Patran News: ਐਸਡੀਐਮ ਨੇ ਰਾਧਾ ਸੁਆਮੀ ਸਤਿਸੰਗ ਘਰ 'ਚ ਹੜ੍ਹ ਪੀੜਤਾਂ ਲਈ ਤਿਆਰ ਹੋ ਰਹੇ ਲੰਗਰ ਦਾ ਕੀਤਾ ਨਿਰੀਖਣ
Advertisement
Article Detail0/zeephh/zeephh1779872

Patran News: ਐਸਡੀਐਮ ਨੇ ਰਾਧਾ ਸੁਆਮੀ ਸਤਿਸੰਗ ਘਰ 'ਚ ਹੜ੍ਹ ਪੀੜਤਾਂ ਲਈ ਤਿਆਰ ਹੋ ਰਹੇ ਲੰਗਰ ਦਾ ਕੀਤਾ ਨਿਰੀਖਣ

ਐਸਡੀਐਮ ਪਾਤੜਾਂ ਨੇ ਰਾਧਾ ਸੁਆਮੀ ਸਤਿਸੰਗ ਘਰ ਪਾਤੜਾਂ ਵਿੱਚ ਹੜ੍ਹ ਪੀੜਤਾਂ ਲਈ ਤਿਆਰ ਕੀਤੇ ਜਾ ਰਹੇ ਲੰਗਰ ਦਾ ਨਿਰੀਖਣ ਕੀਤਾ ਗਿਆ। ਕਈ ਸੰਸਥਾਵਾਂ ਨੇ ਔਖੇ ਸਮੇਂ ਵਿੱਚ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੀ ਹੈ। ਪੰਜਾਬ ਵਿੱਚ ਆਏ ਹੜ੍ਹਾਂ ਦੇ ਨਾਲ-ਨਾਲ ਹਲਕਾ ਸ਼ੁਤਰਾਣਾ ਵਿੱਚ ਘੱਗਰ ਦੇ ਓਵਰ ਫਲੋਅ ਹੋਣ ਕਾਰਨ ਘੱਗਰ ਦੇ ਨਾਲ ਲੱਗਦੇ ਖੇਤਰ ਵਿੱਚ ਪਾਣੀ ਭਰ ਜਾਣ ਕਾਰਨ

Patran News: ਐਸਡੀਐਮ ਨੇ ਰਾਧਾ ਸੁਆਮੀ ਸਤਿਸੰਗ ਘਰ 'ਚ ਹੜ੍ਹ ਪੀੜਤਾਂ ਲਈ ਤਿਆਰ ਹੋ ਰਹੇ ਲੰਗਰ ਦਾ ਕੀਤਾ ਨਿਰੀਖਣ

Patran News: ਐਸਡੀਐਮ ਪਾਤੜਾਂ ਨੇ ਰਾਧਾ ਸੁਆਮੀ ਸਤਿਸੰਗ ਘਰ ਪਾਤੜਾਂ ਵਿੱਚ ਹੜ੍ਹ ਪੀੜਤਾਂ ਲਈ ਤਿਆਰ ਕੀਤੇ ਜਾ ਰਹੇ ਲੰਗਰ ਦਾ ਨਿਰੀਖਣ ਕੀਤਾ ਗਿਆ। ਕਈ ਸੰਸਥਾਵਾਂ ਨੇ ਔਖੇ ਸਮੇਂ ਵਿੱਚ ਹੜ੍ਹ ਪੀੜਤਾਂ ਦੀ ਬਾਂਹ ਫੜ੍ਹੀ ਹੈ। ਪੰਜਾਬ ਵਿੱਚ ਆਏ ਹੜ੍ਹਾਂ ਦੇ ਨਾਲ-ਨਾਲ ਹਲਕਾ ਸ਼ੁਤਰਾਣਾ ਵਿੱਚ ਘੱਗਰ ਦੇ ਓਵਰ ਫਲੋਅ ਹੋਣ ਕਾਰਨ ਘੱਗਰ ਦੇ ਨਾਲ ਲੱਗਦੇ ਖੇਤਰ ਵਿੱਚ ਪਾਣੀ ਭਰ ਜਾਣ ਕਾਰਨ ਜਿਥੇ ਹਜ਼ਾਰਾਂ ਏਕੜ ਫ਼ਸਲ ਵਿੱਚ ਪਾਣੀ ਭਰ ਗਿਆ ਹੈ ਉਥੇ ਹੀ ਡੇਰਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਐਨਡੀਆਰਐਫ ਦੀ ਟੀਮ ਵੱਲੋਂ ਬਾਹਰ ਕੱਢ ਕੇ ਸੁਰੱਖਿਅਤ ਥਾਂਵਾਂ ਉਤੇ ਭੇਜਿਆ ਜਾ ਰਿਹਾ ਹੈ।

ਜਿਨ੍ਹਾਂ ਦੀ ਮਦਦ ਲਈ ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤ ਲੋਕਾਂ ਲਈ ਲੋੜੀਂਦੀ ਸਮੱਗਰੀ ਤੋਂ ਇਲਾਵਾ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਤੇ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਂਵਾਂ ਵੱਲੋਂ ਹੜ੍ਹ ਪੀੜਤਾਂ ਨੂੰ ਲੰਗਰ, ਪੀਣ ਵਾਲਾ ਪਾਣੀ ਅਤੇ ਹੋਰ ਮਦਦ ਕੀਤੀ ਜਾ ਰਹੀ ਹੈ। ਉਸ ਦ ਤਹਿਤ ਹੀ ਰਾਧਾ ਸੁਆਮੀ ਸਤਿਸੰਗ ਘਰ ਪਾਤੜਾਂ ਵੱਲੋਂ ਵੀ ਲੰਗਰ ਤਿਆਰ ਕਰਕੇ ਹੜ੍ਹ ਪੀੜਤ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!

ਰਾਧਾ ਸੁਆਮੀ ਘਰ ਵਿੱਚ ਤਿਆਰ ਕੀਤੇ ਜਾ ਰਹੇ ਲੰਗਰ ਦਾ ਐਸਡੀਐਮ ਪਾਤੜਾਂ ਨਵਦੀਪ ਕੁਮਾਰ ਨੇ ਨਿਰੀਖਣ ਕਰਦਿਆ ਕਿਹਾ ਕਿ ਬਹੁਤ ਹੀ ਸੁਚੱਜੇ ਢੰਗ ਨਾਲ ਲੰਗਰ ਤਿਆਰ ਕੀਤਾ ਜਾ ਰਿਹਾ ਹੈ। ਉਥੇ ਹੀ ਸ਼ਹਿਰ ਦੀਆਂ ਹੋਰ ਵੀ ਸੰਸਥਾਵਾਂ ਵੱਲੋਂ ਵੀ ਲੰਗਰ ਤਿਆਰ ਕਰਕੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਕਿਸੇ ਵੀ ਪਿੰਡ ਜਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਲੰਗਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਲਕਾ ਸ਼ੁਤਰਾਣਾ ਵਿੱਚ ਪੀੜਤ ਲੋਕਾਂ ਦੀ ਮਦਦ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਦਿਨ ਰਾਤ ਨਾਲ ਖੜ੍ਹਾ ਹੈ।

ਇਹ ਵੀ ਪੜ੍ਹੋ : Sunil Jakhar News: ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਹੜ੍ਹ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਲੈ ਕੇ ਕਹੀ ਵੱਡੀ ਗੱਲ

ਪਾਤੜਾਂ ਤੋਂ ਸੱਤਪਾਲ ਗਰਗ ਦੀ ਰਿਪੋਰਟ

Trending news