ਲੁਧਿਆਣਾ ਦੇ ਇਕ ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Advertisement

ਲੁਧਿਆਣਾ ਦੇ ਇਕ ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Ludhiana Fire news: ਅਕਸਰ ਲੁਧਿਆਣਾ ਵਿਚ ਸਾਮਾਨ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਅੱਜ ਕਬਾੜ ਦੇ ਗੋਦਾਮ ਵਿਚ ਭਿਆਨਕ ਅੱਗ ਲੱਗੀ ਹੈ। ਇਸ ਦੌਰਾਨ ਲੱਖਾਂ ਦਾ ਨੁਕਸਾਨ ਹੋਇਆ ਹੈ। 

ਲੁਧਿਆਣਾ ਦੇ ਇਕ ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਧੂਰੀ ਲਾਈਨ ਸਥਿਤ ਕਬਾੜ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਵਸਨੀਕਾਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ। ਇਹ ਗੋਦਾਮ ਕਬਾੜ ਰੱਖਣ ਲਈ ਕਿਰਾਏ 'ਤੇ ਲਿਆ ਹੋਇਆ ਸੀ, ਅੱਗ ਦੀਆਂ ਲਪਟਾਂ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਅੱਗ ਦੀਆਂ ਲਪਟਾਂ ਦੇਖ ਕੇ ਤੁਰੰਤ ਗੋਦਾਮ ਦੇ ਮਾਲਕ ਅਤੇ ਆਸ-ਪਾਸ ਰਹਿੰਦੇ ਰਿਸ਼ਤੇਦਾਰਾਂ ਨੇ ਪਾਣੀ ਆਦਿ ਦੀਆਂ ਬਾਲਟੀਆਂ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਪਰ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ। ਗੋਦਾਮ ਦੇ ਮਾਲਕ ਅਨੁਸਾਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਫਿਲਹਾਲ ਮੁੱਢਲੀ ਜਾਂਚ ਦੌਰਾਨ ਅਜਿਹਾ ਲੱਗ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਲੱਗਣ ਤੋਂ ਬਾਅਦ ਗੋਦਾਮ ਵਿੱਚ ਕਈ ਧਮਾਕੇ ਵੀ ਹੋਏ। ਇਲਾਕਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੌਕੇ 'ਤੇ ਖੜ੍ਹੇ ਲੋਕਾਂ ਨੂੰ ਬੇਵਜ੍ਹਾ ਭਜਾ ਦਿੱਤਾ।

ਇਹ ਵੀ ਪੜ੍ਹੋ: Weather Update: ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ; ਲੋਕਾਂ ਨੂੰ ਵਾਹਨ ਚਲਾਉਣੇ ਹੋ ਰਹੇ ਮੁਸ਼ਕਲ

ਅੱਗ ਲੱਗਣ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਲੋਕ ਘਰਾਂ ਤੋਂ ਬਾਹਰ ਆਉਣ ਲੱਗੇ। ਅੱਗ ਫੈਲਦੇ ਹੀ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਮਦਦ ਕਰਨੀ ਸ਼ੁਰੂ ਕਰ ਦਿੱਤੀ। ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ। ਕਰੀਬ 5 ਤੋਂ 6 ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਸਨ।

Trending news