Sarwan Pandher: ਕਿਸਾਨ ਮਜ਼ਦੂਰ ਏਕਤਾ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨ ਅੰਦੋਲਨ 2.0 ਦੇ ਘੋਲ ਵਿੱਚ ਹਿੱਸਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਨੂੰ ਚਿੱਠੀ ਲਿਖੀ ਹੈ।
Trending Photos
Sarwan Pandher: ਕਿਸਾਨ ਮਜ਼ਦੂਰ ਏਕਤਾ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕਿਸਾਨ ਅੰਦੋਲਨ 2.0 ਦੇ ਘੋਲ ਵਿੱਚ ਹਿੱਸਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਲਈ ਤਮਾਮ ਜਥੇਬੰਦੀਆਂ ਨੂੰ ਇਕੱਠੇ ਹੋਣ ਲਈ ਦੁਬਾਰਾ ਤੋਂ ਸੱਦਾ ਦਿੱਤਾ ਗਿਆ।
ਅੱਜ ਸ਼ੰਭੂ ਬਾਰਡਰ ਉਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਦਿੱਲੀ ਜਾਣ ਲਈ ਕਿਸਾਨਾਂ ਵੱਲੋਂ ਦਿੱਲੀ ਜਾਣ ਲਈ ਤਿੰਨ ਹੰਭਲੇ ਮਾਰੇ ਗਏ ਹਨ ਪਰ ਹਰਿਆਣਾ ਸਰਕਾਰ ਵੱਲੋਂ ਬਾਰਡਰ ਨੂੰ ਨਹੀਂ ਖੋਲ੍ਹਿਆ ਗਿਆ। ਇਸ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ 2.0 ਸੰਘਰਸ਼ ਵਿੱਚ ਉਹ ਹਮ ਖਿਆਲੀ ਕਿਸਾਨ ਜਥੇਬੰਦੀਆਂ ਅਤੇ ਜਿਹੜੇ ਲੋਕ ਧਰਨੇ ਦੇ ਵਿੱਚ ਸ਼ਮੂਲੀਅਤ ਨਹੀਂ ਕਰ ਸਕੇ। ਇਸ ਲਈ ਹੁਣ ਉਨ੍ਹਾਂ ਵੱਲ ਹੱਥ ਵਧਾ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਆਸ ਰੱਖਦੇ ਹਨ ਕਿ ਹਮਖਿਆਲੀ ਜਥੇਬੰਦੀਆਂ ਦੀ ਸ਼ਮੂਲੀਅਤ ਦੇ ਨਾਲ ਕਿਸਾਨ ਮਜ਼ਦੂਰਾਂ ਦੀ ਏਕਤਾ ਨੂੰ ਬਲ ਮਿਲੇਗਾ।
ਪੰਧੇਰ ਨੇ ਸਾਂਝੇ ਕਿਸਾਨ ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ, ਜਿਸ ਤੋਂ ਬਾਅਦ ਅੱਜ ਬੀਕੇਯੂ ਆਗੂ ਗੁਰਨਾਮ ਚੜੂਨੀ ਵੀ ਖਨੌਰੀ ਸਰਹੱਦ ’ਤੇ ਪੁੱਜੇ, ਜਿੱਥੇ ਉਨ੍ਹਾਂ ਡੱਲੇਵਾਲ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਗੱਲਬਾਤ ਰਾਹੀਂ ਮਾਮਲਾ ਸੁਲਝਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣਾ ਪਵੇਗਾ।
ਪੰਧੇਰ ਨੇ ਅਪੀਲ ਕੀਤੀ ਕਿ 18 ਦਸੰਬਰ ਨੂੰ ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰ ਆਪਣੇ ਪਿੰਡਾਂ ਜਾਂ ਜਿੱਥੇ ਵੀ ਰੇਲਵੇ ਲਾਈਨ ਨਜ਼ਰ ਆ ਰਹੀ ਹੈ, ਉੱਥੇ ਪਹੁੰਚਣ। ਜੇਕਰ 2 ਤੋਂ 3 ਲੱਖ ਲੋਕ ਵੀ ਪਹੁੰਚ ਜਾਂਦੇ ਹਨ ਤਾਂ ਮੋਦੀ ਸਰਕਾਰ ਦੀਆਂ ਜੜ੍ਹਾਂ ਹਿੱਲ ਜਾਣਗੀਆਂ।
ਇਹ ਵੀ ਪੜ੍ਹੋ : Policemen Duty: ਪੁਲਿਸ ਵਾਲਿਆਂ ਨੂੰ ਝਟਕਾ! ਮੁਲਾਜ਼ਮ ਡਿਊਟੀ ਦੌਰਾਨ ਨਹੀਂ ਕਰ ਸਕਣਗੇ ਮੋਬਾਈਲ ਫ਼ੋਨ ਦੀ ਵਰਤੋਂ