Trending Photos
Bathinda Firing: ਬਠਿੰਡਾ ਵਿੱਚ ਫਾਇਰਿੰਗ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਠਿੰਡਾ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਗੋਲੀਕਾਂਡ ਦੀ ਵਾਰਦਾਤ ਵਾਪਰੀ ਹੈ। ਰਾਜਨੀਤੀ ਵਿੱਚ ਸਰਗਰਮ ਦੋ ਸਕੇ ਭਰਾਵਾਂ ਦੇ ਘਰਾਂ ਉਤੇ ਅਣਪਛਾਤੇ ਲੋਕਾਂ ਨੇ ਗੋਲੀਆਂ ਦਾਗ ਦਿੱਤੀਆਂ ਹਨ। ਇੱਕ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸੈਕਟਰੀ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ਉਤੇ ਫਾਇਰਿੰਗ ਕੀਤੀ ਹੈ। ਦੇਰ ਰਾਤ ਸਾਢੇ 11 ਵਜੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਰ ਰਾਤ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।