ਸੰਗਰੂਰ: ਮੁੜ ਸੜਕਾਂ 'ਤੇ ਕਿਸਾਨ, ਮੁੱਖ ਮੰਤਰੀ ਦੀ ਕੋਠੀ ਬਾਹਰ ਲਗਾਇਆ ਪੱਕਾ ਮੋਰਚਾ
Advertisement
Article Detail0/zeephh/zeephh1388599

ਸੰਗਰੂਰ: ਮੁੜ ਸੜਕਾਂ 'ਤੇ ਕਿਸਾਨ, ਮੁੱਖ ਮੰਤਰੀ ਦੀ ਕੋਠੀ ਬਾਹਰ ਲਗਾਇਆ ਪੱਕਾ ਮੋਰਚਾ

Kisan Dharna Chief Minister Residence: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਇਆ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ 6 ਮਹੀਨਿਆਂ ਦਾ ਰਾਸ਼ਨ ਲੈ ਕੇ ਆਏ ਹਨ ਤੇ ਜਿੰਨਾ ਚਿਰ ਮੰਗਾਂ ਲਾਗੂ ਨਹੀਂ ਹੁੰਦੀਆਂ ਉਦੋ ਤੱਕ ਧਰਨਾ ਜਾਰੀ ਰਹੇਗਾ। ਧਰਨੇ ਦੀਆਂ ਤਸਵੀਰਾਂ ਦੇਖ ਤੁਹਾਨੂੰ ਦਿੱਲੀ ਦੇ ਬਾਰਡਰਾਂ 'ਤੇ ਲੱਗੇ ਕਿਸਾਨਾਂ ਦੇ ਧਰਨੇ ਦੀ ਯਾਦ ਆ ਜਾਵੇਗੀ।

ਸੰਗਰੂਰ: ਮੁੜ ਸੜਕਾਂ 'ਤੇ ਕਿਸਾਨ, ਮੁੱਖ ਮੰਤਰੀ ਦੀ ਕੋਠੀ ਬਾਹਰ ਲਗਾਇਆ ਪੱਕਾ ਮੋਰਚਾ

ਚੰਡੀਗੜ੍ਹ- ਦਿੱਲੀ ਦੇ ਬਾਰਡਰਾਂ ਵਾਂਗ ਕਿਸਾਨਾਂ ਵੱਲੋਂ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕਾ ਮੋਰਚਾ ਖੋਲ਼੍ਹ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਰਾਸ਼ਨ ਲੈ ਕੇ ਪਹੰਚੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ 6 ਮਹੀਨਿਆਂ ਦਾ ਰਾਸ਼ਨ ਉਹ ਲੈ ਕੇ ਆਏ ਹਨ ਤੇ ਜਦੋਂ ਤੱਕ ਸਰਕਾਰ ਮੰਗਾਂ ਲਾਗੂ ਨਹੀਂ ਕਰ ਦਿੰਦੀ ਉਦੋ ਤੱਕ ਧਰਨਾ ਜਾਰੀ ਰਹੇਗਾ। 

ਕਿਸਾਨਾਂ ਵੱਲੋਂ ਸੰਗਰੂਰ ਲਗਾਏ ਗਏ ਪੱਕੇ ਮੋਰਚੇ ਦੇ ਦ੍ਰਿਸ਼ ਦੇਖਣ 'ਤੇ ਤੁਹਾਨੂੰ ਬਿਲਕੁਲ ਸਿੰਗੂ ਜਾਂ ਫਿਰ ਟਿਕਰੀ ਬਾਰਡਰ ਦੀ ਯਾਦ ਆ ਜਾਵੇਗੀ। ਬਿਲਕੁਲ ਉਸੇ ਤਰ੍ਹਾਂ ਕਿਸਾਨ ਆਪਣੀ ਟਰਾਲੀਆਂ ਸਜਾ ਕੇ ਲਿਆਏ ਹਨ ਤੇ ਸੜਕਾਂ ਦੇ ਕਿਨ੍ਹਾਰੇ ਖੜੀਆਂ ਕਰਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਵੱਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਲੰਗਰ ਬਣਾਇਆ ਜਾ ਰਿਹਾ ਹੈ। ਰਾਤ ਵੀ ਕਿਸਾਨ ਸੜਕਾਂ 'ਤੇ ਹੀ ਸੁੱਤੇ ਸੀ ਤੇ ਜਿੰਨਾਂ ਚਿਰ ਧਰਨਾ ਜਾਰੀ ਰਹੇਗਾ ਇਸ ਤਰ੍ਹਾਂ ਦੇ ਦ੍ਰਿਸ਼ ਦੇਖਣ ਨੂੰ ਮਿਲਣਗੇ। 

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ ਇਹ ਮੀਟਿੰਗ ਤਕਰੀਬਨ ਢਾਈ ਘੰਟੇ ਚੱਲੀ। ਇਸ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਸਨ ਜਿੰਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹਿਮਤੀ ਤਾਂ ਪ੍ਰਗਟਾਈ ਗਈ ਸੀ ਪਰ ਕਿਸਾਨ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਨੂੰ ਲੈ ਕੇ ਆਪਣੀ ਜ਼ਿਦ ਤੇ ਅੜੇ ਰਹੇ। ਜਿਸ ਨੂੰ ਲੈ ਕੇ ਕਿਸਾਨ ਆਗੂਆਂ ਵੱਲੋਂ ਮੰਗਾਂ ਲਾਗੂ ਹੋਣ ਤੱਕ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਕੀਤਾ ਗਿਆ। 

ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਲਾਗੂ ਕਰੇ। ਕਿਸਾਨ ਗੁਲਾਬੀ ਸੁੰਡੀ ਨਾਲ ਤੇ ਲੰਪੀ ਸਕਿਨ ਨਾਲ ਹੋਏ ਨੁਕਸਾਨ ਦੀ ਭਰਪਾਈ ਚਾਹੁੰਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ 23 ਫਸਲਾਂ ਤੇ ਐਮ. ਐਸ. ਪੀ. ਦੇਣ ਦੀ ਗੱਲ ਆਖੀ ਸੀ ਉਸ ਨੂੰ ਪੂਰਾ ਕੀਤਾ ਜਾਵੇ। ਪਰਾਲੀ ਸਾੜਨ ਨੂੰ ਲੈ ਕੇ ਵੀ ਸਰਕਾਰ ਕਿਸਾਨਾਂ ਖਿਲਾਫ ਕੀਤੇ ਕੇਸ ਵਾਪਸ ਲਵੇ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਜੀਰੇ ਵਿੱਚ ਲੱਗ ਰਹੀ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ। 

WATCH LIVE TV

 

Trending news