Adequate security arrangements: ਲੁਧਿਆਣਾ 'ਚ ਦੁਸਹਿਰੇ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ, ਸ਼ਹਿਰ 'ਚ ਦੋ ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤੈਨਾਤ
Advertisement

Adequate security arrangements: ਲੁਧਿਆਣਾ 'ਚ ਦੁਸਹਿਰੇ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ, ਸ਼ਹਿਰ 'ਚ ਦੋ ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤੈਨਾਤ

Police protection on Dussehra day: ਲੁਧਿਆਣਾ  ਵਿੱਚ ਦੁਸਹਿਰੇ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਲਈ ਸ਼ਹਿਰ ਦੇ ਵੱਖ ਵੱਖ ਹਿਸਿਆਂ ਵਿੱਚ ਦੋ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

Adequate security arrangements: ਲੁਧਿਆਣਾ 'ਚ ਦੁਸਹਿਰੇ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ, ਸ਼ਹਿਰ 'ਚ ਦੋ ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤੈਨਾਤ

ਭਰਤ ਸ਼ਰਮਾ(ਲੁਧਿਆਣਾ) - Adequate security arrangements: ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਬਾਜ਼ਾਰਾਂ ਦੇ ਵਿੱਚ ਰੌਣਕਾਂ ਦੇਖਣ ਨੂੰ ਮਿਲਦੀਆਂ ਹਨ। ਇਸ ਦੇ ਨਾਲ ਸ਼ਹਿਰ ਦੇ ਕਿਸੇ ਖੁਲ੍ਹੇ ਗਰਾਊਂਡ 'ਤੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁੱਤਲੇ ਸਾੜੇ ਜਾਂਦੇ ਹਨ। ਜਿੰਨਾਂ ਨੂੰ ਦੇਖਣ ਦੂਰੋ ਦੂਰੋ ਲੋਕ ਆਉਂਦੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਇਸ ਦਿਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਲੁਧਿਆਣਾ ਵਿੱਚ 3 ਸਾਲ ਬਾਅਦ ਕਰੋਨਾ ਪਾਬੰਧੀਆਂ ਤੋਂ ਬਿਨ੍ਹਾਂ ਦੁਸਹਿਰਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਹਿਰ ਵਿੱਚ ਥਾਂ ਥਾਂ ਤੇ ਦੁਸਹਿਰੇ ਸਬੰਧੀ ਮੇਲੇ ਲੱਗੇ ਹੋਏ ਹਨ ਜਿੰਨਾਂ ਵਿੱਚ ਹਜ਼ਾਰਾਂ ਲੋਕ ਪਹੁੰਚ ਰਹੇ ਹਨ। ਪੰਜਾਬ ਦੇ ਮਾਹੌਲ ਨੂੰ ਦੇਖਦਿਆ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੋਕਾਂ ਦੀ ਸੁਰੱਖਿਆ ਲਈ ਲੁਧਿਆਣਾ ਵਿੱਚ 2 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਪੁਲਿਸ ਵੱਲੋਂ ਲਗਾਤਾਰ ਪੈਟਰੋਲਿੰਗ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਪੁਲਿਸ ਵੱਲੋਂ ਬਾਜ਼ਾਰਾਂ, ਰੇਲਵੇ ਸਟੇਸ਼ਨ, ਬੱਸ ਅੱਡੇ 'ਤੇ ਵੀ ਚੈਕਿੰਗ ਜਾਰੀ ਹੈ।

ਦੂਜੇ ਪਾਸੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ਼ਰਮਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਦੇ ਲਈ ਪੁਲਿਸ ਅਲਰਟ 'ਤੇ ਹੈ। ਪੁਲਿਸ ਵਲੋਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਸ਼ੱਕੀ ਜਾਂ ਅਣਪਛਾਤਾ ਸਮਾਨ ਮਿਲਦਾ ਹੈ ਤਾਂ ਤੁਰੰਤ ਉਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ। ਲੁਧਿਆਣਾ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਕਮਿਸ਼ਨਰ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਲਈ ਲੋਕ ਹੈਲਪਲਾਈਨ ਨੰਬਰ 112, ਇਸ ਤੋਂ ਇਲਾਵਾ 2 ਹੋਰ ਨੰਬਰ 7837018500 ਅਤੇ 7837018555 ਤੇ ਸੰਪਰਕ ਕਰ ਸਕਦੇ ਹਨ। 

ਦੂਜੇ ਪਾਸੇ ਜਿਥੇ ਰਾਵਣ ਦਹਿਣ ਕੀਤਾ ਜਾਣਾ ਉਸ ਜਗ੍ਹਾ 'ਤੇ ਵੀ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਉਸ ਜਗ੍ਹਾ 'ਤੇ ਰਾਵਣ ਦਹਿਣ ਦੇ ਨਾਲ ਮੇਲਾ ਵੀ ਲੱਗਿਆ ਹੋਇਆ ਹੈ ਜਿਸ ਵਿੱਚ ਬਹੁਤ ਭੀੜ ਦੇਖਣ ਨੂੰ ਮਿਲਦੀ ਹੈ। ਪ੍ਰਸ਼ਾਸਨ ਵੱਲੋਂ ਕੈਮਰਿਆਂ ਰਾਹੀ ਵੀ ਇਸ ਜਗ੍ਹਾ 'ਤੇ ਨਜ਼ਰ ਰੱਖੀ ਜਾ ਰਹੀ ਹੈ ਇਸ ਦੇ ਨਾਲ ਹੀ ਮੇਲੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। 

WATHC LIVE TV

 

Trending news