Sangrur By Elections 2022- ਮੁੱਖ ਮੰਤਰੀ ਮਾਨ ਨੇ 6 ਮੰਤਰੀਆਂ ਨੂੰ ਚੋਣ ਮੈਦਾਨ 'ਚ ਉਤਾਰਿਆ
Advertisement
Article Detail0/zeephh/zeephh1219221

Sangrur By Elections 2022- ਮੁੱਖ ਮੰਤਰੀ ਮਾਨ ਨੇ 6 ਮੰਤਰੀਆਂ ਨੂੰ ਚੋਣ ਮੈਦਾਨ 'ਚ ਉਤਾਰਿਆ

ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿੱਖਿਆ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. , ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਅਤੇ ਬਲਜੀਤ ਕੌਰ ਨੇ ਤਾਂ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। 

Sangrur By Elections 2022- ਮੁੱਖ ਮੰਤਰੀ ਮਾਨ ਨੇ 6 ਮੰਤਰੀਆਂ ਨੂੰ ਚੋਣ ਮੈਦਾਨ 'ਚ ਉਤਾਰਿਆ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਜ਼ਿਮਨੀ ਚੋਣ ਵਿੱਚ ਆਪਣੇ ਛੇ ਹੋਰ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਸੰਗਰੂਰ ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਤਿੰਨ ਮਹੀਨਿਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਕਿਹਾ।

 

ਮੁੱਖ ਮੰਤਰੀ ਵੱਲੋਂ ਜਿਨ੍ਹਾਂ ਮੰਤਰੀਆਂ ਨੂੰ ਸੰਗਰੂਰ ਵਿੱਚ ਡੇਰੇ ਲਾਉਣ ਲਈ ਕਿਹਾ ਗਿਆ ਹੈ, ਉਨ੍ਹਾਂ ਵਿੱਚ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿੱਖਿਆ ਮੰਤਰੀ ਮੀਤ ਹੇਅਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. , ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਅਤੇ ਬਲਜੀਤ ਕੌਰ ਸ਼ਾਮਲ ਹਨ। ਇਨ੍ਹਾਂ ਮੰਤਰੀਆਂ ਨੇ ਸੰਗਰੂਰ ਲੋਕ ਸਭਾ ਸੀਟ ਦੇ ਵੱਖ-ਵੱਖ ਖੇਤਰਾਂ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ। ਇਨ੍ਹਾਂ ਵਿੱਚੋਂ ਕਈ ਮੰਤਰੀਆਂ ਨੇ ਤਾਂ ਘਰ-ਘਰ ਜਾ ਕੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ।

 

ਵੱਖ-ਵੱਖ ਚੋਣ ਰੈਲੀਆਂ ਵਿੱਚ ਭਾਗ ਲੈਂਦਿਆਂ ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੰਕਲਪ ਲਿਆ ਹੈ ਅਤੇ ਉਨ੍ਹਾਂ ਨੇ ਆਉਂਦੇ ਸਾਰ ਹੀ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕਈ ਅਹਿਮ ਕਦਮ ਚੁੱਕੇ ਹਨ, ਜਿਨ੍ਹਾਂ ਦੇ ਇਰਾਦੇ ਬਹੁਤ ਨੇਕ ਹਨ। ਪੰਜਾਬ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਲਿਜਾਣਾ ਚਾਹੁੰਦੇ ਹਨ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ’ਤੇ ਵੀ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਜ਼ਿਮਨੀ ਚੋਣ ਵਿੱਚ ਜਨਤਾ ਨਾਲ ਸਬੰਧਤ ਕੋਈ ਵੀ ਮੁੱਦਾ ਨਹੀਂ ਉਠਾ ਸਕੇ ਹਨ।

 

WATCH LIVE TV 

Trending news