀਕੇਡਿੰਗ ਕੀਤੀ ਜਾਵੇਗੀ। ਕਿਸਾਨਾਂ ਦੀ ਭੀੜ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ਸਮੇਤ ਪ੍ਰਮੁੱਖ ਚੌਕਾਂ ’ਤੇ ਜਲ ਤੋਪਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : Delhi Fire News: ਦਿੱਲੀ 'ਚ ਦਰਦਨਾਕ ਹਾਦਸਾ, ਬੱਚਿਆਂ ਦੇ ਹਸਪਤਾਲ 'ਚ ਲੱਗੀ ਅੱਗ, 7 ਨਵਜੰਮੇ ਬੱਚਿਆਂ ਦੀ ਮੌਤ!

Trending news