Punjab School New Time: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਲੱਗਣਗੇ ਹੁਣ ਸਕੂਲ
Advertisement
Article Detail0/zeephh/zeephh2037609

Punjab School New Time: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਲੱਗਣਗੇ ਹੁਣ ਸਕੂਲ

Punjab School New Time: ਅੱਤ ਦੀ ਪੈ ਰਹੀ ਠੰਢ ਅਤੇ ਧੁੰਦ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਨੇ ਨਵੇਂ ਸਾਲ ਉਤੇ ਖੁੱਲ੍ਹਣ ਵਾਲੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕੀਤੇ ਹਨ।

Punjab School New Time: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਿੰਨੇ ਵਜੇ ਲੱਗਣਗੇ ਹੁਣ ਸਕੂਲ

Punjab School New Time:  ਠੰਢ ਨੂੰ ਦੇਖਦੇ ਹੋਏ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਤੋਂ ਬਦਲ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਉਪਰ ਖੁੱਲ੍ਹ ਰਹੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ 'ਚ 1 ਜਨਵਰੀ ਨੂੰ ਸਕੂਲਾਂ ਸਵੇਰੇ 10 ਵਜੇ ਖੁੱਲ੍ਹਣਗੇ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : AAP Meeting: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 'ਆਪ' ਦੀ ਕੌਮੀ ਕੌਂਸਲ ਦੀ ਅੱਜ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : Year Ender 2023: ਸਾਲ 2023 'ਚ ਇਸਰੋ ਨੇ ਰਚੇ ਕਈ ਇਤਿਹਾਸ, ਚੰਦਰਯਾਨ-3, ਅਦਿੱਤਿਆ-ਐਲ1 ਤੇ ਗਗਨਯਾਨ ਦੇ ਪ੍ਰੀਖਣ ਰਹੇ ਸਫ਼ਲ

ਚੰਡੀਗੜ੍ਹ ਤੋਂ ਮਨੋਜ ਜੋਸ਼ੀ ਦੀ ਰਿਪੋਰਟ

Trending news